PunjabTop News

ਮੂਸੇਵਾਲਾ ਦੇ ਪਿਤਾ ਨੇ ਕਿਹਾ ਭਗਵੰਤ ਮਾਨ ਸਭ ਤੋਂ ਕਮਜ਼ੋਰ CM, ਜੇਲ ‘ਚੋਂ ਕੈਦੀਆਂ ਨੇ ਬਣਾਈ ਵੀਡੀਓ ਤਾਂ FIR, ਲਾਰੇਂਸ ਦੀ ਇੰਟਰਵਿਊ ‘ਤੇ ਚੁੱਪ

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਇੱਕ ਜਨਤਕ ਮੀਟਿੰਗ ਦੌਰਾਨ ਕਿਹਾ ਕਿ ਭਗਵੰਤ ਸਿੰਘ ਮਾਨ ਸਭ ਤੋਂ ਕਮਜ਼ੋਰ ਸੀ.ਐਮ ਸਾਬਤ ਹੋਏ ਹਨ। ਬਠਿੰਡਾ ਜੇਲ੍ਹ ਵਿੱਚ ਕੈਦੀਆਂ ਨੇ ਆਪਣੀ ਵੀਡੀਓ ਵਾਇਰਲ ਕਰ ਦਿੱਤੀ ਹੈ। ਬਿਨਾਂ ਦੇਰੀ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਪਰ ਸਰਕਾਰ ਨੇ ਲਾਰੈਂਸ ਦੀ ਇੰਟਰਵਿਊ ‘ਤੇ ਚੁੱਪ ਧਾਰੀ ਰੱਖੀ ਇਸ ਤੋਂ ਸਾਬਤ ਹੁੰਦਾ ਹੈ ਕਿ ਇਹ ਸਰਕਾਰ ਕਾਤਲਾਂ ਨੂੰ ਸ਼ਹਿ ਦੇ ਰਹੀ ਹੈ। ਜਲੰਧਰ ਜ਼ਿਮਨੀ ਚੋਣ ‘ਚ ਲੋਕ ਖੁਦ ਸਰਕਾਰ ਨੂੰ ਸ਼ੀਸ਼ਾ ਦਿਖਾ ਕੇ ਜਵਾਬ ਦੇਣਗੇ।

ਬਲਕੌਰ ਸਿੰਘ ਨੇ ਕਿਹਾ ਕਿ ਖੁਦ ਨੂੰ ਇਮਾਨਦਾਰ ਕਹਿਣ ਵਾਲੀ ਕੇਜਰੀਵਾਲ ਅਤੇ ਭਗਵੰਤ ਮਾਨ ਸਰਕਾਰ ਮੋਬਾਇਲ, ਹੋਰ ਸਹੂਲਤਾਂ ਦੇਣ ਲਈ ਜੇਲ ਦੀ ਬੈਰਕ ‘ਚੋਂ ਇੱਕ ਲੱਖ ਰੁਪਏ ਤੱਕ ਦੀ ਉਗਰਾਹੀ ਕਰ ਰਹੀ ਹੈ

ਮੂਸੇਵਾਲਾ ਦੇ ਕਤਲ ਦੇ ਸਬੰਧ ‘ਚ ਜਿਨ੍ਹਾਂ ਵਿਅਕਤੀਆਂ ‘ਤੇ ਸ਼ੱਕ ਹੈ, ਉਨ੍ਹਾਂ ਦੇ ਨਾਂ ਕਈ ਵਾਰ ਦੱਸੇ ਜਾ ਚੁੱਕੇ ਹਨ ਪਰ ਸਰਕਾਰ ਇਸ ਮਾਮਲੇ ‘ਚ ਪੂਰੀ ਤਰ੍ਹਾਂ ਖਾਮੋਸ਼ ਹੈ। ਅੱਜ ਤੱਕ ਕਿਸੇ ਵੀ ਸਰਕਾਰ ਨੇ ਲਾਰੇਂਸ ਦੀ ਜੇਲ ‘ਚੋਂ ਜਾਰੀ ਵੀਡੀਓ ‘ਤੇ ਕੋਈ ਐਕਸ਼ਨ ਨਹੀਂ ਲਿਆ, ਸਿਰਫ ਕਮੇਟੀ ਬਣਾ ਕੇ ਖਾਨਾਪੂਰਤੀ ਕੀਤੀ ਜਾ ਰਹੀ ਹੈ. ਬਲਕੌਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਝੂਠ ਬੋਲ ਕੇ ਸੱਤਾ ਵਿਚ ਆਇਆ ਹੈ, ਜੋ ਸੱਥਾਂ ਵਿਚ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਗੱਲ ਕਰਦਾ ਸੀ, ਹੁਣ ਉਹ ਖੁਦ ਇਸ ਤੋਂ ਭੱਜ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button