UncategorizedBreaking NewsD5 specialNewsPoliticsPunjab

‘ਮੂਹਰਲੀਆਂ ਸਫ਼ਾਂ ’ਚ ਡਟੇ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ’

ਵੈਕਸੀਨ ਦੀਆਂ ਖੁਰਾਕਾਂ ਸਾਰੇ ਜ਼ਿਲਾ ਕੋਲਡ ਚੇਨ ਸਟੋਰਾਂ ਨੂੰ ਵੰਡੀਆਂ ਗਈਆਂ

ਚੰਡੀਗੜ੍ਹ :  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਰੋਨਾ ਟੀਕਾਕਰਨ ਪ੍ਰੋਗਰਾਮ ਸ਼ੂਰੂ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਜਿਸ ਤਹਿਤ ਸਭ ਤੋਂ ਪਹਿਲਾਂ ਹੈਲਥ ਕੇਅਰ ਵਰਕਰਾਂ (ਕੇਂਦਰੀ, ਰਾਜ ਅਤੇ ਹਥਿਆਰਬੰਦ ਬਲਾਂ ਦੀਆਂ ਮੈਡੀਕਲ ਸੇਵਾਵਾਂ) ਦਾ ਟੀਕਾਕਰਣ ਉਨ੍ਹਾਂ ਦੀ ਸਹਿਮਤੀ ਨਾਲ ਸੂਬੇ ਦੀਆਂ 59 ਥਾਵਾਂ ’ਤੇ ਕੀਤਾ ਜਾਵੇਗਾ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਟੀਕੇ ਦੀਆਂ ਖੁਰਾਕਾਂ ਦੀ ਪਹਿਲੀ ਖੇਪ ਸਾਰੇ ਜ਼ਿਲਾ ਕੋਲਡ ਚੇਨ ਸਟੋਰਾਂ ਨੂੰ ਪਹਿਲਾਂ ਹੀ ਵੰਡੀ ਜਾ ਚੁੱਕੀ ਹੈ।

🔴LIVE| ਮੀਟਿੰਗਾਂ ਕਰ-ਕਰ ਅੱਕੇ ਕਿਸਾਨਾਂ ਨੇ ਬਣਾਈ ਨਵੀਂ ਰਣਨੀਤੀ! ਰਾਤੋ-ਰਾਤ ਇਕੱਠੇ ਹੋ ਕਰਤਾ ਵੱਡਾ ਐਲਾਨ!

ਇਨ੍ਹਾਂ ਟੀਕਿਆਂ ਦੀ ਵਰਤੋਂ ਸਬੰਧੀ ਸਿਹਤ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ, ਟੀਕਾਕਰਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਥਾਵਾਂ ’ਤੇ ਭਾਰਤ ਸਰਕਾਰ ਦੇ ਤੈਅ ਸੁਰੱਖਿਆਂ ਮਾਪਦੰਡਾਂ (ਐਸ.ਓ.ਪੀਜ਼) ਅਨੁਸਾਰ ਇੱਕ ਟੀਕਾਕਰਣ ਅਭਿਆਸ ਵੀ ਕੀਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਰਫ਼ ਰਜਿਸਟਰਡ ਲਾਭਪਾਤਰੀਆਂ (ਹੈਲਥ ਕੇਅਰ ਵਰਕਰਾਂ), ਜਿਨਾਂ ਦੇ ਵੇਰਵੇ ਕੋਵਿਨ ਪੋਰਟਲ ’ਤੇ ਦਰਜ ਹਨ, ਦਾ ਹੀ ਟੀਕਾਕਰਣ ਕੀਤਾ ਜਾਵੇਗਾ।

ਕਿਸਾਨਾਂ ਦੀ ਕੇਂਦਰ ਨੂੰ ਸਿੱਧੀ ਚਿਤਾਵਨੀ,ਮੋਦੀ ਨੂੰ ਝਟਕਾ,ਕਰਤਾ ਜੰਗ ਦਾ ਐਲਾਨ,ਹੁਣ 19 ਨੂੰ ਹੋਵੇਗਾ ਧਮਾਕਾ

