PunjabTop News

ਮੁੱਠਭੇੜ ਬਾਦ ਪੁਲਸ ਨੇਂ ਕਾਬੂ ਕੀਤਾ ਦੋ ਗੈਗਸਟਰਾਂ ਨੂੰ

ਸ੍ਰੀ ਮੁਕਤਸਰ ਜ਼ਿਲ੍ਹੇ ‘ਚ ਪੁਲਿਸ ਅਤੇ 2 ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਇੱਕ ਗੈਂਗਸਟਰ ਲੱਤ ‘ਚ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਪੁਲਿਸ ਨੇ ਦੋਵਾਂ ਮੁਲਜ਼ਮਾਂ ਕੋਲੋਂ 315 ਬੋਰ ਦਾ ਦੇਸੀ ਕੱਟਾ, 32 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ, 3 ਖਾਲੀ ਕਾਰਤੂਸ ਅਤੇ 6 ਜਿੰਦਾ ਕਾਰਤੂਸ ਅਤੇ ਇੱਕ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ।

ਐਸਐਸਪੀ ਹਰਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ 21 ਜੁਲਾਈ ਦੀ ਰਾਤ ਕਰੀਬ 10 ਵਜੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਅਵਨੀਸ਼ ਕੌਰ ਵਾਸੀ ਚੱਕ ਬੀੜ ਸਰਕਾਰ ’ਤੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਦੌਰਾਨ ਔਰਤ ਦੀ ਲੱਤ ਵਿੱਚ ਗੋਲੀ ਲੱਗੀ। ਬਾਅਦ ‘ਚ ਬਾਈਕ ਸਵਾਰ ਜਗਮੀਤ ਸਿੰਘ ਵਾਸੀ ਕੋਟਲੀ ਦੇਵਾਂ ਵੀ ਐਂਟਰੀ ਗੇਟ ‘ਤੇ ਗੋਲੀਆਂ ਚਲਾ ਕੇ ਭੱਜ ਗਿਆ। ਜਿਸ ‘ਤੇ ਥਾਣਾ ਸਦਰ ਮੁਕਤਸਰ ਦੀ ਪੁਲਸ ਨੇ ਅਜੇ ਗੁੰਬਰ ਵਾਸੀ ਭਾਗਸਰ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button