Breaking NewsD5 specialNewsPress ReleasePunjabPunjab Officials

ਮੁੱਖ ਸਕੱਤਰ ਵੱਲੋਂ ਨਿਊ ਚੰਡੀਗੜ੍ਹ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਦੀ ਜਲਦੀ ਸ਼ੁਰੂਆਤ ਲਈ ਪ੍ਰਗਤੀ ਦੀ ਹਫ਼ਤਾਵਾਰੀ ਸਮੀਖਿਆ ਸ਼ੁਰੂ

664 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੈਂਸਰ ਟਰਸ਼ਰੀ ਕੇਅਰ ਹਸਪਤਾਲ ਨੂੰ ਨਵੰਬਰ ਤੱਕ ਕਾਰਜਸ਼ੀਲ ਕਰਨ ਲਈ ਟੀਚੇ ਪੂਰੇ ਕਰਨ ਦੀ ਹਦਾਇਤ
300 ਬਿਸਤਰਿਆਂ ਵਾਲੇ ਅਤਿ ਆਧੁਨਿਕ ਕੈਂਸਰ ਸੈਂਟਰ ਵਿੱਚ ਰੇਡੀਓਲੋਜੀ ਉਪਕਰਨਾਂ ਅਤੇ ਹੋਰ ਮਸ਼ੀਨਾਂ ਲਗਾਉਣ ਦਾ ਅਮਲ ਸ਼ੁਰੂ
ਚੰਡੀਗੜ੍ਹ:ਨਿਊ  ਚੰਡੀਗੜ੍ਹ (ਮੋਹਾਲੀ) ਵਿਖੇ ਮੈਡੀਸਿਟੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਨੂੰ ਛੇਤੀ ਸ਼ੁਰੂ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਇਸ ਵੱਕਾਰੀ ਪ੍ਰਾਜੈਕਟ ਦੀ ਪ੍ਰਗਤੀ ਦੀ ਹਫ਼ਤਾਵਾਰੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਅਤਿ ਆਧੁਨਿਕ ਕੈਂਸਰ ਟਰਸ਼ਰੀ ਕੇਅਰ ਫੈਸਲਿਟੀ ਨੂੰ ਨਵੰਬਰ ਤੱਕ ਕਾਰਜਸ਼ੀਲ ਕੀਤਾ ਜਾਵੇ।ਮੁੱਖ ਸਕੱਤਰ, ਡਾਇਰੈਕਟਰ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਡਾ. ਆਰ.ਏ. ਬਡਵੇ, ਪ੍ਰਮੁੱਖ ਸਕੱਤਰ ਸਿਹਤ ਅਤੇ ਮੈਡੀਕਲ ਸਿੱਖਿਆ ਅਲੋਕ ਸ਼ੇਖਰ, ਪੀ.ਡਬਲਿਊ.ਡੀ. ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਨਾਲ ਇੱਥੇ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਮੁੱਖ ਸਕੱਤਰ ਨੇ ਪੀ.ਜੀ.ਆਈ. ਚੰਡੀਗੜ੍ਹ ਨੇੜੇ ਬਣਨ ਵਾਲੇ ਇਸ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਨ ਅਤੇ ਇਸਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਪਿਛਲੇ ਹਫਤੇ ਸਾਈਟ ਦਾ ਦੌਰਾ ਕੀਤਾ ਸੀ।
ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਸੀ-ਵਿੰਗ ਦੇ ਸਾਰੇ ਬਕਾਇਆ ਕੰਮ 15 ਸਤੰਬਰ ਤੋਂ ਪਹਿਲਾਂ ਮੁਕੰਮਲ ਕੀਤੇ ਜਾਣਗੇ ਤਾਂ ਜੋ ਰੇਡੀਓਲੋਜੀ ਉਪਕਰਨਾਂ ਦੀ ਸਥਾਪਨਾ ਦਾ ਕਾਰਜ ਛੇਤੀ ਸ਼ੁਰੂ ਕੀਤਾ ਜਾ ਸਕੇ।ਮਰੀਜ਼ਾਂ ਦੀ ਦੇਖਭਾਲ ਵਾਲੇ ਖੇਤਰਾਂ ਨੂੰ ਕਾਰਜਸ਼ੀਲ ਕਰਨ ਅਤੇ ਮਸ਼ੀਨਾਂ ਦੀ ਸਥਾਪਨਾ ਜਿਹੇ ਕਾਰਜ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਨ ਲਈ ਆਖਦਿਆਂ ਸ੍ਰੀਮਤੀ ਮਹਾਜਨ ਨੇ ਕਿਹਾ ਕਿ ਡੀ-ਵਿੰਗ ਵਿੱਚ ਲਿਨਾਕ ਮਸ਼ੀਨ ਦੀ ਸਥਾਪਨਾ 3 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ। ਉਨ੍ਹਾਂ ਨੇ ਹਸਪਤਾਲ ਅਤੇ ਦਫ਼ਤਰ ਦੇ ਵੱਖ-ਵੱਖ ਫ਼ਰਨੀਚਰ ਸਬੰਧੀ ਵੀ ਜਾਣਕਾਰੀ ਲਈ।ਡਾ. ਆਰ.ਏ. ਬਡਵੇ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਫਰਨੀਚਰ ਅਤੇ ਹੋਰ ਉਪਕਰਣਾਂ ਦੀ ਖਰੀਦ ਪ੍ਰਗਤੀ ਅਧੀਨ ਹੈ ਅਤੇ ਨਿਰਧਾਰਤ ਸਮਾਂ ਸੀਮਾ ਅੰਦਰ ਸਾਈਟ `ਤੇ ਪਹੁੰਚਾ ਦਿੱਤੇ ਜਾਣਗੇ।
Kisan Bill 2020 : SDM ਦਾ ਲੱਗ ਗਿਆ ਨੰਬਰ, ਆਰਡਰ ਦੇਣੇ ਪਏ ਮਹਿੰਗੇ || D5 Channel Punjabi
ਪਾ੍ਜੈਕਟ ਦੀ ਪ੍ਰਗਤੀ ‘ਤੇ ਖੁਸ਼ੀ ਜ਼ਾਹਿਰ ਕਰਦਿਆਂ, ਮੁੱਖ ਸਕੱਤਰ ਨੇ ਸਮੁੱਚੇ ਪ੍ਰੋਜੈਕਟ ਨੂੰ ਚਲਾਉਣ ਵਾਲੀ ਟੀਮ ਨੂੰ ਨਿਰਧਾਰਤ ਸਮੇਂ ਅਨੁਸਾਰ ਟੀਚਿਆਂ ਨੂੰ ਹਾਸਲ ਅਤੇ ਪੂਰਾ ਕਰਨ ਲਈ ਕਿਹਾ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 300 ਬਿਸਤਰਿਆਂ ਵਾਲੇ ਇਸ ਅਤਿ ਆਧੁਨਿਕ ਕੈਂਸਰ ਹਸਪਤਾਲ ਨੂੰ ਲੋਕਾਂ ਲਈ ਛੇਤੀ ਤੋਂ ਛੇਤੀ ਉਪਲੱਬਧ ਕਰਵਾਉਣ ਲਈ ਕਿਹਾ ਹੈ।ਇਹ ਹਸਪਤਾਲ ਪੂਰੇ ਉੱਤਰੀ ਖੇਤਰ ਨੂੰ ਟਰਸ਼ਰੀ ਕੇਅਰ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਏਗਾ।ਜ਼ਿਕਰਯੋਗ ਹੈ ਕਿ 663.74 ਕਰੋੜ ਰੁਪਏ ਦੀ ਮਨਜ਼ੂਰਸ਼ੁਦਾ ਲਾਗਤ ਨਾਲ ਸਥਾਪਤ ਕੀਤੇ ਜਾ ਰਹੇ ਇਸ ਅਹਿਮ ਪ੍ਰਾਜੈਕਟ ਲਈ ਪੰਜਾਬ ਸਰਕਾਰ ਵੱਲੋਂ 50 ਏਕੜ ਜ਼ਮੀਨ ਮੁਫਤ ਮੁਹੱਈਆ ਕਰਵਾਈ ਗਈ ਹੈ।