ਜ਼ਿਲਿਆਂ ਨੂੰ ਸਪਲਾਈ ਕੀਤੀਆਂ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਸਬੰਧੀ ਵੇਰਵੇ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਜ਼ਿਲਾ ਅੰਮਿ੍ਰਤਸਰ ਨੂੰ 20,880, ਬਰਨਾਲਾ ਨੂੰ 41,60, ਬਠਿੰਡਾ ਨੂੰ 12,430, ਫ਼ਰੀਦਕੋਟ ਨੂੰ 5,030, ਫ਼ਤਿਹਗੜ ਸਾਹਿਬ ਨੂੰ 4,400, ਫਾਜ਼ਿਲਕਾ ਨੂੰ 4,670, ਫਿਰੋਜ਼ਪੁਰ ਨੂੰ 6,200, ਗੁਰਦਾਸਪੁਰ ਨੂੰ 9,790 ਨੂੰ, ਹੁਸ਼ਿਆਰਪੁਰ ਨੂੰ 9,570, ਜਲੰਧਰ ਨੂੰ 16,490, ਕਪੂਰਥਲਾ ਨੂੰ 4,600, ਲੁਧਿਆਣਾ ਨੂੰ 36,510, ਮਾਨਸਾ ਨੂੰ 3,160, ਮੋਗਾ ਨੂੰ 2,600, ਪਠਾਨਕੋਟ ਨੂੰ 5,860, ਪਟਿਆਲਾ ਨੂੰ 11,080, ਰੂਪਨਗਰ ਨੂੰ 6,360, ਸੰਗਰੂਰ ਨੂੰ 7,660, ਐਸ.ਏ.ਐਸ. ਨਗਰ ਨੂੰ 13,640, ਐਸ.ਬੀ.ਐਸ. ਨਗਰ ਨੂੰ 5,300, ਸ੍ਰੀ ਮੁਕਤਸਰ ਸਾਹਿਬ ਨੂੰ 5,420 ਅਤੇ ਤਰਨਤਾਰਨ ਜ਼ਿਲੇ ਨੂੰ 8,210 ਖੁਰਾਕਾਂ ਦੀ ਵੰਡ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਹੈਲਥ ਕੇਅਰ ਵਰਕਰਾਂ ਲਈ ਵੈਕਸੀਨ ਦੀਆਂ ਖੁਰਾਕਾਂ ਦੀ ਵੰਡ ਡਾਟਾਬੇਸ ਦੇ ਅਧਾਰ ’ਤੇ ਅਨੁਪਾਤ ਵਿੱਚ ਕੀਤੀ ਗਈ ਹੈ ਅਤੇ ਹਰੇਕ ਸਾਈਟ ’ਤੇ ਵੱਧ ਤੋਂ ਵੱਧ 100 ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜਿਨਾਂ ਟੀਕਾਕਰਣ ਸਾਈਟਾਂ ‘ਤੇ ਪਹਿਲੀ ਖੁਰਾਕ ਮੁਹੱਈਆ ਕਰਵਾਈ ਜਾ ਚੁੱਕੀ ਹੈ, ਅਜਿਹੀਆਂ ਸਾਈਟਾਂ ’ਤੇ 28 ਦਿਨਾਂ ਬਾਅਦ ਦੂਜੀ ਖੁਰਾਕ ਦੇਣ ਲਈ ਪ੍ਰੋਟੋਕੋਲ ਅਨੁਸਾਰ ਜ਼ਰੂਰੀ ਯੋਜਨਾ ਬਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੜਾਅਵਾਰ ਢੰਗ ਨਾਲ ਟੀਕਾਰਕਰਣ ਦੀ ਯੋਜਨਾ ਬਣਾਈ ਗਈ ਹੈ ਜਿਸ ਲਈ ਹੈਲਥ ਕੇਅਰ ਵਰਕਰ, ਫਰੰਟਲਾਈਨ ਵਰਕਰ, ਬਜ਼ੁਰਗ (50 ਸਾਲ ਤੋਂ ਵੱਧ ਉਮਰ ਵਾਲੇ) ਅਤੇ 50 ਸਾਲ ਤੋਂ ਘੱਟ ਉਮਰ ਤੇ ਸਹਿ-ਰੋਗਾਂ ਵਾਲੀ ਆਬਾਦੀ ਤਰਜੀਹੀ ਸਮੂਹ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button