NewsPress ReleasePunjabTop News

ਮੁੱਖ ਮੰਤਰੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦੇ ਰੂਪ ਵਿੱਚ ਪੰਜਾਬ ਨੂੰ ਵੱਡੀ ਸੌਗਾਤ ਦੇਣ ਲਈ ਮੋਦੀ ਦਾ ਧੰਨਵਾਦ

ਲੋਕਾਂ ਲਈ ਕੈਂਸਰ ਦੇ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ ਕੇਂਦਰ

ਪੰਜਾਬ ਨੂੰ ਖ਼ੁਸ਼ਹਾਲ, ਪ੍ਰਗਤੀਸ਼ੀਲ ਅਤੇ ਸ਼ਾਂਤਮਈ ਸੂਬਾ ਬਣਾਉਣ ਲਈ ਕੇਂਦਰ ਸਰਕਾਰ ਤੋਂ ਪੂਰਨ ਸਹਿਯੋਗ ਦੀ ਮੰਗ

ਮੁੱਲਾਂਪੁਰ (ਨਿਊ ਚੰਡੀਗੜ੍ਹ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਰੂਪ ਵਿੱਚ ਸੂਬੇ ਲਈ ਸਭ ਤੋਂ ਵੱਡਾ ਤੋਹਫ਼ਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਕੈਂਸਰ ਪ੍ਰਭਾਵਿਤ ਸੂਬੇ ਖਾਸ ਕਰਕੇ ਮਾਲਵਾ ਖੇਤਰ ਨੂੰ ਇਸ ਨਾਮੁਰਾਦ ਬਿਮਾਰੀ ਵਿਰੁੱਧ ਕਾਰਗਰ ਢੰਗ ਨਾਲ ਲੜਨ ਵਿੱਚ ਮਦਦਗਾਰ ਸਾਬਤ ਹੋਵੇਗਾ।
Sidhu Moosewala ਦੇ Father Balkaur Singh ਦਾ ਧਾਕੜ ਬਿਆਨ | D5 Channel Punjabi
ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ, “ਆਮ ਬੋਲ ਚਾਲ ਵਿੱਚ ਪੰਜਾਬੀਆਂ ਨੂੰ ਤਾਂ ਕੈਂਸਰ ਦਾ ਨਾਂ ਲੈਣ ਤੋਂ ਵੀ ਡਰ ਲੱਗਦਾ ਹੈ ਕਿਉਂਕਿ ਇਸ ਦਾ ਇਲਾਜ ਬਹੁਤ ਮਹਿੰਗਾ ਹੈ ਪਰ ਇਹ ਕੈਂਸਰ ਇਲਾਜ ਕੇਂਦਰ, ਖਿੱਤੇ ਲਈ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਯਕੀਨੀ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।”
Punjab ਪਹੁੰਚਿਆ PM Modi! ਲੋਕਾਂ ਨੂੰ ਦਿੱਤਾ ਨਵਾਂ ਤੋਹਫ਼ਾ! ਦੇਖਦਾ ਰਹਿ ਗਿਆ CM Mann | D5 Channel Punjabi
ਪ੍ਰਧਾਨ ਮੰਤਰੀ ਵੱਲੋਂ ਇਹ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਲਈ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਹੈ, ਜੋ ਸੂਬੇ ਨੂੰ ਕੈਂਸਰ ਵਿਰੁੱਧ ਲੜਾਈ ਹੋਰ ਤੇਜ਼ ਕਰਨ ਵਿਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਸੂਬੇ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਪਰ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦੀ ਵੱਧ ਵਰਤੋਂ ਕਾਰਨ ਪੰਜਾਬ ਦੇ ਲੋਕ ਕੈਂਸਰ ਦੀ ਬਿਮਾਰੀ ਦੀ ਲਪੇਟ ਵਿਚ ਆ ਗਏ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ ਕੈਂਸਰ ਪੀੜਤ ਮਰੀਜ਼ਾਂ ਦਾ ਇਲਾਜ ਕਰੇਗਾ, ਸਗੋਂ ਖੋਜ ਕਾਰਜਾਂ ਰਾਹੀਂ ਇਸ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਵੇਗਾ।