ਇਹ ਕੈਂਸਰ ਕੇਅਰ ਸੈਂਟਰ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਇਲਾਜ ਸਹੂਲਤਾਂ ਜਿਵੇਂ ਦੋ ਲੀਨੀਅਰ ਐਕਸਲਰੇਟਰ, ਬੈ੍ਰਚੀਥੈਰੇਪੀ, ਪੀਈਸੀਟੀ ਸੀਟੀ, ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ), ਸੀਟੀ ਸਿਮੂਲੇਟਰ, ਐਮਆਰ ਸਿਮੂਲੇਟਰ, ਇੰਟਰਵੈਂਸ਼ਨਲ ਰੇਡੀਓਲੋਜੀ ਅਤੇ ਸਰਜੀਕਲ ਸਹੂਲਤਾਂ ਨਾਲ ਲੈਸ ਹੋਵੇਗਾ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮਡੀ ਪੀਐਚਐਸਸੀ ਤਨੂ ਕਸ਼ਯਪ, ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਡਾ. ਸੁਜਾਤਾ ਸ਼ਰਮਾ, ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਨਿਊ ਚੰਡੀਗੜ੍ਹ ਦੇ ਡਾਇਰੈਕਟਰ ਡਾ. ਰਾਕੇਸ਼ ਕਪੂਰ, ਐਚ.ਬੀ.ਸੀ.ਐਚ. ਐਂਡ ਆਰ.ਸੀ. ਦੇ ਇੰਚਾਰਜ ਅਧਿਕਾਰੀ ਡਾ. ਅਸ਼ੀਸ਼ ਗੁਲੀਆ, ਸਹਾਇਕ ਮੈਡੀਕਲ ਸੁਪਰਡੈਂਟ ਐਚ.ਬੀ.ਸੀ.ਐਚ. ਐਂਡ ਆਰ.ਸੀ. ਡਾ. ਨਿਤਿਨ ਮਰਾਠੇ, ਐਸ.ਪੀ.ਸੀ.ਐਲ. ਦੇ ਮੁਖੀ ਐਸ. ਦੀਕਸ਼ਿਤ, ਏਜੀਐਮ ਐਸਪੀਸੀਐਲ ਡਾ. ਗੁਰਪ੍ਰੀਤ ਮਾਨ ਮੌਜੂਦ ਸਨ।
Punjab Politics : Akali Dal ਨੂੰ ਝਟਕਾ, Maluka ਨੇ ਦਿੱਤਾ Badal ਨੂੰ ਜਵਾਬ! |D5 Channel Punjabi
ਨਵੰਬਰ ਤੋਂ ਜਨਤਾ ਲਈ ਉਪਲੱਬਧ ਹੋਣ ਵਾਲੀਆਂ ਸਹੂਲਤਾਂ

ਇਸ ਹਸਪਤਾਲ ਵਿੱਚ ਨਵੰਬਰ ਤੋਂ ਜਨਤਾ ਲਈ ਰੇਡੀਓਥੈਰੇਪੀ, ਰੇਡੀਓਲੋਜੀ, ਸੀਟੀ ਸਕੈਨ, ਐਮਆਰਆਈ, ਅਲਟ੍ਰਾਸਾਊਂਡ, ਐਕਸ-ਰੇ, ਮੈਮੋਗ੍ਰਾਫੀ, ਮੈਡੀਕਲ ਓਨਕੋਲੋਜੀ, ਕੀਮੋਥੈਰੇਪੀ, ਡੇ-ਕੇਅਰ ਵਾਰਡ, ਪੈਥੋਲੋਜੀ, ਲੈਬ ਸਹੂਲਤਾਂ ਅਤੇ ਕੁਝ ਓਟੀ ਸਹੂਲਤਾਂ ਤੋਂ ਇਲਾਵਾ ਓਪੀਡੀ ਸੇਵਾਵਾਂ ਜਿਵੇਂ  ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪੈਲੀਏਟਿਵ ਕੇਅਰ ਪ੍ਰੀਵੈਂਟਿਵ ਓਨਕੋਲੋਜੀ ਸਹੂਲਤ ਸ਼ੁਰੂ ਹੋ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button