Breaking NewsD5 specialIndiaNewsPolitics

ਮੁੱਖ ਸਕੱਤਰ ਹਰਚਰਨ ਸਿੰਘ ਦੀ ਮੌਤ ਤੋਂ ਬਾਅਦ ਵੱਡਾ ਖੁਲਾਸਾ, ਮਰਨ ਤੋਂ ਪਹਿਲਾਂ ਆਹ ਬੰਦੇ ਨਾਲ ਹੋਈ ਸੀ ਮੁਲਕਾਤ

ਨਵੀਂ ਦਿੱਲੀ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁੰਮ ਹੋਣ ਦੇ ਮਾਮਲੇ ‘ਚ ਦੋਸ਼ੀ ਪਾਏ ਗਏ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਜਿਨ੍ਹਾਂ ਦੀ ਬੀਤੇ ਦਿਨੀ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਗਈ ਸੀ। ਹੁਣ ਉਨ੍ਹਾਂ ਦੀ ਮੌਤ ਦੇ ਕਾਰਨ ਨੂੰ ਲੈ ਕੇ ਸਿਆਸਤ ਭਖਣੀ ਸ਼ੁਰੂ ਹੋ ਗਈ ਹੈ। ਕਈ ਸਿੱਖ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਇਸ ਦੀ ਮੌਤ ਦਾ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਹੁਣ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸਰਦਾਰ ਤਰਲੋਚਨ ਸਿੰਘ ਨੇ ਹਰਚਰਨ ਸਿੰਘ ਦੀ ਮੌਤ ‘ਤੇ ਕਈ ਵੱਡੇ ਖੁਲਾਸੇ ਕੀਤੇ।

🔴 Live 🔴 | ਜਥੇਦਾਰ ਭਾਈ ਹਰਪ੍ਰੀਤ ਸਿੰਘ ਹੁਣ ਦੇਣਗੇ ਅਸਤੀਫ਼ਾ?ਰਜਿੰਦਰਾਂ ਹਸਪਤਾਲ ਚੋਂ ਕਿਉਂ ਭੱਜਿਆ ਕਾਂਗਰਸੀ MLA

ਉਨ੍ਹਾਂ ਕਿਹਾ ਕਿ ਕਮੇਟੀ ਆਪਣੀਆਂ ਗਲਤੀਆਂ ਤੇ ਪਰਦੇ ਪਾਉਣ ਲਈ ਆਪਣੇ ਸੇਵਾਦਾਰਾਂ ਅਤੇ ਹਰਚਰਨ ਸਿੰਘ ਵਰਗੀ ਸ਼ਖਸੀਅਤ ਨੂੰ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਬਾਦਲਾਂ ਦੀ ਰਣਨੀਤੀ ਕਰਕੇ ਹੋ ਰਿਹਾ ਹੈ। ਅੱਜ ਸਭ ਨੂੰ ਪਤਾ ਹੈ ਸ਼੍ਰੋਮਣੀ ਕਮੇਟੀ ਬਾਦਲਾਂ ਦੇ ਕਬਜ਼ੇ ‘ਚ ਹਨ ਅਤੇ ਪ੍ਰਧਾਨ, ਜੱਥੇਦਾਰ ਵੀ ਬਾਦਲਾਂ ਦੀ ਜੇਬ ਵਿਚੋਂ ਹੀ ਨਿਕਲਦੇ ਹਨ। ਉਨ੍ਹਾਂ ਕਿਹਾ ਕਿ ਹਰਚਰਨ ਸਿੰਘ ਆਪਣੀ 8 ਲੱਖ ਦੀ ਨੌਕਰੀ ਛੱਡ ਕੇ ਸ਼੍ਰੋਮਣੀ ਕਮੇਟੀ ਵਿੱਚ 3 ਲੱਖ ਤੇ ਨੌਕਰੀ ਕਰ ਰਹੇ ਸਨ।

ਸੈਣੀ ਨਹੀਂ ਝੱਲ ਸਕਦਾ ਪੁਲਿਸ ਦਾ ਤਸ਼ੱਦਦ,ਕਰੂ ਆਹ ਕੰਮ, ਮੁਲਤਾਨੀ ਵਾਂਗ ਆਹ ਬੰਦੇ ‘ਤੇ ਵੀ ਹੋਇਆ ਸੀ ਜੁਰਮ! Exclusive

ਦੱਸ ਦਈਏ ਕਿ ਇਸ ਤੋਂ ਇਲਾਵਾਂ ਉਨ੍ਹਾਂ ਨੇ ਕਿਹਾ ਕਿ ਹਰਚਰਨ ਸਿੰਘ ਦੀ ਬੱਸ ਇਹੀ ਗਲਤੀ ਸੀ ਕਿ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਉਪਰ ਇੱਕ ਕਿਤਾਬ ਲਿਖੀ ਸੀ। ਜਿਸ ਤੋਂ ਸ਼੍ਰੋਮਣੀ ਕਮੇਟੀ ਅਤੇ ਬਾਦਲ ਪਰਿਵਾਰ ਕਾਫੀ ਨਾਰਾਜ਼ ਸੀ। ਹਰਚਰਨ ਸਿੰਘ ਨੂੰ ਉਨ੍ਹਾਂ ਦੀ ਇਹੀ ਗਲਤੀ ਦੀ ਸਜ਼ਾ ਮਿਲੀ ਹੈ। ਤਰਲੋਚਨ ਸਿੰਘ ਨੇ ਕਿਹਾ ਕਿ ਉਹਨਾਂ ਦੇ ਦੇਹਾਂਤ ਤੋਂ ਦੋ ਦਿਨ ਪਹਿਲਾਂ ਉਹ ਮੇਰੇ ਘਰ ਆਏ ਸਨ। ਉਨ੍ਹਾਂ ਮੇਰੇ ਨਾਲ ਸਾਰੀ ਗੱਲ ਬਾਤ ਕੀਤੀ ਅਤੇ ਆਪਣੀ ਗੱਲ ਰੱਖੀ ਕਿ ਮੇਰਾ ਨਾਮ ਇਸ ਮਾਮਲੇ ਨਾਲ ਜਾਣ ਬੁੱਝ ਕੇ ਜੋੜਿਆ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button