PunjabTop News

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ

 ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ 50. 3 ਲੱਖ ਤੋਂਵਧ ਈ-ਸਿਹਤ ਕਾਰਡ ਜਾਰੀ ਹੋ ਚੁੱਕੇ ਹਨ ।

 ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ 50. 3 ਲੱਖ ਤੋਂਵਧ ਈ-ਸਿਹਤ ਕਾਰਡ ਜਾਰੀ ਹੋ ਚੁੱਕੇ ਹਨ ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਰੰਭੀ ਯੂਨੀਵਰਸਲ ਹੈਲਥ ਸਕੀਮ ‘ਮੁੱਖ ਮੰਤਰੀ ਸਿਹਤ ਯੋਜਨਾ`ਆਪਣੇ ਕੇਵਲ ਸਾਢੇ 6 ਮਹੀਨਿਆਂ ‘ਚ ਹੀ 5.12 ਲੱਖ ਲੋਕਾਂ ਨੂੰ 914 ਕਰੋੜ ਰੁਪਏ ਤੋਂ ਵੱਧ ਦਾ ਨਕਦ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਕੇ ਪੰਜਾਬੀਆਂ ਲਈ ਵਰਦਾਨ ਸਾਬਤ ਹੋਈ ਹੈ ।
ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਮੌਕੇ ਅੰਕੜੇ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ ਇਸ ਯੋਜਨਾ ਨੇ ਮਰੀਜ਼ਾਂ ਨੂੰ ਬਗੈਰ ਵਿੱਤੀ ਬੋਝ ਤੋਂ ਜੀਵਨ-ਰੱਖਿਅਕ ਅਤੇ ਮਹਿੰਗੇ ਇਲਾਜ ਪ੍ਰਾਪਤ ਕਰਨ ਦੇ ਯੋਗ ਬਣਾਇਆ ਹੈ । ਉਨ੍ਹਾਂ ਨੇ ਹਰੇਕ ਯੋਗ ਪਰਿਵਾਰ ਤੱਕ ਵਿੱਤੀ ਤੰਗੀ ਤੋਂ ਬਿਨਾਂ ਗੁਣਵੱਤਾ ਵਾਲੀ ਸਿਹਤ ਸੰਭਾਲ ਪਹੁੰਚ ਯਕੀਨੀ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ ।
ਸਿਹਤ ਮੰਤਰੀ ਨੇ ਦੱਸਿਆ ਕਿ ਯੋਗ ਪਰਿਵਾਰਾਂ ਲਈ ਮੁਫ਼ਤ, ਨਕਦ ਰਹਿਤ ਅਤੇ ਗੁਣਵੱਤਾ ਵਾਲੀ ਸਿਹਤ ਸੰਭਾਲ ਯਕੀਨੀ ਬਣਾਉਂਦੇ ਹੋਏ ਮੁੱਖ ਮੰਤਰੀ ਸਿਹਤ ਯੋਜਨਾ ਨੇ ਰਾਜ ਭਰ ਵਿੱਚ ਸਰਵ ਵਿਆਪਕ ਸਿਹਤ ਕਵਰੇਜ ਨੂੰ ਮਜ਼ਬੂਤ ਕੀਤਾ ਹੈ, ਜਿਸ ਕਰਕੇ ਇਸ ਯੋਜਨਾ ਨੂੰ ਭਾਰੀ ਹੁੰਗਾਰਾ ਮਿਲਿਆ ਹੈ । ਉਨ੍ਹਾਂ ਕਿਹਾ ਕਿ 733 ਮਰੀਜਾਂ ਦਾ ਕੈਂਸਰ ਦਾ ਇਲਾਜ ਹੋਇਆ ਤੇ ਲੋਕ ਆਪਣੇ ਖਰਾਬ ਹੋਏ ਗੋਡੇ ਬਦਲਵਾ ਰਹੇ ਹਨ, ਅੱਖਾਂ ਦੇ ਉਪਰੇਸ਼ਨ ਤੇ ਦਿਲ ਦਾ ਇਲਾਜ ਵੀ ਹੋ ਰਿਹਾ ਹੈ ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ, ਜਿਨ੍ਹਾਂ ਦੀ ਗਿਣਤੀ 868 ਹੈ, ਵਿੱਚ ਮਰੀਜ ਨਕਦ ਰਹਿਤ ਇਲਾਜ ਪ੍ਰਾਪਤ ਕਰ ਰਹੇ ਹਨ। ਇਸ ਤਰ੍ਹਾਂ ਇਸ ਇਲਾਜ ਨੇ ਰਾਜ ਭਰ ਦੇ 2,50,359 ਪਰਿਵਾਰਾਂ ਨੂੰ ਲਾਭ ਪਹੁੰਚਾਇਆ ਹੈ। ਇਨ੍ਹਾਂ ਲਾਭਪਾਤਰੀਆਂ ਵਿੱਚੋਂ 1.65 ਲੱਖ ਨੇ ਇਸ ਯੋਜਨਾ ਅਧੀਨ ਆਪਣੀਆਂ ਸਰਜਰੀਆਂ ਕਰਵਾਈਆਂ ਹਨ । ਉਨ੍ਹਾਂ ਦੱਸਿਆ ਕਿ ਇਸ ਸਕੀਮ ਨੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚਕਾਰ ਮਜ਼ਬੂਤ ਭਾਈਵਾਲੀ ਜਾਹਰ ਕੀਤੀ ਹੈ ਅਤੇ ਸਰਕਾਰੀ ਹਸਪਤਾਲਾਂ ਨੇ 2,29,551 ਇਲਾਜ (45 ਫੀਸਦੀ) ਕੀਤੇ ਅਤੇ ਨਿੱਜੀ ਹਸਪਤਾਲਾਂ ਨੇ 2, 83, 089 ਇਲਾਜ (55 ਫੀਸਦੀ) ਇਲਾਜ ਪ੍ਰਦਾਨ ਕੀਤੇ ।
ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਸਕੀਮ ਸ਼ੁਰੂ ਕਰਕੇ ਪੰਜਾਬੀਆਂ ਨੂੰ ਮਾਨਸਿਕ, ਆਰਥਿਕ ਤੇ ਕਰਜ਼ੇ ਦੇ ਦਬਾਅ ਤੋਂ ਬਚਾਇਆ ਹੈ । ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਭਰ ਵਿੱਚ 24,96,313 ਪਰਿਵਾਰ ਸ਼ਾਮਲ ਹਨ, ਇਨ੍ਹਾਂ ਵਿੱਚ ਕੁੱਲ ਲਾਭਪਾਤਰੀਆਂ ਵਿੱਚੋਂ 24.3 ਲੱਖ (48 ਫੀਸਦੀ) ਪੁਰਸ਼ ਹਨ, ਅਤੇ 26 ਲੱਖ (52 ਫੀਸਦੀ) ਔਰਤਾਂ ਹਨ, ਜੋ ਕਿ ਇਸ ਯੋਜਨਾ ਅਧੀਨ ਔਰਤਾਂ ਦੀ ਮਜ਼ਬੂਤ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਇਨ੍ਹਾਂ ਵਿੱਚ 34.2 ਲੱਖ (68 ਫੀਸਦੀ) ਲਾਭਪਾਤਰੀ ਪੇਂਡੂ ਖੇਤਰਾਂ ਤੋਂ ਹਨ, ਜਦੋਂ ਕਿ 16.1 (32 ਫੀਸਦੀ) ਸ਼ਹਿਰੀ ਖੇਤਰਾਂ ਤੋਂ ਹਨ ।
ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚੋਂ, ਲੁਧਿਆਣਾ ਨੇ ਸਭ ਤੋਂ ਵੱਧ 5,46,380 ਈ-ਕਾਰਡ ਜਾਰੀ ਕੀਤੇ ਹਨ, ਜਿਸ ਵਿੱਚ 2,69,372 ਪਰਿਵਾਰ ਸ਼ਾਮਲ ਹਨ, ਇਸ ਤੋਂ ਬਾਅਦ ਪਟਿਆਲਾ ਨੇ 4, 56,730 ਕਾਰਡ ਜਾਰੀ ਕੀਤੇ, ਜਿਨ੍ਹਾਂ `ਚ 2,15,373 ਪਰਿਵਾਰ), ਜਲੰਧਰ `ਚ (3,69,335 ਕਾਰਡ; 1, 85,285 ਪਰਿਵਾਰ) ਅਤੇ ਹੁਸ਼ਿਆਰਪੁਰ (3,45,094 ਕਾਰਡ; 1,64,941 ਪਰਿਵਾਰ) ਸ਼ਾਮਲ ਹਨ । ਉਨ੍ਹਾਂ ਦੱਸਿਆ ਕਿ ਇਲਾਜ ਦੇ ਮਾਮਲਿਆਂ ਵਿੱਚ ਪਟਿਆਲਾ ਅਤੇ ਬਠਿੰਡਾ ਮੋਹਰੀ ਹਨ
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button