Breaking NewsD5 specialNewsPunjabTop News

ਮੂਸੇਵਾਲਾ ਕਤਲ ਮਾਮਲੇ ‘ਚ AGTF ਨੇ ਪਟਿਆਲਾ ਤੋਂ ਕਾਬੂ ਕੀਤੇ 2 ਸ਼ੱਕੀ

ਪਟਿਆਲਾ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਮੁਤਾਬਕ ਇਸ ਕਤਲ ਮਾਮਲੇ ‘ਚ ਪਟਿਆਲਾ ਤੋਂ 2 ਸ਼ੱਕੀ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਨੂੰ ਸਖ਼ਤ ਪੁੱਛਗਿੱਛ ਲਈ ਲਿਜਾਇਆ ਗਿਆ ਹੈ। ਫਿਲਹਾਲ ਇਸ ਖ਼ਬਰ ਸਬੰਧੀ ਅਜੇ ਪੁਲਿਸ ਵੱਲੋਂ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਕੋਈ ਬਿਆਨ ਸਾਹਮਣੇ ਆਇਆ ਹੈ।

ਉਕਤ ਸ਼ੱਕੀਆਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਹਰ ਤਰ੍ਹਾਂ ਦੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਮਾਨਸਾ ‘ਚ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਤੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਸ ਕਤਲਕਾਂਡ ਦੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ‘ਚ ਬਖ਼ਸ਼ਿਆ ਨਹੀਂ ਜਾਵੇਗਾ। ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁਲਸ ਪ੍ਰਸ਼ਾਸਨ ਦੀ ਚਿੰਤਾ ਲਗਾਤਾਰ ਵੱਧ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button