Breaking NewsD5 specialNewsPress ReleasePunjabTop News

ਮੁੱਖ ਮੰਤਰੀ Charanjit Singh Channi ਨੇ ਡੇਰਾ ਬਾਬਾ ਮੁਰਾਦ ਸ਼ਾਹ ਅਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਮੱਥਾ ਟੇਕਿਆ

Channi ਵੱਲੋਂ ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਮਨਾ, ਦੋਵਾਂ ਧਾਰਮਿਕ ਸਥਾਨਾਂ ਲਈ 11 ਲੱਖ ਰੁਪਏ ਦੇਣ ਦਾ ਐਲਾਨ

ਨਕੋਦਰ: ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਅੱਜ ਇੱਥੇ ਡੇਰਾ ਬਾਬਾ ਮੁਰਾਦ ਸ਼ਾਹ ਅਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ। ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ, ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਆਦਿ ਆਗੂਆਂ ਸਮੇਤ ਡੇਰਾ ਬਾਬਾ ਮੁਰਾਦ ਸ਼ਾਹ ਪਹੁੰਚੇ ਮੁੱਖ ਮੰਤਰੀ Charanjit Singh Channi ਨੇ ਨਤਮਸਤਕ ਹੁੰਦਿਆਂ ਪੰਜਾਬ ਦੀ ਹੋਰ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਦੁਆ ਕੀਤੀ।

Naib Tehsildar : NRI ਪੰਜਾਬੀਆਂ ਲਈ ਖੁਸ਼ਖਬਰੀ, ਵਸੀਅਤ ਲਈ ਨਹੀਂ ਹੋਣਾ ਪਵੇਗਾ ਖੱਜਲ ਖੁਆਰ | D5 Channel Punjabi

ਡੇਰੇ ਦੇ ਟਰੱਸਟੀਆਂ ਵੱਲੋਂ ਮੁੱਖ ਮੰਤਰੀ ਨੂੰ ਸ਼ਾਲ ਭੇਟ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ Channi ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਈ ਸੰਗਤ ਨਾਲ ਮੁਲਾਕਾਤ ਅਤੇ ਗੱਲਬਾਤ ਵੀ ਕੀਤੀ। ਇਸ ਉਪਰੰਤ ਮੁੱਖ ਮੰਤਰੀ ਨੇ ਚਾਹ ਦਾ ਲੰਗਰ ਵੀ ਛਕਿਆ। ਇਸੇ ਦੌਰਾਨ ਮੁੱਖ ਮੰਤਰੀ Channi ਨੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਵੀ ਮੱਥਾ ਟੇਕਿਆ। ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਰਬਾਰ ਕੰਪਲੈਕਸ ਦਾ ਚੱਕਰ ਲਾਉਂਦਿਆਂ ਸੰਗਤ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਪੰਜਾਬ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।

Navjot Sidhu ਦਾ ਧਮਾਕਾ, ਜਥੇਬੰਦੀਆਂ ਦੀ Party ‘ਤੇ ਵੱਡਾ ਬਿਆਨ, Majithia ਫਸਾ ਲਿਆ ਕਸੂਤਾ | D5 Channel Punjabi

ਦਰਬਾਰ ਦੇ ਮੁੱਖ ਸੇਵਾਦਾਰ ਅਤੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਅਤੇ ਹੋਰਨਾਂ ਸ਼ਖਸੀਅਤਾਂ ਸਮੇਤ ਮੁੱਖ ਮੰਤਰੀ ਨੇ ਲੰਗਰ ਵੀ ਛਕਿਆ। ਮੁੱਖ ਮੰਤਰੀ ਨੇ ਦੋਵਾਂ ਧਾਰਮਿਕ ਸਥਾਨਾਂ ਲਈ 11-11 ਲੱਖ ਰੁਪਏ ਦੀ ਗਰਾਂਟ ਦਾ ਐਲਾਨ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈ ਜੀ ਜਲੰਧਰ ਜ਼ੋਨ ਜੀ. ਐਸ. ਢਿੱਲੋਂ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ. ਜਲੰਧਰ ਦਿਹਾਤੀ ਸਤਿੰਦਰ ਸਿੰਘ ਅਤੇ ਕਾਂਗਰਸੀ ਆਗੂ ਨਵਜੋਤ ਦਹੀਆ, ਅਸ਼ਵਨ ਭੱਲਾ, ਸੋਨੂੰ ਢੇਸੀ, ਹਨੀ ਜੋਸ਼ੀ, ਸੁਖਵਿੰਦਰ ਕੋਟਲੀ, ਅੰਮ੍ਰਿਤਪਾਲ ਭੌਂਸਲੇ ਆਦਿ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button