Breaking NewsD5 specialNewsPoliticsPunjab

ਮੁੱਖ ਸਕੱਤਰ ਦੀ ਖੁੱਲ੍ਹ ਗਈ ਪੋਲ, ਕਿੱਧਰ ਗਿਆ 600 ਕਰੋੜ? Sukhpal Khaira ਦੀ ਸਿੱਧੀ ਚੁਣੌਤੀ

ਚੰਡੀਗੜ੍ਹ: ਆਖ਼ਿਰਕਾਰ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਕੈਬਨਿਟ ਮੰਤਰੀਆਂ ਨਾਲ ਉਲਝਣਾ ਭਾਰੀ ਪੈ ਗਿਆ । ਪੰਜਾਬ ਸਰਕਾਰ ਨੇ ਬੀਤੇ ਮੰਗਲਵਾਰ ਨੂੰ ਕਾਰਵਾਈ ਕਰਦੇ ਹੋਏ ਮੁੱਖ ਸਕੱਤਰ ਤੋਂ ਆਬਕਾਰੀ ਵਿਭਾਗ ਵਾਪਸ ਲੈ ਲਿਆ । ਇਹ ਵਿਭਾਗ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਜੁੜਿਆ ਹੈ, ਜਿਨ੍ਹਾਂ ਨੇ ਸੋਮਵਾਰ ਨੂੰ ਕੈਬਨਿਟ ਦੀ ਬੈਠਕ ਵਿੱਚ ਮੁੱਖ ਮੰਤਰੀ ਨੂੰ ਇਹ ਸਾਫ਼ ਕਰ ਦਿੱਤਾ ਸੀ ਕਿ ਜੇਕਰ ਕਰਨ ਅਵਤਾਰ ਸਿੰਘ ਬੈਠਕ ਵਿੱਚ ਆਉਂਦੇ ਹਨ ਤਾਂ ਉਹ ਬੈਠਕ ਵਿੱਚ ਹਿੱਸਾ ਨਹੀਂ ਲੈਣਗੇ।

Chief Secretary | ਮੁੱਖ ਸਕੱਤਰ ਦੀ ਖੁੱਲ੍ਹ ਗਈ ਪੋਲ, ਕਿੱਧਰ ਗਿਆ 600 ਕਰੋੜ? Sukhpal Khaira ਦੀ ਸਿੱਧੀ ਚੁਣੌਤੀ

ਉੱਥੇ ਹੀ ਹੁਣ ਮੁੱਖ ਸਕੱਤਰ ਕਰਨ ਅਵਤਾਰ ਨੂੰ ਮੁੱਖ ਸਕੱਤਰ ਵਜੋਂ ਹਟਾਉਣ ਦੀ ਮੰਗ ਉਠ ਰਹੀ ਹੈ। ਉੱਥੇ ਹੀ ਹੁਣ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵੀ ਇੱਕ ਆਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਹ ਕਹਿ ਹੈ ਹਨ ਕਿ ਜਦੋਂ ਤੱਕ ਪੰਜਾਬ ਸਰਕਾਰ ਦੇ ਵਿੱਚ ਕਰਨ ਅਵਤਾਰ ਸਿੰਘ ਮੁੱਖ ਸਕੱਤਰ ਰਹਿਣਗੇ ਤਾਂ ਅਸੀਂ ਕੋਈ ਵੀ ਕੈਬਨਿਟ ਮੀਟਿੰਗ ‘ਚ ਸ਼ਾਮਲ ਨਹੀਂ ਹੋਵਾਂਗੇ।

NEWS BULLETIN || ਹੋਰ ਭਖਿਆ Chief Secretary ਦਾ ਮਾਮਲਾ, POLICE ਮੁਲਾਜ਼ਮਾਂ ‘ਤੇ ਕਿਉਂ ਹੋਈ ਵੱਡੀ ਕਾਰਵਾਈ ?

ਦੱਸ ਦਈਏ ਕਿ ਬੀਤੇ ਦਿਨ ਵੀ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਕਰਨ ਅਵਤਾਰ ਤੇ 600 ਕਰੋੜ ਤੋਂ ਵੱਧ ਦੇ ਵਿੱਤੀ ਘਾਟੇ ਤੇ ਜਾਂਚ ਕਰਨ ਦੀ ਮੰਗ ਕੀਤੀ ਅਤੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਮੁੱਖ ਸਕੱਤਰ ਦੇ ਅਹੁਦੇ ਤੋਂ ਵੀ ਹਟਾ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕੈਬਿਨਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਸਹਿਮਤੀ ਜਤਾਉਂਦਿਆਂ ਕਿਹਾ ਕਿ ਮੈ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕਰਦਾ ਹਾਂ ਕਿ ਪਿਛਲੇ ਤਿੰਨ ਸਾਲ ਵਿੱਚ ਆਬਕਾਰੀ ਵਿਭਾਗ ‘ਚ ਹੋਏ ਵਿੱਤੀ ਘਾਟੇ ਦੀ ਜਾਂਚ ਹੋਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button