Press ReleasePunjabTop News

ਮੁੱਖ ਮੰਤਰੀ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ

ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਉੱਘੀਆਂ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਕੀਤਾ ਪ੍ਰਦਰਸ਼ਨ

ਐਸ.ਏ.ਐਸ.ਨਗਰ (ਮੁਹਾਲੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ। ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਹਰੇਕ ਸਟਾਲ ‘ਤੇ ਜਾ ਕੇ ਵੱਖ-ਵੱਖ ਕੰਪਨੀਆਂ ਦੇ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ।  ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ ਕਿਉਂ ਜੋ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਆਪਣੀਆਂ ਪ੍ਰਾਪਤੀਆਂ ਪੇਸ਼ ਕਰਨ ਲਈ ਇੱਕ ਮੰਚ ‘ਤੇ ਇਕੱਠੀਆਂ ਹੋਈਆਂ ਹਨ।
Farming With Amarjit Waraich : ਕਣਕ ਦੇ ਸਭ ਤੋਂ ਵੱਡੇ ਦੁਸ਼ਮਣ ਦਾ ਪੱਕਾ ਹੱਲ, ਬਸ ਇੱਕ ਗੱਲ ਦਾ ਰੱਖਿਓ ਖਿਆਲ
ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਨੀਆਂ ਇਸ ਖੇਤਰ ਵਿੱਚ ਪਹਿਲਾਂ ਹੀ ਦੁਨੀਆ ਭਰ ‘ਚ ਆਪਣੀ ਕਾਬਲੀਅਤ ਸਾਬਤ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਮੌਕੇ ਇਨ੍ਹਾਂ ਉੱਦਮੀਆਂ ਦਾ ਸੁਆਗਤ ਕਰਦਾ ਹੈ ਅਤੇ ਉਮੀਦ ਕਰਦਾ ਹੈ ਕਿ ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।  ਭਗਵੰਤ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹਰ ਉੱਦਮ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
Fauja Singh Sarari ਦੀ ਹੋਊ ਗ੍ਰਿਫ਼ਤਾਰੀ? CM Mann ਨੇ ਠੋਕਤਾ MLA ! ਵਿਰੋਧੀਆਂ ਪਾਤਾ ਗਾਹ | D5 Channel Punjabi
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਜਲਦੀ ਹੀ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ।  ਇਸ ਦੌਰਾਨ ਉਨ੍ਹਾਂ ਨੇ ਐਚ.ਐਮ.ਈ.ਐਲ ਬਠਿੰਡਾ, ਆਈ.ਟੀ.ਸੀ., ਪਲਕਸ਼ਾ ਯੂਨੀਵਰਸਿਟੀ, ਈ.ਐਸ.ਆਰ ਲੋਪਿਸਟਿਕਸ ਪ੍ਰਾਈਵੇਟ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਸਾਵੀ ਐਕਸਪੋਰਟਸ, ਸਨਾਥਨ ਪੋਲੀਓਟ ਪ੍ਰਾਈਵੇਟ ਲਿਮਟਿਡ, ਟ੍ਰਾਈਡੈਂਟ ਗਰੁੱਪ, ਯੂਕੇ ਹਾਈ ਕਮਿਸ਼ਨਰ ਆਫ਼ਿਸ, ਹਾਰਟੇਕ ਪਾਵਰ, ਮਾਸਟਰਜ਼ ਕ੍ਰਿਏਸ਼ਨ, ਗਿਲਾਰਡ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ, ਏਵਨ ਸਾਈਕਲਜ਼ ਲਿਮਟਿਡ, ਮੈਸਰਜ਼ ਰਾਜਾ ਫੈਟ ਐਂਡ ਫੀਡਸ ਪ੍ਰਾਈਵੇਟ ਲਿਮਟਿਡ, ਆਈ.ਆਈ.ਟੀ. ਰੋਪੜ, ਟੈਕਨਾਲੋਜੀ ਬਿਜ਼ਨਸ ਇਨਕਿਊਬੇਸ਼ਨ ਫਾਊਂਡੇਸ਼ਨ, ਨਾਨੋਕ੍ਰਿਤੀ ਪ੍ਰਾਈਵੇਟ ਲਿਮਟਿਡ, ਐਡਿਥ ਹੈਲਥਕੇਅਰ, ਡਾਕਟਰਸ ਸਾਫਟਵੇਅਰ ਸਟਾਰਟਅੱਪ ਪੰਜਾਬ, ਮੈਸਰਜ਼ ਬਲੈਕ ਆਈ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ, ਐਗਨੈਕਸਟ ਬੀ.ਜੀ.  ਇਨੋਵਾਟੈਕ, ਹੋਲੋਕਿਤਾਬ ਟੈਕਨਾਲੋਜੀਜ਼, ਵਿਸ਼ਵਾਜ਼ ਏ.ਆਈ. ਪ੍ਰਾਈਵੇਟ ਲਿਮਟਿਡ, ਬ੍ਰਿਊ ਥੈਰਾਪਿਊਟਿਕਸ ਪ੍ਰਾਇਵੇਟ ਲਿਮਟਿਡ, ਕਿਲਡੇ ਪ੍ਰਾਇਵੇਟ ਲਿਮਟਿਡ, ਸਾਈਬਰਹਾਕਸ ਇੰਟੈਲੀਜੈਂਸ ਸਰਵਿਸਿਜ਼, ਐਲ.ਐਲ.ਪੀ. ਲੋਕਲ ਵੈਂਚਰਜ਼ ਪ੍ਰਾਈਵੇਟ  ਲਿਮਟਿਡ, ਨਿਰਵਿਘਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਕੇ.ਸੀ.ਐਸ.ਏ.ਡੀ. ਲਾਈਟਸ (ਇੰਡੀਆ) ਪ੍ਰਾਈਵੇਟ ਲਿਮਟਿਡ, ਜੇ.ਕੇ. ਪੇਪਰਜ਼, ਨੈਸਲੇ ਇੰਡੀਆ ਲਿਮਟਿਡ ਅਤੇ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਵਾਲੀਆਂ ਹੋਰ ਨਾਮਵਰ ਕੰਪਨੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button