ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਨੇ ਆਪਣੇ ਤਿੰਨ ਹੋਰ ਸਾਥੀਆਂ ਨਾਲ ਮਿਲ ਕੇ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਪਾਲ ਸਿੰਘ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜੇਲ ਅਧਿਕਾਰੀ ਜਸਪਾਲ ਸਿੰਘ ਦੇ ਬਿਆਨਾਂ ‘ਤੇ ਥਾਣਾ ਕੈਂਟ ਦੀ ਪੁਲਸ ਨੇ ਦੋਸ਼ੀ ਦੀਪਕ ਕੁਮਾਰ ਉਰਫ ਟੀਨੂੰ, ਹਰਪ੍ਰੀਤ ਸਿੰਘ, ਰਵਿੰਦਰ ਸਿੰਘ, ਸਾਗਰ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਜੇਲ੍ਹ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਦੀਪਕ ਕੁਮਾਰ, ਹਰਪ੍ਰੀਤ ਸਿੰਘ, ਰਵਿੰਦਰ ਸਿੰਘ, ਸਾਗਰ ਸਿੰਘ ਕੇਂਦਰੀ ਜੇਲ੍ਹ ਵਿੱਚ ਬੰਦ ਹਨ। 11 ਫਰਵਰੀ ਨੂੰ ਇਨ੍ਹਾਂ ਸਾਰਿਆਂ ਨੇ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਕੈਂਟ ਪੁਲੀਸ ਅਧਿਕਾਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ’ਤੇ ਪੁਲੀਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.