Breaking NewsD5 specialNewsPress ReleasePunjabTop News

ਮੁੱਖ ਮੰਤਰੀ Charanjit Singh Channi ਨੇ Sonia Gandhi ਨੂੰ ਮਹਾਂਮਾਰੀ ਸਬੰਧੀ ਤਿਆਰੀਆਂ ਬਾਰੇ ਦੱਸਿਆ

Sonia Gandhi ਨੇ Charanjit Singh Channi ਤੋਂ ਲਈ ਜਾਣਕਾਰੀ

Sonia Gandhi ਨੇ ਮੁੱਖ ਮੰਤਰੀ Channi ਨੂੰ ਮਹਾਂਮਾਰੀ ਨੂੰ ਕਾਬੂ ਰੱਖਣ ਲਈ ਯਤਨ ਤੇਜ਼ ਕਰਨ ਲਈ ਆਖਿਆ

ਚੰਡੀਗੜ੍ਹ: ਦੇਸ਼ ਭਰ ਵਿਚ ਮਹਾਂਮਾਰੀ ਦੇ ਮਾਮਲਿਆਂ ਵਿਚ ਹੋਏ ਵਾਧੇ ‘ਤੇ ਚਿੰਤਾ ਜ਼ਾਹਰ ਕੀਤੀ, ਆਲ ਇੰਡੀਆ ਕਾਂਗਰਸ ਦੇ ਪ੍ਰਧਾਨ Sonia Gandhi ਨੇ ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੂੰ ਕਿਹਾ ਕਿ ਮਹਾਂਮਾਰੀ ਖਾਸ ਕਰਕੇ ਨਵੇਂ ਰੂਪ ਓਮੀਕਰੋਨ ਨਾਲ ਪੈਦਾ ਹੋਈ। Sonia Gandhi ਨੇ ਕਿਸੇ ਵੀ ਚੁਣੌਤੀ ਨਾਲ ਨਿਪਟਣ ਲਈ Channi ਨੂੰ ਪੂਰਨ ਰੂਪ ਵਿਚ ਤਿਆਰੀਆਂ ਕਰਨ ਦੇ ਆਦੇਸ਼ ਦਿੱਤੇ ਹਨ। ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਹੋਣੀ ਚਾਹੀਦੀ ਅਤੇ ਕਿਸੇ ਵੀ ਹੰਗਾਮੀ ਸਥਿਤੀ ਦੀ ਸੰਭਾਵਨਾ ਨਾਲ ਕਾਰਗਰ ਢੰਗ ਨਾਲ ਸਿੱਝਣ ਲਈ ਠੋਸ ਯਤਨ ਕੀਤੇ ਜਾਣੇ ਚਾਹੀਦੇ ਹਨ।

ਆਹ ਦੇਖੋ ਕਾਂਗਰਸ ਦਾ ਹਾਲ, ਟਿਕਟਾਂ ਪਿੱਛੇ ਲੜੇ ਵੱਡੇ ਲੀਡਰ || D5 Channel Punjabi

ਸ੍ਰੀਮਤੀ Gandhi ਨੂੰ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਉਹ ਸਿਹਤ, ਮੈਡੀਕਲ ਸਿੱਖਿਆ ਤੇ ਖੋਜ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਮੌਜੂਦਾ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ ਤਾਂ ਕਿ ਸਥਿਤੀ ਗੰਭੀਰ ਹੋਣ ਦੀ ਸੂਰਤ ਵਿਚ ਢੁਕਵਾਂ ਸਿਹਤ ਤੇ ਮੈਡੀਕਲ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਨੇ ਸ੍ਰੀਮਤੀ ਗਾਂਧੀ ਨੂੰ ਇਹ ਵੀ ਦੱਸਿਆ ਕਿ ਮਹਾਂਮਾਰੀ ਪ੍ਰਭਾਵਿਤ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਪ੍ਰਾਇਮਰੀ ਅਤੇ ਸੈਕੰਡਰੀ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਵਿਚ ਪਹਿਲਾਂ ਹੀ ਤੇਜ਼ੀ ਲਿਆਂਦੀ ਜਾ ਚੁੱਕੀ ਹੈ।

ਮੁੜ ਆਈ ਮੋਦੀ ਦੀ ਬਾਰੀ, ਕਿਸਾਨ ਜਥੇਬੰਦੀਆਂ ਹੋ ਗਈਆਂ ਤਿਆਰ || D5 Channel Punjabi

ਮੁੱਖ ਮੰਤਰੀ Channi ਨੇ ਅੱਗੇ ਕਿਹਾ ਕਿ ਸੂਬੇ ਵਿਚ ਸਮੁੱਚੇ ਤੌਰ ਉਤੇ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਸਿਹਤ ਪ੍ਰੋਟੋਕਾਲ ਦੇ ਮੁਤਾਬਕ ਇਹਤਿਆਦੀ ਕਦਮ ਚੁੱਕਣ ਲਈ ਜਾਣੂੰ ਕਰਵਾਇਆ ਜਾ ਰਿਹਾ ਹੈ ਤਾਂ ਕਿ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਹੰਗਾਮੀ ਸਥਿਤੀ ਪੈਦਾ ਹੋਣ ਉਤੇ ਦਵਾਈਆਂ, ਵੈਂਟੀਲੇਟਰ ਅਤੇ ਆਕਸੀਜਨ ਦੇ ਢੁਕਵੇਂ ਸਟਾਕ ਲਈ ਵੀ ਇੰਤਜ਼ਾਮ ਕੀਤੇ ਜਾ ਰਹੇ ਹਨ।  ਸ੍ਰੀਮਤੀ Gandhi ਨੂੰ ਭਰੋਸਾ ਦਿੰਦੇ ਹੋਏ ਮੁੱਖ ਮੰਤਰੀ Channi ਨੇ ਕਿਹਾ ਕਿ ਉਨ੍ਹਾਂ ਨੇ ਮਹਾਂਮਾਰੀ ਸਬੰਧੀ ਨਿਰੰਤਰ ਨਿਗਰਾਨੀ ਰੱਖਣ ਲਈ ਮੁੱਖ ਸਕੱਤਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਰੋਜ਼ਾਨਾ ਰਾਬਤਾ ਕਾਇਮ ਰੱਖਣ ਅਤੇ ਇਸ ਬਾਰੇ ਉਨ੍ਹਾਂ ਨੂੰ ਲਗਾਤਾਰ ਜਾਣੂੰ ਕਰਵਾਉਂਦੇ ਰਹਿਣ ਦੇ ਆਦੇਸ਼ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button