Breaking NewsD5 specialNewsPress ReleasePunjabTop News

ਮੁੱਖ ਮੰਤਰੀ Channi ਨੇ ਪੰਜਾਬ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ ਕਰਜ਼ਾ ਮਾਫੀ ਦੀ ਸ਼ੁਰੁਆਤ ਕੀਤੀ

ਅਨੁਸੂਚਿਤ ਜਾਤੀਆਂ ਦੇ 41.48 ਕਰੋੜ ਰੁਪਏ ਤੇ ਪੱਛੜੀਆਂ ਸ਼੍ਰੇਣੀਆਂ ਦੇ 20.98 ਕਰੋੜ ਰੁਪਏ ਦੇ ਕਰਜ਼ਾ ਮਾਫੀ ਦੇ ਸਰਟੀਫਿਕੇਟ ਜਾਰੀ

ਮੋਰਿੰਡਾ: ਮੁੱਖ ਮੰਤਰੀ ਪੰਜਾਬ ਸ Charanjit Singh Channi ਨੇ ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ ਤੱਕ ਦੇ ਕਰਜ਼ਾ ਮਾਫੀ ਦੇ ਸਰਟੀਫਿਕੇਟ ਵੱਢਣ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ Channi ਨੇ ਕਿਹਾ ਕਿ ਸਾਰੇ ਸੂਬੇ ਦੇ ਲਾਭਪਾਤਰੀਆਂ ਨੂੰ ਵਿਸ਼ੇਸ਼ ਸਮਾਗਮਾਂ ਦੌਰਾਨ ਮੰਤਰੀਆਂ ਅਤੇ ਸਬੰਧਤ ਐਮ.ਐਲ.ਏਜ਼ ਵਲੋਂ ਇਹ ਕਰਜ਼ਾ ਮਾਫੀ ਦੇ ਸਰਟੀਫਿਕੇਟ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਦੇ 41.48 ਕਰੋੜ ਰੁਪਏ ਦੇ ਕਰਜ਼ੇ ਅਤੇ ਪੱਛੜੀਆਂ ਸ਼੍ਰੇਣੀਆਂ ਦੇ 20.98 ਕਰੋੜ ਰੁਪਏ ਦੇ ਕਰਜ਼ੇ ਮਾਫੀ ਦੇ ਸਰਟੀਫਿਕੇਟ ਵੰਡੇ ਜਾ ਰਹੇ ਹਨ। ਸ. Channi ਨੇ ਅੱਗੇ ਦੱਸਿਆ ਕਿ ਗਰੀਬ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲੋੜਵੰਦ ਲੋਕਾਂ ਨੂੰ ਕਰਜ਼ੇ ਮੁੱਹਈਆ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਕਈ ਲੋੜਵੰਦ ਪਰਿਵਾਰ ਇਨ੍ਹਾਂ ਕਰਜਿਆਂ ਨੂੰ ਵਾਪਿਸ ਮੋੜਨ ਵਿਚ ਅਸਮਰਥ ਹਨ ਜਿਸ ਲਈ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਨੂੰ ਦੇਖਦੇ ਹੋਏ ਕਰਜਾ ਮਾਫੀ ਦਾ ਫੈਸਲਾ ਕੀਤਾ ਗਿਆ।

Kisan Fateh March : ਕਿਸਾਨਾਂ ਦੇ ਏਕੇ ਨੇ ਡਰਾਰੀ ਸਰਕਾਰ, Rupinder Handa ਦਾ ਧਮਾਕੇਦਾਰ Interview |

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਾਰਪੋਰੇਸ਼ਨਾਂ ਵੱਲੋਂ ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਬਹੁਤ ਹੀ ਘੱਟ ਵਿਆਜ ਦਰਾਂ ਤੋਂ ਕਰਜ਼ੇ ਉਪਲਬਧ ਕਰਵਾਏ ਜਾਂਦੇ ਹਨ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਦਿਵਿਆਂਗ ਵਿਅਕਤੀ, ਆਰਥਿਕ ਤੌਰ ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀ ਆਪਣੇ ਪੈਰਾਂ ਤੇ ਖੜੇ ਹੋਣ ਸਕਣ। ਇਸ ਮੌਕੇ ਤੇ ਸੰਬੋਧਨ ਕਰਦਿਆਂ ਚੇਅਰਮੈਨ, ਪੰਜਾਬ ਅਨੁਸੂਚਿਤ ਜਾਤੀਆਂ ਭੌ ਅਤੇ ਵਿੱਤ ਨਿਗਮ ਸ. ਭਾਗ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਚੰਨੀ ਵਲੋਂ ਅੱਜ ਕਰਜ਼ਾ ਮਾਫੀ ਸਕੀਮ ਦੀ ਸ਼ੁਰੁਆਤ ਕਰਦਿਆਂ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਵਿੱਤ ਨਿਗਮ ਦੇ 26 ਵਿਅਕਤੀਆਂ ਦੇ 50,000 ਰੁਪਏ ਤੱਕ ਦੇ ਕਰਜ਼ਾ ਮਾਫੀ ਦੇ ਸਰਟੀਫਿਕੇਟ ਵੰਡੇ ਗਏ ਹਨ ਜਦਕਿ ਪੱਛੜੀਆਂ ਸ਼੍ਰੇਣੀਆਂ ਦੇ 11 ਲਾਭਪਾਤਰੀਆਂ ਨੂੰ ਕਰਜ਼ਾ ਮਾਫੀ ਦੇ ਸਰਟਫੀਕੇਟ ਜਾਰੀ ਕੀਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਮੈਨੇਜਰ ਅਨੁਸੂਚਿਤ ਜਾਤੀਆਂ ਭੌ ਅਤੇ ਵਿੱਤ ਨਿਗਮ, Avtar Singh Rai, ਇੰਫੋਰਸਮੈਂਟ ਅਫਸਰ ਬੈਕਫਿੰਕੋ Satwinder Singh, ਫੀਲਡ ਅਫਸਰ Anju Sharma, ਸਹਾਇਕ ਜ਼ਿਲ੍ਹਾ ਮੈਨੇਜਰ Budh Singh ਤੇ Sukhram Singh ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button