Breaking NewsD5 specialNewsPunjabTop News

ਮੂਸੇਵਾਲਾ ਦੇ ਸਮਰਥਕਾਂ ਦੀ ਭੀੜ ਵਧਣੀ ਸ਼ੁਰੂ, ਪੁਲਿਸ ਫੋਰਸ ਤਾਇਨਾਤ

ਮਾਨਸਾ :  ਸਿਵਲ ਹਸਪਤਾਲ ਮਾਨਸਾ ਵਿਖੇ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਦੀ ਭੀੜ ਵਧਣੀ ਸ਼ੁਰੂ ਹੋ ਗਈ ਹੈ। ਪੁਲਿਸ ਫੋਰਸ ਵੱਡੀ ਗਿਣਤੀ ਵਿਚ ਤਾਇਨਾਤ ਕੀਤੀ ਗਈ ਹੈ।

ਦੱਸ ਦਈਏ ਕਿ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ। ਗੋਲ਼ੀਆਂ ਲੱਗਣ ਕਾਰਣ ਸਿੱਧੂ ਮੂਸੇਵਾਲਾ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਤੁਰੰਤ ਮਾਨਸਾ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੌਂਦ ਫਾਇਰ ਕੀਤੇ ਸਨ, ਜਿਸ ’ਚ ਸਿੱਧੂ ਦੇ ਲੱਗਭਗ 20 ਗੋਲ਼ੀਆਂ ਲੱਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button