Breaking NewsD5 specialNewsPunjabTop News

ਮੂਸੇਵਾਲਾ ਦੇ ਪਰਿਵਾਰ ਵੱਲੋਂ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ

ਮਾਨਸਾ : ਪੰਜਾਬੀ ਗਾਇਕ ਅਤੇ ਅਦਾਕਾਰ ਮੂਸੇਵਾਲਾ ਦੇ ਕਤਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤੀ ਹੈ। ਪਰਿਵਾਰ ਨੇ ਕਿਹਾ ਕਿ ਕਤਲ ਦੀ ਜਾਂਚ NIA ਵੱਲੋਂ ਕਰਵਾਈ ਜਾਵੇ।

ਸਿੱਧੂ ਮੂਸੇ ਵਾਲਾ ਦੇ ਪਿਤਾ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਵੀ ਲਿਖੀ ਗਈ ਹੈ। ਇਸ ਚਿੱਠੀ ’ਚ ਉਨ੍ਹਾਂ ਨੇ ਸਿੱਧੂ ਮੂਸੇ ਵਾਲਾ ਦੀ ਮੌਤ ਦੀ ਜਾਂਚ ਸੀ. ਬੀ. ਆਈ. ਜਾਂ ਐੱਨ. ਆਈ. ਏ. ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਨਾਲ ਹੀ ਇਹ ਵੀ ਲਿਖਿਆ ਹੈ ਕਿ ਸੁਰੱਖਿਆ ਵਾਪਸ ਲੈਣ ਤੇ ਇਸ ਨੂੰ ਜਨਤਕ ਕਰਨ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡੀ. ਜੀ. ਪੀ. ਪੰਜਾਬ ਵਲੋਂ ਇਸ ਨੂੰ ਗੈਂਗਵਾਰ ਨਾਲ ਜੋੜ ਕੇ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਲਈ ਉਹ ਮੁਆਫ਼ੀ ਮੰਗਣ।

ਹਸਪਤਾਲ ਦੇ ਬਾਹਰੋਂ ਕੁਝ ਤਸਵੀਰਾਂ ਸਾਹਮਣੇ ਆਈ ਹਨ, ਜਿਥੇ ਸਿੱਧੂ ਦੇ ਪ੍ਰਸ਼ੰਸਕ ਧਰਨਾ ਲਾ ਕੇ ਬੈਠੇ ਹਨ। ਧਰਨਾਕਾਰੀਆਂ ਵਲੋਂ ਸਿੱਧੂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦੀ ਟੀਮ ਦੇ ਮੈਂਬਰਾਂ ਵਲੋਂ ਸੋਸ਼ਲ ਮੀਡੀਆ ’ਤੇ ਉਸ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਪੋਸਟ ’ਚ ਲਿਖਿਆ ਸੀ, ‘‘ਬਾਈ ਸਿੱਧੂ ਮੂਸੇ ਵਾਲੇ ਨੂੰ ਪਿਆਰ ਕਰਨ ਵਾਲਿਆਂ ਨੂੰ ਦੱਸਿਆ ਜਾਂਦਾ ਕਿ ਅੰਤਿਮ ਸੰਸਕਾਰ ਦਾ ਸਮਾਂ ਹਾਲੇ ਕੋਈ ਤੈਅ ਨਹੀਂ ਕੀਤਾ। ਪੋਸਟਮਾਰਟਮ ਤੋਂ ਬਾਅਦ ਜਿਵੇਂ ਪਰਿਵਾਰ ਤੈਅ ਕਰੇਗਾ, ਆਪ ਸਭ ਨੂੰ ਸੂਚਿਤ ਕੀਤਾ ਜਾਵੇਗਾ।’’

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button