ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਮੌਤ!
ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਇੱਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਨੂੰ ਮੰਗਲਵਾਰ (30 ਅਪ੍ਰੈਲ) ਦੀ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿੱਚ ਗੋਲੀ ਮਾਰ ਦਿੱਤੀ ਗਈ ਸੀ।
ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ ਹੈ ਕਿ ਅਣਪਛਾਤਿਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ 2 ਨੌਜਵਾਨ ਜ਼ਖਮੀ ਹੋਏ ਸਨ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ।
ਕਈ ਮੀਡੀਆ ਰਿਪੋਰਟਾਂ ਵਿਚ ਕਥਿਤ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਇਕ ਗੋਲਡੀ ਬਰਾੜ ਹੋ ਸਕਦਾ ਹੈ। ਹਾਲਾਂਕਿ ਇਸ ਦੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ। ਦੱਸ ਦਈਏ ਕਿ ਅਮਰੀਕਾ ਦੀ ਨਿਊਜ਼ ਵੈਬਸਾਈਟ ਅਨੁਸਾਰ ਫਰੈਜਨੋ ਪੁਲਿਸ ਲੈਫਟੀਨੈਂਟ ਲੈਸਲੀ ਵਿਲੀਅਮਜ਼ ਨੇ ਦੱਸਿਆ ਕਿ ਕੇਂਦਰੀ ਫਰੈਜਨੋ ਵਿੱਚ ਗੋਲੀ ਲੱਗਣ ਤੋਂ ਬਾਅਦ ਮੰਗਲਵਾਰ ਸ਼ਾਮ ਨੂੰ ਦੋ ਵਿਅਕਤੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.