Press ReleasePunjabTop News

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਹਾਇਕ ਖੇਤੀ ਧੰਦਿਆਂ ਨੂੰ ਵੱਡੀ ਪੱਧਰ ਉਤੇ ਉਤਸ਼ਾਹਿਤ ਕਰਨ ਦਾ ਐਲਾਨ

ਫਿਰੋਜ਼ਪੁਰ ਵਿਖੇ ਇੱਕ ਲੱਖ ਲੀਟਰ ਦੁੱਧ ਦੀ ਪ੍ਰੋਸੈਸਿੰਗ ਦੀ ਸਮਰੱਥਾ ਵਾਲਾ ਵੇਰਕਾ ਮਿਲਕ ਪਲਾਂਟ ਲੋਕਾਂ ਨੂੰ ਸਮਰਪਿਤ

ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਉਦੇਸ਼ ਨਾਲ ਕਰਾਂਗੇ ਯਤਨ
 

ਫਿਰੋਜ਼ਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਸਹਾਇਕ ਖੇਤੀ ਧੰਦਿਆਂ ਨੂੰ ਵੱਡੀ ਪੱਧਰ ਉਤੇ ਉਤਸ਼ਾਹਿਤ ਕਰੇਗੀ। ਮੁੱਖ ਮੰਤਰੀ ਨੇ ਇਕ ਲੱਖ ਲੀਟਰ ਦੁੱਧ ਦੀ ਪ੍ਰੋਸੈਸਿੰਗ ਦੀ ਸਮਰੱਥਾ ਵਾਲੇ ਵੇਰਕਾ ਮਿਲਕ ਪਲਾਂਟ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਵਧਣ ਅਤੇ ਘਟਦੀ ਆਮਦਨ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਸਹਾਇਕ ਧੰਦੇ ਹੀ ਕਿਸਾਨਾਂ ਨੂੰ ਰਾਹਤ ਦੇ ਸਕਦੇ ਹਨ।
RTI ’ਚ ਵੱਡਾ ਖ਼ੁਲਾਸਾ! ਮਾਨ ਸਰਕਾਰ ਨੂੰ ਝਟਕਾ! ਚੀਤਿਆਂ ਦੀ ਰਾਖੀ ਕੁੱਤੇ ਕਰਨਗੇ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਖੇਤਾਂ ‘ਤੇ ਨਿਰਭਰਤਾ ਘਟੇਗੀ। ਉਨ੍ਹਾਂ ਕਿਹਾ ਕਿ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਪ੍ਰੋਜੈਕਟ ਡੇਅਰੀ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਡੇਅਰੀ ਦੇ ਧੰਦੇ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਸੂਬੇ ਵਿੱਚ ਨਕਲੀ ਦੁੱਧ ਦੀ ਸਪਲਾਈ ਨੂੰ ਰੋਕਣ ਵਿੱਚ ਵੀ ਮਦਦ ਕਰੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਪਲਾਂਟ ਤੋਂ ਛੇ ਗੁਣਾ ਵੱਧ ਸਮਰੱਥਾ ਵਾਲਾ ਇੱਕ ਹੋਰ ਪਲਾਂਟ ਲੁਧਿਆਣਾ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਵੀ ਛੇਤੀ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਪਲਾਂਟਾਂ ਦੀ ਗੁਣਵੱਤਾ ਦੀ ਜਾਂਚ ਵੀ ਕੀਤੀ ਜਾ ਰਹੀ ਹੈ।
ਵਿਰੋਧੀਆਂ ਦਾ ਵੱਡਾ ਖੁਲਾਸਾ, ਆਪਣੇ ਬਿਆਨਾਂ ’ਤੇ ਘਿਰੇ CM ਮਾਨ, ‘ਆਪ’ ਵਾਲੇ ਕਰਾਤੇ ਚੁੱਪ | D5 Channel Punjabi
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਸਮੇਂ ਦੀ ਜ਼ਰੂਰਤ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਿੰਡਾਂ ਤੋਂ ਵਧੀਆ ਕੁਆਲਿਟੀ ਵਾਲਾ ਦੁੱਧ ਖਰੀਦਿਆ ਜਾ ਸਕੇ ਅਤੇ ਫਿਰ ਪ੍ਰੋਸੈਸਿੰਗ ਤੋਂ ਬਾਅਦ ਖਪਤਕਾਰਾਂ ਨੂੰ ਸਪਲਾਈ ਕੀਤੀ ਜਾਵੇ। ਭਗਵੰਤ ਮਾਨ ਨੇ ਉਮੀਦ ਜਾਹਰ ਕੀਤੀ ਕਿ ਮਿਲਕਫੈੱਡ ਆਪਣੇ ਬਰਾਂਡ ‘ਵੇਰਕਾ’ ਨੂੰ ਨਵੇਂ ਦਿਸਹੱਦਿਆਂ ਵੱਲ ਲੈ ਕੇ ਜਾਵੇਗਾ, ਜਿੱਥੇ ਇੱਕੋ-ਇੱਕ ਉਦੇਸ਼ ਸਮੂਹਿਕ ਵਿਕਾਸ ਹੋਵੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਵਧੀਆ ਭਾਅ ਦੇਣ ਲਈ ਯਤਨ ਕਰ ਰਹੀ ਹੈ।
