NewsBreaking NewsD5 specialIndiaPoliticsPunjab

ਮੇਰੀ ਵੀਡੀਓ ਨੂੰ ਐਡਿਟ ਕਰਕੇ ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹੈ ਵਾਇਰਲ : ਸਿਰਸਾ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਧਾਰਮਿਕ ਸਥਾਨਾਂ ਦਾ ਸੋਨਾ ਸਰਕਾਰ ਨੂੰ ਦੇਣ ਦੀ ਸਿਫਾਰਿਸ਼ ਕਰਨ ‘ਤੇ ਸਿੱਖ ਸਿਆਸਤ ਗਰਮਾ ਗਈ ਹੈ। ਸਿਰਸਾ ‘ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਅਤੇ ਜਾਗੋ ਪਾਰਟੀ ਨੇ ਇਲਜ਼ਾਮ ਲਗਾਇਆ ਹੈ ਕਿ ਉਹ ਸਿੱਖ ਵਿਚਾਰਧਾਰਾ ਦੇ ਖਿਲਾਫ ਬਿਆਨਬਾਜ਼ੀ ਕਰ ਰਹੇ ਹਨ। ਜਾਗੋ ਪਾਰਟੀ ਦੇ ਪ੍ਰਧਾਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਹੈ ਕਿ ਸਿਰਸਾ ਨੇ ਧਾਰਮਿਕ ਸਥਾਨਾਂ ਦਾ ਸੋਨਾ ਸਰਕਾਰ ਨੂੰ ਦੇਣ ਦੀ ਵਕਾਲਤ ਇਸ ਲਈ ਕੀਤੀ ਤਾਂ ਕਿ ਖਾਲਿਸਤਾਨ ਸਮਰਥਕ ਉਨ੍ਹਾਂ ਨੂੰ ਧਮਕੀ ਦੇਣ ਅਤੇ ਉਹ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਸੁਰੱਖਿਆ ਵਧਾਉਣ ਦੀ ਮੰਗ ਕਰ ਸਕਣ।

CORONA ਦੀ ਰਿਪੋਰਟਾਂ ਦਾ ਪਰਦਾਫਾਸ਼ ਕਰਨ ਲਈ SIMARJIT SINGH BAINS ਦਾ ਵੱਡਾ ਐਲਾਨ | ਆਹ ਕੰਮ ਕਰੋ ਪੈਸੇ ਵੀ ਮਿਲਣਗੇ!

ਉੱਥੇ ਹੀ ਆਪਣੇ ਇਸ ਬਿਆਨ ਤੇ ਮਨਜਿੰਦਰ ਸਿੰਘ ਸਿਰਸਾ ਵਲੋਂ ਆਪਣਾ ਪੱਖ ਰੱਖਿਆ ਗਿਆ ਹੈ। ਸਿਰਸਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਵੀਡੀਓ ਨੂੰ ਐਡਿਟ ਕਰਕੇ ਸੋਸ਼ਲ ਮੀਡੀਆ ਰਾਹੀਂ ਵਾਇਰਲ ਕੀਤਾ ਜਾ ਰਿਹਾ ਹੈ। ਸਿਰਸਾ ਅਨੁਸਾਰ ਉਨ੍ਹਾਂ ਨੇ ਇਹ ਕਿਹਾ ਸੀ ਕਿ ਜਿਹੜੇ ਲੋਕ ਆਪਣੇ ਘਰਾਂ ਵਿੱਚ ਟਨ ਟਨ ਸੋਨਾ ਜਮ੍ਹਾ ਕਰੀ ਬੈਠੇ ਹਨ। ਉਹ ਸਰਕਾਰ ਨੂੰ ਜਮ੍ਹਾ ਕਰਵਾਉਣ ਪਰ ਇਸ ਵੀਡੀਓ ਨੂੰ ਐਡਿਟ ਕਰਕੇ ਇਸ ਵਿਚ ਸਿਖ ਸ਼ਬਦ ਸ਼ਾਮਿਲ ਕੀਤਾ ਗਿਆ ਹੈ।

NEWS BULLETIN | ਵੱਡੀਆਂ ਖ਼ਬਰਾਂ | Headlines | Latest News 2020 | D5 Channel Punjabi

