NewsBreaking NewsD5 specialPunjab

ਮੁੱਖ ਮੰਤਰੀ ਸਾਬ੍ਹ ! ਆਹ ਦੇਖਲੋ ਹਸਪਤਾਲ ਵਾਲਿਆਂ ਦਾ ਕੰਮ

ਪਟਿਆਲਾ : ਕੋਰੋਨਾ ਮਹਾਂਮਾਰੀ ‘ਤੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲ ‘ਚ ਦਿੱਤੀਆਂ ਸਹੂਲਤਾਂ ਨੂੰ ਲੈ ਕੇ ਲੋਕਾਂ ਵੱਲੋਂ ਕਈ ਸਵਾਲ ਖੜ੍ਹ ਕੇ ਕੀਤੇ ਜਾ ਰਹੇ ਹਨ। ਅਜਿਹਾ ਹੀ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਨੇ ਆਪਣੇ ਪਿਤਾ ਦੀ ਮੌਤ ਨੂੰ ਲੈ ਕੇ ਸਰਕਾਰੀ ਹਸਪਤਾਲ ਦੇ ਮਾੜੇ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕੀਤੇ ਹਨ। ਨੌਜਵਾਨ ਦਾ ਇਲਜ਼ਾਮ ਹੈ ਕਿ ਮੇਰੇ ਪਿਤਾ ਨੂੰ ਕੋਰੋਨਾ ਪੌਜ਼ੀਟਿਵ ਕਹਿ ਕੇ ਮ੍ਰਿਤਕ ਕਰਾਰ ਦੇ ਦਿੱਤਾ ਹੈ। ਜਦਕਿ ਮੇਰੇ ਪਿਤਾ ਦੀ ਮੌਤ ਕੋਰੋਨਾ ਕਾਰਨ ਨਹੀਂ ਸਗੋਂ ਹਸਪਤਾਲ ‘ਚ ਸਹੀ ਢੰਗ ਨਾਲ ਇਲਾਜ਼ ਨਾ ਹੋਣ ਕਾਰਨ ਹੋਈ ਹੈ।

🔴 Live 🔴 | ਜਥੇਦਾਰ ਭਾਈ ਹਰਪ੍ਰੀਤ ਸਿੰਘ ਹੁਣ ਦੇਣਗੇ ਅਸਤੀਫ਼ਾ?ਰਜਿੰਦਰਾਂ ਹਸਪਤਾਲ ਚੋਂ ਕਿਉਂ ਭੱਜਿਆ ਕਾਂਗਰਸੀ MLA

ਉਧਰ ਇਸ ਮਾਮਲੇ ਸਬੰਧੀ ਬੋਲਦਿਆਂ ਸਿਵਲ ਹਸਪਤਾਲ ਦੇ ਸੀਨੀਅਰ ਡਾਕਟਰ ਨੇ ਦੱਸਿਆ ਕਿ ਮੌਤ ਦਾ ਕਾਰਨ ਹੀ ਕੋਰੋਨਾ ਵਾਇਰਸ ਹੈ ਕਿਉਂਕਿ ਜੋ ਵੀ ਰਿਪੋਰਟਾਂ ਸਾਹਮਣੇ ਆਈਆਂ ਹਨ। ਉਸ ‘ਚ ਮੌਤ ਦਾ ਕਾਰਨ ਕੋਰੋਨਾ ਵਾਇਰਸ ਹੀ ਹੈ। ਪੰਜਾਬ ‘ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸਨੂੰ ਲੈ ਕੇ ਸਿਵਲ ਹਸਪਤਾਲ ‘ਤੇ ਸਵਾਲ ਖੜ੍ਹੇ ਹੋ ਰਹੇ ਹਨ ਤੇ ਸਰਕਾਰ ਨੂੰ ਚਾਹੀਦਾ ਹੈ ਇਸ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਲੋਕਾਂ ਦੀ ਕੀਮਤੀ ਜਾਨ ਬਚਾਈ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button