Breaking NewsD5 specialEntertainmentNewsPunjabTop News

ਮੂਸੇਵਾਲਾ ਕਤਲ ਕਾਂਡ ‘ਚ 10 ਸ਼ਾਰਪ ਸ਼ੂਟਰਾਂ ਦੀ ਹੋਈ ਪਹਿਚਾਣ

ਮਾਨਸਾ : ਮੂਸੇਵਾਲਾ ਕਤਲ ਕਾਂਡ ਦੇ ਸਾਰੇ ਸ਼ਾਰਪ ਸ਼ੂਟਰ ਬੇਨਕਾਬ ਹੋ ਗਏ ਹਨ। ਪੰਜਾਬ ਪੁਲਿਸ ਨੇ ਇਨ੍ਹਾਂ ਕਾਤਲਾਂ ਦੀ ਪਹਿਚਾਣ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਕਾਤਲਾਂ ‘ਚ ਤਿੰਨ ਪੰਜਾਬ, 2 ਹਰਿਆਣਾ, 2 ਮਹਾਰਾਸ਼ਟਰ ਦੇ ਹਨ। ਇਨ੍ਹਾਂ ਸਾਰੇ ਸ਼ੂਟਰਾਂ ਦਾ ਕਨੈਕਸਨ ਲਾਰੈਂਸ ਬਿਸ਼ਨੋਈ ਨਾਲ ਦੱਸਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਮੂਸੇਵਾਲਾ ਦੇ ਸਰੀਰ ’ਤੇ ਲਗਭਗ ਦੋ ਦਰਜਨ ਗੋਲ਼ੀਆਂ ਮਾਰੀਆਂ ਗਈਆਂ ਸਨ। ਪੋਸਟਮਾਰਟਮ ਰਿਪੋਰਟ ਮੁਤਾਬਕ ਜ਼ਿਆਦਾ ਖੂਨ ਨਿਕਲਣ ਕਾਰਨ ਮੂਸੇਵਾਲਾ ਦੀ ਮੌਤ ਹੋ ਗਈ ਸੀ। ਇਸ ਹਮਲੇ ਵਿਚ ਮੂਸੇਵਾਲਾ ਦੇ ਸਰੀਰ ਦੇ ਹੋਰ ਕਈ ਅੰਗ ਵੀ ਨੁਕਸਾਨੇ ਗਏ ਸਨ ਅਤੇ ਉਸ ਦੇ ਸਿਰ ਦੀ ਹੱਡੀ ਵਿਚੋਂ ਵੀ ਇਕ ਗੋਲੀ ਮਿਲੀ ਸੀ। ਇਹ ਗੋਲੀਆਂ ਇਨ੍ਹਾਂ ਕਾਤਲਾਂ ਵਲੋਂ ਹੀ ਚਲਾਈਆਂ ਗਈਆਂ ਸਨ।

ਮੂਸੇਵਾਲਾ ਦੇ ਘਰ ਪਹੁੰਚੀ ਸੋਨਮ ਬਾਜਵਾ, ਫੁੱਟ-ਫੁੱਟ ਕੇ ਰੋਈ ਮਾਤਾ ਪਿਤਾ ਕੋਲ | D5 Channel Punjabi

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਸ਼ੂਟਰਾਂ ਦੀ ਪਹਿਚਾਣ ਹੋਣ ਤੋਂ ਬਾਅਦ 4 ਸੂਬਿਆਂ ਦੀ ਪੁਲਿਸ ਇਨ੍ਹਾਂ ਦੇ ਪਿੱਛੇ ਪੈ ਗਈ ਹੈ। ਇਸ ‘ਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਪੁਲਿਸ ਸ਼ਾਮਲ ਹੈ। ਇਨ੍ਹਾਂ ਤੋਂ ਇਲਾਵਾ ਕਾਤਲਾਂ ਨੂੰ ਹਥਿਆਰ ਅਤੇ ਗੱਡੀਆਂ ਮੁਹੱਈਆ ਕਰਵਾਉਣ ਵਾਲੇ, ਕਤਲ ਤੋਂ ਪਹਿਲਾਂ ਰੁਕਣ ਲਈ ਠਿਕਾਣਾ ਮੁਹੱਈਆ ਕਰਵਾਉਣ, ਰੇਕੀ ਕਰਨ ਵਾਲਿਆਂ ’ਤੇ ਵੀ ਪੁਲਿਸ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ।

ਫੜਿਆ ਗਿਆ ਰੇਕੀ ਕਰਨ ਵਾਲਾ, ਮੂਸੇਵਾਲਾ ਮਾਮਲੇ ‘ਚ ਵੱਡੀ ਗ੍ਰਿਫਤਾਰੀ | D5 Channel Punjabi

ਇਨ੍ਹਾਂ ਸ਼ਾਰਪ ਸ਼ੂਟਰਾਂ ਦੇ ਨਾਂ ਆਏ ਸਾਹਮਣੇ
ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸੁਭਾਸ਼ ਬੋਂਦਾ, ਸੰਤੋਸ਼ ਯਾਦਵ, ਸੌਰਭ, ਮਨਜੀਤ ਸਿੰਘ, ਪ੍ਰਿਯਵਰਤ ਫੌਜੀ, ਹਰਕਮਲ, ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਇਨ੍ਹਾਂ ਵਿਚੋਂ ਤਿੰਨ ਸ਼ਾਰਪ ਸੂਟਰ ਹਰਕਮਲ, ਰੂਪਾ ਅਤੇ ਮਨਪ੍ਰੀਤ ਪੰਜਾਬ ਦੇ ਰਹਿਣ ਵਾਲੇ ਹਨ। ਪੁਲਿਸ ਮੁਤਾਬਕ ਮੂਸੇਵਾਲਾ ਦੇ ਕਤਲ ਤੋਂ 3 ਦਿਨ ਪਹਿਲਾਂ ਇਹ ਸਾਰੇ ਕੋਟਕਪੁਰਾ ਹਾਈਵੇਅ ’ਤੇ ਇਕੱਠੇ ਹੋਏ ਸਨ। ਇਸ ਤੋਂ ਬਾਅਦ ਇਹ ਕਿੱਥੇ ਰੁਕੇ ਇਸ ਬਾਰੇ ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ। ਇਸ ਪਿੱਛੇ ਦੋ ਲੋਕਾਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਿਸ ਨੇ 10 ਸ਼ਾਰਪ ਸ਼ੂਟਰਾਂ ਦੀ ਸੂਚੀ ਤਿਆਰ ਕੀਤੀ ਹੈ। ਇਨ੍ਹਾਂ ਵਿਚ ਸ਼ਨਾਖਤ ਵਾਲੇ 8 ਸ਼ਾਰਪ ਸ਼ੂਟਰਾਂ ਤੋਂ ਇਲਾਵਾ ਦੋ ਹੋਰ ਗੈਂਗਸਟਰ ਸ਼ਾਮਲ ਹਨ ਪਰ ਇਨ੍ਹਾਂ ਦੀ ਪਛਾਣ ਨੂੰ ਗੁਪਤ ਰੱਖਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button