Raja Warring ਨੇ ਲਗਾਈ ਸਕੀਮ! ਫਸਾਏ ਆਪਣੇ ਹੀ ਸਾਥੀ, ਬਾਕੀਆਂ ਦਾ ਵੀ ਲੱਗੂ ਨੰਬਰ | D5 Channel Punjabi
ਮੁੱਖ ਮੰਤਰੀ ਨੇ ਇਸ ਗੱਲ ‘ਤੇ ਤਸੱਲੀ ਪ੍ਰਗਟਾਈ ਕਿ ਸੰਗਰੂਰ ਵਿਖੇ 100 ਬਿਸਤਰਿਆਂ ਦੀ ਸਮਰੱਥਾ ਵਾਲਾ ਹੋਮੀ ਭਾਭਾ ਕੈਂਸਰ ਹਸਪਤਾਲ ਲੋਕਾਂ ਨੂੰ ਕੈਂਸਰ ਦਾ ਮਿਆਰੀ ਇਲਾਜ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਹਸਪਤਾਲ ਵਿੱਚ ਹੁਣ ਤੱਕ ਲਗਭਗ 37,000 ਮਰੀਜ਼ਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਨਿਊ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਕੇਂਦਰ ਨਾ ਸਿਰਫ਼ ਪੰਜਾਬ ਦੇ ਮਰੀਜ਼ਾਂ ਨੂੰ ਸਗੋਂ ਗੁਆਂਢੀ ਸੂਬਿਆਂ ਜਿਵੇਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ ਅਤੇ ਰਾਜਸਥਾਨ ਨੂੰ ਵੀ ਮਿਆਰੀ ਕੈਂਸਰ ਇਲਾਜ ਮੁਹੱਈਆ ਕਰਵਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।
Beadbi : ਸਿੱਖ ਜਥੇਬੰਦੀਆਂ ਨੇ ਪੱਟਤੀਆਂ ਧੂੜਾਂ, CM ਦਾ ਬਾਹਰ ਨਿਕਲਣਾ ਹੋਇਆ ਔਖਾ | D5 Channel Punjabi
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਪ੍ਰਧਾਨ ਮੰਤਰੀ ਰਾਹਤ ਫੰਡ ਤਹਿਤ ਹਰ ਮਹੀਨੇ ਤਿੰਨ ਗੰਭੀਰ ਲੋੜਵੰਦ ਮਰੀਜ਼ਾਂ ਨੂੰ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਰੈਫ਼ਰ ਕਰਨ ਦੇ ਹੱਕਦਾਰ ਸਨ। ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਅੱਠ ਸਾਲਾਂ ਦੌਰਾਨ ਕੈਂਸਰ ਦੇ ਕਈ ਮਰੀਜ਼ਾਂ ਦੇ ਦੁੱਖਾਂ ਨੂੰ ਦੂਰ ਕਰਨ ਲਈ ਇਸ ਸਹੂਲਤ ਦੀ ਸੂਝ-ਬੂਝ ਨਾਲ ਵਰਤੋਂ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਮੁੱਖ ਮੰਤਰੀ ਰਾਹਤ ਫੰਡ ਤਹਿਤ ਕੈਂਸਰ ਦੇ 69000 ਮਰੀਜ਼ਾਂ ਲਈ 888 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਜਾ ਚੁੱਕੀ ਹੈ।
Political Battle : PM Modi ਦੇ ਦੌਰੇ ’ਚ ਵੱਡੀ ਸਾਜ਼ਿਸ਼? ਭੀੜ ਇਕੱਠੀ ਕਰਨ ਲਈ ਲਾਇਆ ਜੁਗਾੜ | D5 Channel Punjabi
ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਆਜ਼ਾਦੀ ਦੀ ਲੜਾਈ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 90 ਫੀਸਦੀ ਤੋਂ ਵੱਧ ਲੋਕ ਪੰਜਾਬੀ ਸਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਰਾਖੀ ਲਈ ਪੰਜਾਬੀਆਂ ਦਾ ਵੀ ਅਹਿਮ ਰੋਲ ਹੈ।  ਭਗਵੰਤ ਮਾਨ ਨੇ ਕਿਹਾ ਕਿ ਮਿਲਖਾ ਸਿੰਘ, ਦਾਰਾ ਸਿੰਘ, ਬਲਬੀਰ ਸਿੰਘ ਵਰਗੇ ਪੰਜਾਬ ਦੇ ਉੱਘੇ ਖਿਡਾਰੀਆਂ ਨੇ ਵੀ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

