PunjabTop News

 ਮੂਸੇਵਾਲਾ ਹੱਤਿਆ ਮਾਮਲੇ ’ਚ ਸੁਣਵਾਈ 28 ਅਗਸਤ ’ਤੇ ਪਈ

ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਸਾ ਮਨਜਿੰਦਰ ਸਿੰਘ ਦੀ ਅਦਾਲਤ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਅਗਲੀ ਸੁਣਵਾਈ 28 ਅਗਸਤ ’ਤੇ ਪਾ ਦਿੱਤੀ ਹੈ। ਕੇਸ ਗਵਾਹੀਆਂ ’ਤੇ ਲੱਗਿਆ ਹੋਇਆ ਹੈ। ਅੱਜ ਤਫ਼ਤੀਸ਼ੀ ਅਫ਼ਸਰ ਗੁਰਲਾਲ ਸਿੰਘ ਧਾਲੀਵਾਲ, ਹੌਲਦਾਰ ਬਲਤੇਜ ਸਿੰਘ ਗਵਾਹੀ ਦੇਣ ਪਹੁੰਚੇ ਪਰ ਬਿਆਨ ਦਾ ਕੁਝ ਹਿੱਸਾ ਹੀ ਲਿਖਿਆ ਗਿਆ ਅਤੇ ਪੂਰੀ ਗਵਾਹੀ ਨਹੀਂ ਹੋ ਸਕੀ।ਮੂਸੇਵਾਲਾ ਦੇ ਪਿਤਾ ਵੀ ਅਦਾਲਤ ’ਚ ਹਾਜ਼ਰ ਨਹੀਂ ਹੋਏ, ਉਨ੍ਹਾਂ ਦੀ ਗਵਾਹੀ ਵੀ ਅਧੂਰੀ ਪਈ ਹੈ। ਇਸ ਤੋਂ ਪਹਿਲਾਂ 21 ਗਵਾਹੀਆਂ ਹੋ ਚੁੱਕੀਆਂ ਹਨ। ਮੁੱਖ ਸਾਜਿਸ਼ਘਾੜੇ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਸਮੇਤ 23 ਮੁਲਜ਼ਮਾਂ ਨੇ ਵੱਖ-ਵੱਖ ਜੇਲ੍ਹਾਂ ’ਚੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਅਦਾਲਤ ’ਚ ਹਾਜ਼ਰੀ ਲਗਵਾਈ ਜਦਕਿ 4 ਜਣੇ ਸਰੀਰਕ ਤੌਰ ’ਤੇ ਪੇਸ਼ ਹੋਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button