
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਜੈਪੁਰ ਦੇ ਰਾਜਸਥਾਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ
ਸੂਤਰਾਂ ਅਨੁਸਾਰ, ਬਲਕੌਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਛਾਤੀ ਵਿੱਚ ਦਰਦ ਮਹਿਸੂਸ ਕਰ ਰਹੇ ਸਨ। ਉਨ੍ਹਾਂ ਦੇ ਪਹਿਲਾਂ ਚੰਡੀਗੜ੍ਹ ਦੇ ਪੀਜੀਆਈ ਵਿੱਚ ਟੈਸਟ ਕਰਵਾਏ ਗਏ ਸਨ, ਪਰ ਕੋਈ ਰਾਹਤ ਨਾ ਮਿਲਣ ਤੋਂ ਬਾਅਦ, ਜੈਪੁਰ ਵਿੱਚ ਇਲਾਜ ਕਰਵਾਉਣ ਦਾ ਫੈਸਲਾ ਕੀਤਾ ਗਿਆ।
ਇਸ ਤੋਂ ਬਾਅਦ ਜੈਪੁਰ ਵਿਚ ਸੀਨੀਅਰ ਕਾਰਡੀਓਲੋਜਿਸਟ ਡਾ. ਰਵਿੰਦਰ ਸਿੰਘ ਰਾਓ ਦੀ ਅਗਵਾਈ ਹੇਠ ਜਾਂਚ ਕੀਤੀ ਗਈ। ਜਾਂਚ ਦੌਰਾਨ ਬਲਕੌਰ ਸਿੰਘ ਦੇ ਦਿਲ ਦੀ ਇੱਕ ਆਰਟਰੀ (ਨਾੜੀ) ਵਿੱਚ ਬਲਾਕੇਜ ਪਾਈ ਗਈ, ਜਿਸ ਤੋਂ ਬਾਅਦ ਡਾਕਟਰਾਂ ਨੇ ਤੁਰੰਤ ਐਂਜੀਓਪਲਾਸਟੀ ਕਰਨ ਦਾ ਫੈਸਲਾ ਲਿਆ ਅਤੇ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕੀਤਾ।
ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋਣ ਮਗਰੋਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਲਾਜ ਦੌਰਾਨ ਉਨ੍ਹਾਂ ਦੀ ਪਤਨੀ ਚਰਨ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਹਸਪਤਾਲ ਵਿੱਚ ਮੌਜੂਦ ਸਨ। ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਅਤੇ ਨਿਯਮਤ ਸਿਹਤ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