Sehaj ਦੇ Antim Bhog ਸਮੇਂ ਭੂੰਬਾਂ ਮਾਰ- ਮਾਰ ਮਾਪਿਆਂ ਦਾ ਬੁਰਾ ਹਾਲ | D5 Channel Punjabi

ਪੰਜਾਬ ਨੂੰ ਦੇਸ਼ ਦੀ ਮੁੰਦਰੀ ਦਾ ਨਗ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸ਼ੁਰੂ ਵਿੱਚ ਸੂਬਾ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਫਰੰਟ ਉਤੇ ਕੁਝ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਹੁਣ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਆ ਗਏ ਹਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਪੁਲਿਸ ਕੇਂਦਰੀ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਠੇਸ ਪਹੁੰਚਾਉਣ ਵਾਲੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਕਰੜੀ ਚੌਕਸੀ ਰੱਖ ਰਹੀ ਹੈ।
PM Modi ਦੇ ਦੌਰੇ ਨੂੰ ਲੈਕੇ ਧਾਰਾ 144 ਲਾਗੂ, Mohali ਛਾਉਣੀ ’ਚ ਹੋਇਆ ਤਬਦੀਲ | D5 Channel Punjabi
ਮੁੱਖ ਮੰਤਰੀ ਨੇ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਕੇਂਦਰ ਸਰਕਾਰ ਨਾਲ ਪੂਰਨ ਤਾਲਮੇਲ ਅਤੇ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ, ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਅਹਿਮ ਕਾਰਜ ਲਈ ਪੰਜਾਬ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਅਜਿਹੇ ਹੋਰ ਤੋਹਫ਼ਿਆਂ ਨਾਲ ਸੂਬੇ ਦੀ ਮਦਦ ਲਈ ਫਰਾਖਦਿਲੀ ਦਿਖਾਉਣਗੇ।
Verka News : ਕਿਸਾਨਾਂ ਨੇ CM Mann ਨੂੰ ਪਾਇਆ ਵਖ਼ਤ, ਵਾਅਦੇ ਤੋਂ ਮੁਕਰਨਾ ਪਊ ਮਹਿੰਗਾ | D5 Channel Punjabi
ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾ ਕੇ ਦੇਸ਼ ਵਿੱਚੋਂ ਪੜ੍ਹੇ ਲਿਖੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ‘ਤੇ ਜ਼ੋਰ ਦੇ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚੋਂ ਪ੍ਰਗਤੀਸ਼ੀਲ ਅਤੇ ਸਿਹਤਮੰਦ ਸੂਬੇ ਵਜੋਂ ਮੁੜ ਉਭਰੇਗਾ।
Parkash Badal ਦੇ ਕਰੀਬੀ ਦੇ ਘਰ Income Tax ਦੀ Raid, Drug Case ’ਚ ਸੀਲ ਕੀਤੀ ਕੋਠੀ | D5 Channel Punjabi
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸ਼ਾਲ ਅਤੇ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਦਾ ਮਾਡਲ ਭੇਟ ਕਰਕੇ  ਸਨਮਾਨਿਤ ਵੀ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ, ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਅਤੇ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button