Kuldeep Dhaliwal ਨੇ Ravneet Bittu ਦੀ ਬਣਾਈ ਰੇਲ! ਦੱਸਿਆ ਵਿਹਲਾ ਬੰਦਾ | D5 Channel Punjabi
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਵਿੱਚ ਡੇਅਰੀ ਧੰਦੇ ਨੂੰ ਹੁਲਾਰਾ ਦੇਣ ਲਈ ਕਿਸਾਨ ਪੱਖੀ ਸਕੀਮਾਂ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਵੇਰਕਾ ਦੇ ਉਤਪਾਦਾਂ ਜਿਵੇਂ ਘਿਓ, ਦੁੱਧ, ਦਹੀਂ, ਖੀਰ ਅਤੇ ਹੋਰਾਂ ਵਸਤਾਂ ਦੀ ਵਿਸ਼ਵ ਭਰ ਵਿੱਚ ਅਥਾਹ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੇਰਕਾ ਦੀ ਸਪਲਾਈ 30,000 ਲੀਟਰ ਹੈ ਜਿਸ ਨੂੰ ਜਲਦੀ ਹੀ ਵਧਾ ਕੇ 2 ਲੱਖ ਲੀਟਰ ਕੀਤਾਜਾਵੇਗਾ।
Fauja Singh Sarari ’ਤੇ ਵੱਡਾ ਐਕਸ਼ਨ, ਪਾਰਟੀ ’ਚੋਂ ਬਾਹਰ? ਵਾੲਰਿਲ ਆਡੀਓ ਨੇ ਫਸਾਇਆ ਕਸੂਤਾ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਲੋਕ ਸਰਵਉੱਚ ਹੁੰਦੇ ਹਨ ਅਤੇ ਲੋਕਤੰਤਰ ਵਿੱਚ ਉਨ੍ਹਾਂ ਕੋਲ ਹੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਅਜਿਹੇ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ, ਜਿਨ੍ਹਾਂ ਨੇ ਸੂਬੇ ਲਈ ਕੰਮ ਨਹੀਂ ਕੀਤਾ ਅਤੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੇ ਨਕਾਰੇ ਹੋਏ ਆਗੂ ਲੋਕ ਭਲਾਈ ਲਈ ਕੰਮ ਕਰਨ ਦੀ ਬਜਾਏ ਸੂਬਾ ਸਰਕਾਰ ਦੇ ਹਰ ਲੋਕ ਪੱਖੀ ਉਪਰਾਲੇ ਵਿੱਚ ਨੁਕਸ ਕੱਢ ਰਹੇ ਹਨ।
Balwant Singh Rajoana ਦੀ Rehai ਨੂੰ ਲੈਕੇ SC ਦਾ ਵੱਡਾ ਫੈਸਲਾ? ਜੇਲ੍ਹ ਤੋਂ ਆਉਗਣਗੇ ਬਾਹਰ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬਾ ਸਰਕਾਰ ਵੱਲੋਂ ਲਏ ਗਏ ਕਈ ਨਾਗਰਿਕ ਕੇਂਦਰਿਤ ਫੈਸਲਿਆਂ ਦੀ ਆਲੋਚਨਾ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁੱਦੇ ਨੂੰ ਲੈ ਕੇ ਇਹ ਆਗੂ ਸਿਰਫ ਨੁਕਤਾਚੀਨੀ ਕਰਨ ਲਈ ਹੀ ਸੂਬਾ ਸਰਕਾਰ ਦੀ ਆਲੋਚਨਾ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਤੋਂ ਬੇਖੌਫ ਹੋ ਕੇ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੰਮ ਕਰਦੀ ਰਹੇਗੀ।
Gurdaspur : 85 ਸਾਲਾ ਬੇਬੇ ਦਾ ਸੰਘਰਸ਼, ਅੱਖਾਂ ਅੱਡ-ਅੱਡ ਦੇਖਦੇ ਨੇ ਨੌਜਵਾਨ, ਨਹੀਂ ਛੱਡਿਆ ਹੌਂਸਲਾ
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਿਲਕਫੈੱਡ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ, ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਨਰੇਸ਼ ਕਟਾਰੀਆ, ਜਗਦੀਪ ਗੋਲਡੀ, ਗੁਰਦਿੱਤ ਸਿੰਘ ਸੇਖੋਂ ਅਤੇ ਨਰਿੰਦਰ ਪਾਲ ਸਵਨਾ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਮਿਲਕਫੈੱਡ ਦੇ ਐਮ.ਡੀ. ਅਮਿਤ ਢਾਕਾ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ, ਐਸ.ਐਸ.ਪੀ. ਫਿਰੋਜ਼ਪੁਰ ਸੁਰਿੰਦਰ ਲਾਂਬਾ ਤੇ ਹੋਰ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button