ਮੁੱਖ ਮੰਤਰੀ Channi ਨੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Charanjit Singh Channi ਨੇ ਕਿਸਾਨੀ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਿਆ
ਚੰਡੀਗੜ੍ਹ: ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤਾ `ਤੇ ਖਰਾ ਉਤਰਦਿਆਂ ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਅੱਜ ਇੱਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Randeep Singh Nabha ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤੀ ਦੇ ਪੱਤਰ ਸੌਂਪੇ।
ਫੇਰ ਬਦਲੀ ਮੋਦੀ ਸਰਕਾਰ? ਖੇਤੀਬਾੜੀ ਮੰਤਰੀ ਦਾ ਆਇਆ ਬਿਆਨ! ਸਾਵਧਾਨ ਹੋਣ ਜਾਣ ਕਿਸਾਨ || D5 Channel Punjabi
ਕਿਸਾਨਾਂ ਨੂੰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ Channi ਨੇ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਹਰ ਸੰਭਵ ਕਦਮ ਚੁੱਕੇਗੀ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ Boota Singh, Manish Kumar, Amritpal Kaur,Manpreet Kaur, Kamalpreet Singh, Nirmal Singh, Gurwinder Kaur,Bakshish Singh, Narinder Singh, Dikhsa ਅਤੇ Gagandeep Kaur ਸ਼ਾਮਲ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.