Breaking NewsD5 specialNewsPoliticsPress ReleasePunjabPunjab OfficialsTop News

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਹਰ ਮੰਗਲਵਾਰ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ ਕੈਬਨਿਟ ਮੀਟਿੰਗ
ਚੰਡੀਗੜ੍ਹ:ਸਰਕਾਰ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਹ ਹਰੇਕ ਮੰਗਲਵਾਰ ਦੇ ਦਿਨ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਸਵੇਰੇ 11:30 ਤੋਂ ਦੁਪਹਿਰ 2:30 ਵਜੇ ਤੱਕ ਮੁਲਾਕਾਤ ਕਰਨਗੇ।
CM ਚੰਨੀ 4:30 ਵਜੇ ਕਰਨਗੇ ਧਮਾਕਾ, ਕੈਪਟਨ ਦੇ ਮੰਤਰੀਆਂ ਦੀ ਕਰਤੀ ਛੁੱਟੀ ! D5 Channel Punjabi
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਹਨ ਕਿ ਹਰ ਮੰਗਲਵਾਰ ਬਾਅਦ ਦੁਪਹਿਰ 3 ਵਜੇ ਕੈਬਨਿਟ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਸਾਰੇ ਪ੍ਰਸ਼ਾਸਨਿਕ ਸਕੱਤਰਾਂ/ ਵਿਭਾਗਾਂ ਦੇ ਮੁਖੀਆਂ ਨੂੰ ਹਰ ਮੰਗਲਵਾਰ ਨੂੰ ਇਸ ਸਮੇਂ ਦੌਰਾਨ ਆਪਣੇ ਦਫਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਕੈਬਨਿਟ ਮੀਟਿੰਗ ਖ਼ਤਮ ਹੋਣ ਤੱਕ ਆਪਣੇ ਦਫਤਰ ਵਿੱਚ ਹੀ ਰਹਿਣ ਲਈ ਕਿਹਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button