IndiaTop News

ਮੇਘਾਲਿਆ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਤੋਂ ਸੀਬੀਆਈ ਹੈੱਡਕੁਆਰਟਰ ‘ਚ ਪੁੱਛਗਿੱਛ

ਨਵੀਂ ਦਿੱਲੀ : ਸੀਬੀਆਈ ਨੇ ਮੇਘਾਲਿਆ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਤੋਂ ਦਿੱਲੀ ਵਿੱਚ ਸੀਬੀਆਈ ਹੈੱਡਕੁਆਰਟਰ ਵਿੱਚ ਪੁੱਛਗਿੱਛ ਕੀਤੀ ਗਈ। ਕੇਂਦਰੀ ਏਜੰਸੀ ਦੇ ਦਿੱਲੀ ਹੈੱਡਕੁਆਰਟਰ ਵਿਖੇ ਸਵਾਲ-ਜਵਾਬ ਕੀਤੇ ਗਏ। ਉਨ੍ਹਾਂ ‘ਤੇ ਦੋਸ਼ ਹੈ ਕਿ ਜਦੋਂ ਉਹ ਜੰਮੂ-ਕਸ਼ਮੀਰ ਦਾ ਰਾਜਪਾਲ ਸੀ ਤਾਂ ਉਨ੍ਹਾਂ ਨੂੰ ਦੋ ਫਾਈਲਾਂ ਕਲੀਅਰ ਕਰਨ ਲਈ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ।

MLA Dev Mann ਨੇ ਅਚਾਨਕ ਮਾਰੀ Raid, ਮੁਲਾਜ਼ਮਾਂ ਦੇ ਲੂੰ-ਕੰਡੇ ਹੋਏ ਖੜ੍ਹੇ | D5 Channel Punjabi

ਇਸ ਤੋਂ ਪਹਿਲਾਂ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਵੱਲੋਂ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੇ ਜਾਣ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਗਏ ਸਨ। ਕੇਂਦਰ ਸਰਕਾਰ ਵੱਲੋਂ ਇਸਦੀ ਮਨਜ਼ੂਰੀ ਦੇ ਦਿੱਤੀ ਗਈ ਸੀ।ਦਰਅਸਲ, ਸੱਤਿਆ ਪਾਲ ਮਲਿਕ ਨੇ ਦਾਅਵਾ ਕੀਤਾ ਸੀ ਕਿ ਜਦੋਂ ਉਹ ਜੰਮੂ-ਕਸ਼ਮੀਰ ਦੇ ਰਾਜਪਾਲ ਸਨ ਤਾਂ ਉਨ੍ਹਾਂ ਨੂੰ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਇਹ ਪੇਸ਼ਕਸ਼ ‘ਅੰਬਾਨੀ’ ਅਤੇ ‘ਆਰਐਸਐਸ ਨਾਲ ਜੁੜੇ ਵਿਅਕਤੀ’ ਦੀਆਂ ਦੋ ਫਾਈਲਾਂ ਕਲੀਅਰ ਕਰਨ ਦੇ ਬਦਲੇ ਕੀਤੀ ਜਾਣੀ ਸੀ, ਪਰ ਉਨ੍ਹਾਂ ਨੇ ਇਹ ਸੌਦਾ ਠੁਕਰਾ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button