ਕੀ ਕਹਿ ਰਹੇ ਹਨ ਸੀਨੀਅਰ ਅਕਾਲੀ ਟਕਸਾਲੀ ਆਗੂ
ਅਕਾਲੀ ਦਲ ਟਕਸਾਲੀ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਸਿਰਸਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼ ਦੁਨੀਆਂ ‘ਚ ਅਨੇਕਾ ਪਵਿੱਤਰ ਗੁਰਧਾਮ ਹਨ ਜਿੰਨ੍ਹਾਂ ਤੇ ਸੋਨਾ ਤੇ ਬੇਸ਼ਕੀਮਤੀ ਹੀਰੇ ਜਵਾਹਰਾਤ ਲੱਗੇ ਹੋਏ ਹਨ। ਇਹ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ਰਧਾ ਤੇ ਸਤਿਕਾਰ ਹੈ ਪਰ ਬੀਤੇ ਦਿਨ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਤੇ ਭਾਜਪਾ ਦੇ ਸੀਨੀਅਰ ਲੀਡਰ ਮਨਜਿੰਦਰ ਸਿੰਘ ਸਿਰਸਾ ਵੱਲੋ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚ ਧਾਰਮਿਕ ਅਦਾਰਿਆ ਵੱਲੋ ਸੋਨਾ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਗਈ ਉਹ ਬਹੁਤ ਵੱਡੀ ਸਾਜਿਸ਼ ਅਤੇ ਫਿਰਕਾਪ੍ਰਸਤ ਸੋਚ ਦਾ ਹਿੱਸਾ ਹੈ।

BIG NEWS: Sumedh Saini ਮਾਮਲੇ ਚ ਨਵਾਂ ਮੋੜ, ਇੱਕ ਹੋਰ ਚਸ਼ਮਦੀਦ ਗਵਾਹ ਨੇ ਸੁਣਾਈ ਹੱਡਬੀਤੀ | D5 Channel Punjabi

ਪੀਰ ਮੁਹੰਮਦ ਨੇ ਕਿਹਾ ਕਿ ਅੱਜ ਤੋ ਤਕਰੀਬਨ 39 ਸਾਲ ਪਹਿਲਾ ਸੀਨੀਅਰ ਅਕਾਲੀ ਨੇਤਾ ਸਵਰਗਵਾਸੀ ਭਰਪੂਰ ਸਿੰਘ ਬਲਬੀਰ ਨੇ ਇਹ ਖਦਸ਼ਾ ਪ੍ਰਗਟਾਇਆ ਸੀ ਕਿ ਸਮੇ ਦੇ ਹਾਕਮਾ ਦੀ ਨਿਗਾਹ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਉਪਰ ਲੱਗੇ ਸੋਨੇ ਤੇ ਵੀ ਜਾਵੇਗੀ ਉਸ ਖਦਸ਼ੇ ਨੂੰ ਸਿਰਸਾ ਨੇ ਸਹੀ ਸਾਬਤ ਕਰ ਦਿੱਤਾ ਹੈ। ਪੀਰ ਮੁਹੰਮਦ ਨੇ ਕਿਹਾ ਕਿ ਹੁਣ ਭਾਵੇ ਸਿਰਸਾ ਨੇ ਸਪਸ਼ਟੀਕਰਨ ਦਿੱਤਾ ਹੈ ਕਿ ਮੇਰਾ ਬਿਆਨ ਤੋੜ ਮਰੋੜ ਕੇ ਪੇਸ਼ ਕੀਤਾ ਹੈ ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਐਕਟਿੰਗ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਚਾਹੀਦਾ ਹੈ ਕਿ ਉਹ ਬਿਨਾ ਕਿਸੇ ਦੇਰੀ ਦੇ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਸਪੱਸ਼ਟੀਕਰਨ ਮੰਗਣ ਕਿਉਕਿ ਇਸ ਨੇ ਬੇਹੱਦ ਸ਼ਰਮਨਾਕ ਬਿਆਨ ਦੇਕੇ ਜਿਥੇ ਇਤਿਹਾਸਕ ਗਲਤੀ ਕੀਤੀ ਹੈ ਉਥੇ ਸਿੱਖ ਜਗਤ ਦੀਆ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ।

https://www.facebook.com/mssirsa/videos/2664812743795767/

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button