Breaking NewsD5 specialNewsPunjabTop News

ਮੁੱਖ ਮੰਤਰੀ Charanjit Singh Channi ਵੱਲੋਂ ਪ੍ਰੈੱਸ ਕਾਨਫ਼ਰੰਸ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ।ਮੀਟਿੰਗ ਤੋਂ ਬਾਅਦ Charanjit Channi ਨੇ ਪ੍ਰੈੱਸ ਕਾਨਫਰੰਸ ਕੀਤੀ।ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ Channi ਨੇ ਕਿਹਾ ਕਿ ਕਿਸਾਨ ਭਰਾਵਾਂ ਦੀਆਂ ਤਕਰੀਬਨ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਸੂਬਾ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਹਮੇਸ਼ਾ ਖੜੀ ਹੈ ਤੇ ਜੇ ਕਿਸਾਨ ਕਹਿਣ ਤਾਂ ਮੈਂ ਅਸਤੀਫ਼ਾ ਦੇ ਕੇ ਕਿਸਾਨਾਂ ਦੇ ਨਾਲ ਜਾਣ ਨੂੰ ਵੀ ਤਿਆਰ ਹਾਂ।

ਲੋਕਾਂ ਦੇ ਗੁੱਸੇ ਅੱਗੇ ਨਰਮ ਪਿਆ ਮੋਦੀ , ਪੰਜਾਬੀਆਂ ਦੇ ਹੱਕ ‘ਚ ਕੀਤਾ ਵੱਡਾ ਐਲਾਨ || D5 Channel Punjabi

ਮੁੱਖ ਮੰਤਰੀ Charanjit Singh Channi ਨੇ ਇਹ ਵੀ ਕਿਹਾ ਕਿ ਕਰਜ਼ਾ ਮੁਆਫ਼ੀ ਛੱਡ ਕੇ ਸਾਰੀਆਂ ਮੰਗਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ ਹੈ ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਜਿਹੜੇ ਵੀ ਪਰਚੇ ਕਿਸਾਨਾਂ ‘ਤੇ ਕੀਤੇ ਗਏ ਹਨ ਉਹ ਰੱਦ ਕਰ ਦਿੱਤੇ ਗਏ ਹਨ ।ਕਿਸਾਨਾਂ ‘ਤੇ ਪਰਾਲੀ ਸਾੜਨ ਵਾਲੇ ਪਰਚੇ ਵੀ ਜਲਦ ਹੀ ਰੱਦ ਕੀਤੇ ਜਾਣਗੇ।

ਕਿਸਾਨਾਂ ਦੀਆਂ ਮੰਗਾਂ ਪੂਰੀਆਂ!ਜਥੇਬੰਦੀਆਂ ਲਈ ਖੁਸ਼ਖਬਰੀD5 Channel Punjabi

ਪ੍ਰੈੱਸ ਕਾਨਫਰੰਸ ਦੌਰਾਨ Charanjit Singh Channi ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਨੇ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਵਧਾ ਦਿੱਤਾ ਹੈ।ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਕਾਰਨ ਹਰ ਕਿਸਾਨ ਨੂੰ 17 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵਾਂਗੇ। ਇਸ ਤੋਂ ਇਲਾਵਾ ਸਾਡੀ ਸਰਕਾਰ ਨਰਮਾ ਚੁੱਗਣ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਵੇਗੀ।
Charanjit Singh Channi ਨੇ ਐਲਾਨ ਕਰਦਿਆਂ ਦੱਸਿਆ ਹੈ ਕਿ ਪੰਜਾਬ ’ਚ ਪੰਜਾਬੀਆਂ ਨੂੰ ਹੀ ਨੌਕਰੀ ਮਿਲੇਗੀ ਅਤੇ ਇੱਕ ਹਫ਼ਤੇ ਵਿੱਚ ਸਾਡੀ ਸਰਕਾਰ ਨੌਕਰੀਆਂ ਵਿੱਚ ਰਾਖਵਾਂਕਰਨ ’ਤੇ ਕਾਨੂੰਨ ਲੈ ਕੇ ਆਵੇਗੀ।ਕਿਸਾਨੀ ਸੰਘਰਸ਼ ’ਚ ਜਿੰਨੇ ਵੀ ਕਿਸਾਨ ਸ਼ਹੀਦ ਹੋਏ ਹਨ ਅਸੀਂ ਕਿਸਾਨ ਸੰਗਠਨਾਂ ਤੋਂ ਮ੍ਰਿਤਕ ਕਿਸਾਨ ਭਰਾਵਾਂ ਦੀ ਸੂਚੀ ਮੰਗੀ ਹੈ। ਤਾਂ ਜੋਂ ਅਸੀਂ ਉਨ੍ਹਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਨੌਕਰੀ ਅਤੇ ਮੁਆਵਜ਼ਾ ਦੇ ਸਕੀਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button