Breaking NewsD5 specialNewsPress ReleasePunjabTop News

ਮੂੰਗੀ ਕਾਸ਼ਤਕਾਰਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਪੰਜਾਬ ਸਰਕਾਰ ਕਰੇਗੀਃ ਭਗਵੰਤ ਮਾਨ

ਮੁੱਖ ਮੰਤਰੀ ਵੱਲੋਂ ਰਾਹਤ ਦੇਣ ਲਈ ਸਮਰਥਨ ਮੁੱਲ ਤੋਂ ਘੱਟ ਮਿਲੀ ਰਕਮ ਸਰਕਾਰੀ ਖਾਤੇ ਵਿੱਚੋਂ ਭਰਨ ਦੇ ਨਿਰਦੇਸ਼

ਇਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਤੱਕ ਦੇਣ ਦਾ ਐਲਾਨ

ਖ਼ਰੀਦ ਲਈ ਮੌਜੂਦਾ ਮਾਪਦੰਡਾਂ ਵਿੱਚ ਵੀ ਦਿੱਤੀ ਢਿੱਲ

ਚੰਡੀਗੜ੍ਹ:ਇਕ ਮਿਸਾਲੀ ਫੈਸਲੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੂੰਗੀ ਕਾਸ਼ਤਕਾਰਾਂ ਦਾ ਉਤਸ਼ਾਹ ਵਧਾਉਣ ਲਈ ਸਮਰਥਨ ਮੁੱਲ ਤੋਂ ਘੱਟ ਉਤੇ ਵਿਕੀ ਮੂੰਗੀ ਦੇ ਮੁੱਲ ਦੀ ਭਰਪਾਈ ਸਰਕਾਰ ਵੱਲੋਂ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਘੱਟ ਮਿਲੇ ਮੁੱਲ ਬਦਲੇ 1000 ਰੁਪਏ ਪ੍ਰਤੀ ਕੁਇੰਟਲ ਤੱਕ ਦਿੱਤੇ ਜਾਣਗੇ।

Punjab Bulletin : (02-07-2022) ਅੱਜ ਦੀਆਂ ਮੁੱਖ ਖ਼ਬਰਾਂ | D5 Channel Punjabi

ਇੱਥੇ ਸ਼ਨਿੱਚਰਵਾਰ ਨੂੰ ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕਿਸਾਨੀ ਦੀ ਹਿੱਤਾਂ ਲਈ ਦਿੱਤੀ ਇਸ ਰਾਹਤ ਸਬੰਧੀ ਕਿਸੇ ਕਿਸਮ ਦਾ ਕੋਈ ਟਾਲਾ ਨਾ ਵੱਟਿਆ ਜਾਵੇ ਅਤੇ ਹਰੇਕ ਕਿਸਾਨ ਨੂੰ ਇਸ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਾਰੇ ਮੂੰਗੀ ਕਾਸ਼ਤਕਾਰਾਂ ਸਮੇਤ ਉਨ੍ਹਾਂ ਕਿਸਾਨਾਂ ਨੂੰ ਵੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੇ ਆਪਣੀ ਫਸਲ ਪਹਿਲਾਂ ਹੀ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਨਿਯਮਾਂ ਵਿੱਚ ਲੋੜੀਂਦੀ ਸੋਧ ਵੀ ਕਰ ਦਿੱਤੀ ਗਈ ਹੈ।

Simarjit Singh Bains ਨੂੰ Police ਨੇ ਕੀਤਾ Arrest! ਕਾਫ਼ੀ ਸਮੇਂ ਤੋਂ ਸੀ ਭਗੌੜਾ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ ਮੂੰਗੀ ਦੀ ਕੁੱਲ ਆਮਦ 2.98 ਲੱਖ ਕੁਇੰਟਲ ਸੀ, ਜਦੋਂ ਕਿ ਸੂਬਾ ਸਰਕਾਰ ਵੱਲੋਂ ਫਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਦੇ ਐਲਾਨ ਤੋਂ ਬਾਅਦ ਮੌਜੂਦਾ ਸੀਜ਼ਨ 2022-23 ਵਿੱਚ 4 ਲੱਖ ਕੁਇੰਟਲ ਮੂੰਗੀ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਮਾਰਕਫੈੱਡ ਵੱਲੋਂ ਪਹਿਲੀ ਵਾਰ 7275 ਰੁਪਏ ਦੇ ਪ੍ਰਤੀ ਕੁਇੰਟਲ ਸਮਰਥਨ ਮੁੱਲ ਉਤੇ ਮੂੰਗੀ ਦੀ ਖਰੀਦ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਜਾਣਕਾਰੀ ਮਿਲੀ ਸੀ ਕਿ ਫਸਲ ਦੇ ਨੁਕਸਾਨੇ ਜਾਣ ਕਰਕੇ ਐਮ.ਐਸ.ਪੀ. ‘ਤੇ ਖਰੀਦ ਨਹੀਂ ਕੀਤੀ ਜਾ ਰਹੀ।

