Breaking NewsD5 specialIndiaNewsPoliticsPunjab

ਮੇਰਾ ਸੁਖਬੀਰ ਬਾਦਲ ਨਾਲ ਕੁਝ ਪੰਥਕ ਮੁੱਦਿਆਂ ਨੂੰ ਲੈ ਕੇ ਵਖਰੇਵਾਂ ਸੀ ਜੋ ਹੁਣ ਦੂਰ ਹੋ ਗਿਐ : ਭਾਈ ਮਨਜੀਤ ਸਿੰਘ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮਾਝੇ ਦੇ ਅਕਾਲੀ ਆਗੂ ਭਾਈ ਮਨਜੀਤ ਸਿੰਘ ਦੇ ਘਰ ਪਹੁੰਚੇ ਜਿੱਥੇ ਉਨ੍ਹਾਂ ਨੇ ਭਾਈ ਮਨਜੀਤ ਸਿੰਘ ਨਾਲ ਕਾਫੀ ਸਮਾਂ ਪੰਥਕ ਮੁੱਦਿਆਂ ਤੇ ਵਿਚਾਰਾਂ ਕੀਤੀਆਂ। ਇਸ ਸਬੰਧ ਵਿੱਚ ਭਾਈ ਮਨਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸੁਖਬੀਰ ਬਾਦਲ ਆਪ ਖੁਦ ਚੱਲ ਕੇ ਉਨ੍ਹਾਂ ਦੇ ਘਰ ਆਏ ਸਨ, ਮੇਰਾ ਉਨ੍ਹਾਂ ਨਾਲ ਕੁਝ ਪੰਥਕ ਮੁੱਦਿਆਂ ਨੂੰ ਲੈ ਕੇ ਵਖਰੇਵਾਂ ਚੱਲ ਰਿਹਾ ਸੀ ਜੋ ਉਨ੍ਹਾਂ ਨੇ ਅੱਜ ਦੂਰ ਕਰ ਦਿੱਤਾ ਹੈ, ਹੁਣ ਮੇਰੇ ਮਨ ਵਿੱਚ ਉਨ੍ਹਾਂ ਪ੍ਰਤੀ ਜਾਂ ਪਾਰਟੀ ਪ੍ਰਤੀ ਕੋਈ ਨਾਰਾਜ਼ਗੀ ਨਹੀਂ ਰਹੀ। ਮੇਰੇ ਘਰ ਵਿੱਚ ਉਨ੍ਹਾਂ ਨਾਲ ਹੋਈ ਮੁਲਾਕਾਤ ਇੱਕ ਵਧੀਆ ਅਤੇ ਸੁਖਾਵੇਂ ਮਾਹੌਲ ਵਿੱਚ ਹੋਈ ਹੈ।

Read Also ਪੰਥ ਨਾਲ ਵਿਸ਼ਵਾਸਘਾਤ ਕਰਨ ਵਾਲੇ ਪੰਜੇ ਜਥੇਦਾਰਾਂ ਸਣੇ ਸੁਖਬੀਰ ਨੂੰ ਵੀ ਹਟਾਓ : ਕਿਰਨਜੀਤ ਕੌਰ

ਕੁਝ ਕੁ ਪੰਥਕ ਮੁੱਦਿਆਂ ਨੂੰ ਲੈ ਕੇ ਮੇੇਰੇ ਵਿਚਾਰ ਸਨ ਜੋ ਸੁਖਬੀਰ ਬਾਦਲ ਨੇ ਜਲਦ ਹੀ ਦੂਰ ਕਰਨ ਦਾ ਭਰੋਸਾ ਦਿੱਤਾ ਹੈ। ਦੱਸ ਦੇਈਏ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਅਕਾਲੀ ਆਗੂ, ਭਾਈ ਮਨਜੀਤ ਸਿੰਘ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਪੰਥਥ ਮੁੱਦਿਆਂ ਤੇ ਗੱਲਬਾਤ ਕੀਤੀ। ਇੱਥੇ ਇਹ ਵੀ ਦੱਸ ਦੇਈਏ ਕਿ ਭਾਈ ਮਨਜੀਤ ਸਿੰਘ ਅਕਾਲੀ ਦਲ ਦੀਆਂ ਕੁਝ ਨੀਤੀਆਂ ਤੋਂ ਕਾਫੀ ਸਮੇਂ ਤੋਂ ਨਾਰਾਜ਼ ਚੱਲ ਰਹੇ ਸਨ ਜਿਸ ਕਾਰਨ ਉਹ ਬਾਗੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਧੜੇ ਨਾਲ ਜਾ ਰਲੇ ਸਨ। ਭਾਈ ਮਨਜੀਤ ਸਿੰਘ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਅਤੇ ਹੋਰ ਆਗੂਆਂ ਨਾਲ ਬੀਤੇ ਕੁਝ ਦਿਨੀਂ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button