Breaking NewsD5 specialNewsPress ReleasePunjabPunjab OfficialsTop News

ਮੁੱਖ ਸਕੱਤਰ ਵੱਲੋਂ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਮੌਜੂਦਾ ਵਿੱਤੀ ਵਰੇ ਤੋਂ ਕਾਰਜਸ਼ੀਲ ਕਰਨ ਦੀ ਹਦਾਇਤ

ਫਾਜ਼ਿਲਕਾ ਦੇ ਟਰਸ਼ਰੀ ਕੈਂਸਰ ਕੇਅਰ ਸੈਂਟਰ ਨੂੰ ਅਗਲੇ ਸਾਲ ਮਾਰਚ ਤੱਕ ਮੁਕੰਮਲ ਕਰਨ ਦੇ ਵੀ ਦਿੱਤੇ ਹੁਕਮ

ਚੰਡੀਗੜ੍ਹ : ਸੂਬੇ ਵਿੱਚ ਕੈਂਸਰ ਦੇ ਮਰੀਜਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੈਡੀਕਲ ਸਿੱਖਿਆ ਵਿਭਾਗ ਨੂੰ ਅੰਮਿ੍ਰਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਇਸੇ ਵਿੱਤੀ ਵਰੇ ਵਿੱਚ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ। ਇਥੇ ਕੈਂਸਰ ਇੰਸਟੀਚਿਊਟ ਦੇ ਚੱਲ ਰਹੇ ਸਿਵਲ ਅਤੇ ਹੋਰ ਸਬੰਧਤ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ 120 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਵਿੱਚ ਅਤਿ ਆਧੁਨਿਕ 150 ਬੈੱਡਾਂ ਵਾਲਾ ਕੰਪਲੈਕਸ ਹੋਵੇਗਾ ਜੋ ਕੈਂਸਰ ਦੇ ਮਰੀਜਾਂ ਨੂੰ ਆਲਮੀ ਦਰਜੇ ਦੀਆਂ ਇਲਾਜ ਸਹੂਲਤਾਂ ਪ੍ਰਦਾਨ ਕਰੇਗਾ।

🔴LIVE | ਅੱਕੇ ਕਿਸਾਨਾਂ ਦਾ ਵੱਡਾ ਐਲਾਨ! ਅੰਦੋਲਨ ‘ਚ ਨਵਾਂ ਮੋੜ!ਕਸੂਤਾ ਫਸਿਆ ਰਵਨੀਤ ਬਿੱਟੂ !ਕੈਪਟਨ ਨੇ ਸੱਦੀ ਮੀਟਿੰਗ!

ਪੀ.ਐਚ.ਐਸ.ਸੀ. ਵੱਲੋਂ ਕੀਤੇ ਜਾ ਰਹੇ ਸਿਵਲ ਕਾਰਜਾਂ ਲਈ ਸਮਾਂ ਸੀਮਾ ਤੈਅ ਕਰਦਿਆਂ ਸ੍ਰੀਮਤੀ ਮਹਾਜਨ ਨੇ ਹਦਾਇਤ ਕੀਤੀ ਕਿ ਸਿਵਲ ਕਾਰਜਾਂ ਨੂੰ ਅਕਤੂਬਰ, 2021 ਤੱਕ ਪੂਰਾ ਕੀਤਾ ਜਾਵੇ ਅਤੇ ਇਸ ਤੋਂ ਤੁਰੰਤ ਬਾਅਦ ਸਾਜ਼ੋ-ਸਾਮਾਨ ਦੀ ਸਥਾਪਤੀ ਮੁਕੰਮਲ ਕੀਤੀ ਜਾਵੇ। ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਫਾਜ਼ਿਲਕਾ ਵਿੱਚ ਟਰਸ਼ਰੀ ਕੈਂਸਰ ਕੇਅਰ ਸੈਂਟਰ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਅਤੇ ਇਸ ਪ੍ਰਾਜੈਕਟ ਦੇ ਚੱਲ ਰਹੇ ਸਿਵਲ ਕਾਰਜਾਂ ਨੂੰ ਮਾਰਚ, 2022 ਤੱਕ ਮੁਕੰਮਲ ਕਰਨ ਲਈ ਕਿਹਾ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀ.ਕੇ. ਤਿਵਾੜੀ, ਪੀ.ਐਚ.ਐਸ.ਸੀ. ਦੇ ਐਮ.ਡੀ. ਤਨੂ ਕਸ਼ਯਪ ਅਤੇ ਬੀ.ਐਫ.ਯੂ.ਐਚ.ਐਸ. ਦੇ ਵੀ.ਸੀ. ਡਾ ਰਾਜ ਰਾਜ ਬਹਾਦਰ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button