D5 specialNewsPress ReleasePunjabTop News

ਮੇਅਰ ਸੰਜੀਵ ਸ਼ਰਮਾ ਬਿੱਟੂ ਡਾਇਰੀਆ ਪੀੜਤਾਂ ਦਾ ਹਾਲ ਜਾਣਨ ਲਈ ਪੁੱਜੇ ਤ੍ਰਿਪੜੀ ਹਸਪਤਾਲ

ਪਿੰਡ ਝਿਲਾਂ 'ਚ ਸਥਿਤ ਨਗਰ ਨਿਗਮ ਦੀ ਪਾਣੀ ਵਾਲੀ ਟੈਂਕੀ ਦੀ ਹੋਈ ਸਫ਼ਾਈ, 8 ਸੈਂਪਲ ਭਰੇ

ਪਟਿਆਲਾ:ਸ਼ਹਿਰ ਦੇ ਨਾਲ ਲੱਗਦੇ ਪਿੰਡ ਝਿੱਲ ਵਿੱਚ 140 ਲੋਕ ਡਾਇਰੀਆ ਦੀ ਲਪੇਟ ਵਿੱਚ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ ਦੋ ਦਰਜਨ ਦੇ ਕਰੀਬ ਲੋਕ ਹਸਪਤਾਲਾਂ ਵਿੱਚ ਦਾਖ਼ਲ ਹਨ। ਮੇਅਰ ਸੰਜੀਵ ਸ਼ਰਮਾ ਬਿੱਟੂ ਬੁੱਧਵਾਰ ਸ਼ਾਮ ਨੂੰ ਪ੍ਰਾਇਮਰੀ ਹੈਲਥ ਸੈਂਟਰ ਤ੍ਰਿਪੜੀ ਵਿਖੇ ਡਾਇਰੀਆ ਤੋਂ ਪੀੜਤ ਮਰੀਜ਼ਾਂ ਦਾ ਹਾਲ ਚਾਲ ਜਾਣਨ ਪੁੱਜੇ। ਰਾਜੂ ਨੇ ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮਰੀਜ਼ਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

Ik Meri vi Suno : Moosewala ਤੋਂ ਬਾਅਦ ਵੱਡੇ ਲੀਡਰ ਦਾ ਲੱਗੇਗਾ ਨੰਬਰ? ਗੈਂਗਸਟਰਾਂ ਨੇ ਦਿੱਤੀ ਸਿੱਧੀ ਧਮਕੀ!

ਮੇਅਰ ਨੇ ਦੱਸਿਆ ਕਿ ਝੀਲ ਪਿੰਡ ਵਿੱਚ ਪਾਣੀ ਦੀ ਟੈਂਕੀ ਜਿੱਥੋਂ ਨਿਗਮ ਵੱਲੋਂ ਪਾਣੀ ਸਪਲਾਈ ਕੀਤਾ ਜਾਂਦਾ ਹੈ, ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਨਿਗਮ ਕਮਿਸ਼ਨਰ ਅਦਿੱਤਿਆ ਉਪਲ ਨੂੰ ਲਿਖਤੀ ਰੂਪ ਵਿੱਚ ਆਪਣਾ ਸੁਨੇਹਾ ਭੇਜ ਕੇ ਡਾਇਰੀਆ ਫੈਲਾਉਣ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਲਈ ਕਿਹਾ ਹੈ।

Punjab Bulletin : (22-06-2022) ਅੱਜ ਦੀਆਂ ਮੁੱਖ ਖ਼ਬਰਾਂ | D5 Channel Punjabi

ਮੇਅਰ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਡਾਇਰੀਆ ਫੈਲਿਆ ਹੈ, ਉੱਥੇ ਦੇ ਲੋਕ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button