Fatehgarh News : ਸਰਕਾਰ ਨੇ ਕੀਤਾ ਪੰਜਾਬੀਆਂ ਨਾਲ ਧੋਖਾ, ਲੋਕਾਂ ਨੂੰ ਲੱਗ ਗਿਆ ਪਤਾ, | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਆਪਣੀ ਫਸਲ ਨਹੀਂ ਵੇਚ ਸਕੇ, ਉਨ੍ਹਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰ ਵੱਲੋਂ ਇਹ ਰਾਸ਼ੀ ਦਿੱਤੀ ਜਾ ਰਹੀ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਐਮ.ਐਸ.ਪੀ. ‘ਤੇ ਖਰੀਦੀ ਗਈ ਫਸਲ ਲਈ ਕੋਈ ਵਾਧੂ ਵਾਧੂ ਰਾਸ਼ੀ ਨਹੀਂ ਦਿੱਤੀ ਜਾਵੇਗੀ ਪਰ 7000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕਣ ਵਾਲੀ ਫਸਲ ਲਈ 275 ਰੁਪਏ ਪ੍ਰਤੀ ਕੁਇੰਟਲ ਦਾ ਵਾਧੂ ਸਮਰਥਨ ਮੁੱਲ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ 6500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਆਪਣੀ ਜਿਣਸ ਵੇਚੀ ਹੈ, ਉਨ੍ਹਾਂ ਨੂੰ 775 ਰੁਪਏ ਅਤੇ 6000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਫਸਲ ਵੇਚਣ ਵਾਲੇ ਕਿਸਾਨਾਂ ਨੂੰ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਾਧੂ ਰਾਸ਼ੀ ਦਿੱਤੀ ਜਾਵੇਗੀ।

300 Unit Free Punjab : 2024 ਦੀ ਤਿਆਰੀ ’ਚ BJP, CM Mann ਨੇ ਲੋਕਾਂ ਨੂੰ ਦਿੱਤੀ ਸੌਗਾਤ | D5 Channel Punjabi

ਕਿਸਾਨਾਂ ਨੂੰ ਫਸਲ ਵੇਚਣ ਲਈ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਖਰਾਬ ਹੋਈ ਮੂੰਗੀ ਦੀ ਫਸਲ ਦੀ ਖਰੀਦ ਲਈ ਮੌਜੂਦਾ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੱਚੀ, ਸੁੰਗੜੀ ਜਾਂ ਅਣ-ਪੱਕੀ ਮੂੰਗੀ ਦੀ ਖਰੀਦ ਮਨਜ਼ੂਰੀ ਸਬੰਧੀ ਮਾਪਦੰਡਾਂ ਦੀ ਵੱਧ ਤੋਂ ਵੱਧ ਸੀਮਾ 3 ਤੋਂ 8 ਫੀਸਦੀ ਕਰ ਦਿੱਤੀ ਹੈ, ਖਰਾਬ ਹੋਈ ਮੂੰਗੀ ਲਈ 3 ਤੋਂ 6 ਫੀਸਦੀ ਅਤੇ ਮਾਮੂਲੀ ਨੁਕਸਾਨੀ ਮੂੰਗੀ ਲਈ 4 ਤੋਂ 7 ਫੀਸਦੀ ਤੱਕ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਹ ਪਹਿਲਕਦਮੀਆਂ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੂੰ ਬਹੁਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੀਆਂ, ਜਿਨ੍ਹਾਂ ਕੌਮੀ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ।

Hoshiarpur News : ਮੰਤਰੀ ਦੇ ਹਲਕੇ ਦੀ ਹਾਲਤ ਖਸਤਾ, ਇਲਾਕਾ ਵਾਸੀਆਂ ਨੇ ਸ਼ੁਰੂ ਕੀਤਾ ਸੰਘਰਸ਼, CM ਮਾਨ ਲਊ ਐਕਸ਼ਨ ?

ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਉਣ ਲਈ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਕਦਮ ਵੀ ਚੁੱਕੇ ਜਾਣਗੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਜਿੱਥੇ ਇਹ ਫੈਸਲੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਵਿੱਚ ਮਦਦ ਕਰਨਗੇ ਅਤੇ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਸੂਬੇ ਦੇ ਕੀਮਤੀ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button