Breaking NewsD5 specialNewsPress ReleasePunjabTop News

ਮੇਰੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ- ਮੁੱਖ ਮੰਤਰੀ Channi

ਉੱਘੀਆਂ ਸ਼ਖਸੀਅਤਾਂ ਦੇ ਜੀਵਨ ਅਤੇ ਦਰਸ਼ਨ 'ਤੇ ਖੋਜ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜ ਚੇਅਰਾਂ ਮਾਨਵਤਾ ਨੂੰ ਸਮਰਪਿਤ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ ‘ਤੇ ਅਧਾਰਿਤ ਹੈ। ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਭਗਵਾਨ Valmiki ਜੀ, Bhai Jaita ਜੀ (Baba Jeewan Singh), Bhagat Kabir ਜੀ, ਉੱਘੀ ਸ਼ਖਸੀਅਤ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ Dr. BR Ambedkar ਅਤੇ ਸਿੱਖ ਸ਼ਰਧਾਲੂ Baba Makhan Shah Lubana ਦੇ ਨਾਮ ਪੰਜ ਚੇਅਰਾਂ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਸਿੱਖਿਆ ਨੂੰ ਚੰਗੀ ਜੀਵਨ-ਜਾਚ ਲਈ ਬਹੁਤ ਮਹੱਤਵਪੂਰਨ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਗਰੀਬੀ ਤੋਂ ਛੁਟਕਾਰਾ ਪਾਉਣਾ ਸੰਭਵ ਨਹੀਂ ਹੈ। ਮੁੱਖ ਮੰਤਰੀ Channi ਨੇ ਕਿਹਾ ਕਿ ਮੁਫਤ ਸਿੱਖਿਆ ਦੀ ਬਜਾਏ ਮਿਆਰੀ ਅਤੇ ਸਸਤੀ ਸਿੱਖਿਆ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਬੱਤ ਦੀ ਭਲਾਈ ਵਾਲਾ ਸੂਬਾ ਹੈ ਅਤੇ ਮਿਆਰੀ ਸਿੱਖਿਆ ਅਤੇ ਸਿਹਤ ਤੱਕ ਸਾਰਿਆਂ ਦੀ ਬਰਾਬਰ ਪਹੁੰਚ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਅਤੇ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਹੈ ਕਿ ਸਮਾਜ ਦੇ ਹਰ ਵਰਗ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫਲਤਾ ਦੇ ਮੁਕਾਮ ਹਾਸਲ ਕਰਨ ਦਾ ਮੌਕਾ ਮਿਲੇ। ਮੁੱਖ ਮੰਤਰੀ Channi ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਮ ਲੋਕਾਂ ਦੀ ਢੁਕਵੀਂ ਮਦਦ ਕਰਨ ਦੇ ਉਦੇਸ਼ ਪ੍ਰਤੀ ਪੂਰਨ ਤੌਰ ਉਤੇ ਵਚਨਬੱਧ ਹੈ।

Punjab News: High Court ਦਾ Raja Warring ਨੂੰ ਵੱਡਾ ਝਟਕਾ, Badal ਨਾਲ ਪੰਗਾ ਪਿਆ ਮਹਿੰਗਾ| D5 Channel Punjabi

ਸਿਲੇਬਸ ਵਿੱਚ ਲੋੜੀਂਦੀਆਂ ਸੋਧਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਸਮਾਜ ਦੀਆਂ ਮੌਜੂਦਾ ਜ਼ਰੂਰਤਾਂ ਮੁਤਾਬਕ ਢਾਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਯੂਨੀਵਰਸਿਟੀਆਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮੁੱਖ ਮੰਤਰੀ Channi ਨੇ ਕਿਹਾ ਕਿ ਇਹ ਸੰਸਥਾਵਾਂ ਉਚੇਰੀ ਸਿੱਖਿਆ ਦੇ ਮੰਦਰ ਹਨ ਅਤੇ ਇਸ ਲਈ ਫੀਸ ਢਾਂਚੇ ਨੂੰ ਤਰਕਸੰਗਤ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਸਿੱਖਿਆ ਨੂੰ ਸਾਰਿਆਂ ਤੱਕ ਆਸਾਨੀ ਨਾਲ ਪਹੁੰਚਾਇਆ ਜਾ ਸਕੇ।  ਇਸ ਤੋਂ ਇਲਾਵਾ ਮੁੱਖ ਮੰਤਰੀ Charanjit Singh Channi ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਯੂਨੀਵਰਸਿਟੀਆਂ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ ਪਹਿਲਾਂ ਹੀ ਲੋੜੀਂਦੇ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਵੱਡੀ ਰਾਸ਼ੀ ਦੇ ਰੂਪ ਵਿਚ ਗਰਾਂਟ ਦਿੱਤੀ ਜਾ ਚੁੱਕੀ ਹੈ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਹਾਲਾਂਕਿ, ਮੁੱਖ ਮੰਤਰੀ Channi ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੱਖ-ਵੱਖ ਕੋਰਸਾਂ ਦੀਆਂ ਫੀਸਾਂ ਘਟਾਉਣ ਲਈ ਵੀ ਢੁਕਵੀਂ ਯੋਜਨਾ ਉਲੀਕਣ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ Valmiki ਜੀ, Bhai Jaita ਜੀ (Baba Jeewan Singh), Bhagat Kabir ਜੀ, Dr. BR Ambedkar ਅਤੇ Baba Makhan Shah Lubana ਦੇ ਨਾਮ ‘ਤੇ ਸਥਾਪਤ ਕੀਤੀਆਂ ਚੇਅਰਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਮਹਾਨ ਜੀਵਨ ਅਤੇ ਫਲਸਫੇ ਦੇ ਪਾਸਾਰ  ਲਈ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਭਗਵਾਨ Valmiki ਜੀ, Bhai Jaita ਜੀ (Baba Jeewan Singh), Bhagat Kabir ਜੀ, Dr. BR Ambedkar ਅਤੇ Baba Makhan Shah Lubana ਬਾਰੇ ਵਿਆਪਕ ਰੂਪ ਵਿਚ ਖੋਜ ਕਾਰਜ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਲਈ ਚਾਨਣ ਮੁਨਾਰੇ ਵਜੋਂ ਰਾਹ ਦਿਖਾਉਣਗੇ। ਮੁੱਖ ਮੰਤਰੀ Channi ਨੇ ਕਿਹਾ ਕਿ ਇਸ ਨਾਲ ਸ਼ਾਂਤਮਈ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਯੂਨੀਵਰਸਿਟੀ ਕੈਂਪਸ ਵਿੱਚ ਸੰਗੀਤ ਅਕੈਡਮੀ ਸਥਾਪਤ ਕਰਨ ਦਾ ਵੀ ਐਲਾਨ ਕੀਤਾ

ਪੰਜਾਬ ਕਾਂਗਰਸ ਦੇ ਪ੍ਰਧਾਨ Navjot Singh Sidhu ਨੇ ਆਪਣੇ ਸੰਬੋਧਨ ਵਿੱਚ ਇਹ ਚੇਅਰਾਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਚੇਅਰਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਮਹਾਨ ਅਤੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਨਗੀਆਂ। Sidhu ਨੇ ਕਿਹਾ ਕਿ ਇਹ  ਚੇਅਰਾਂ ਸਿਰਫ਼ ਨਾਮ ਦੀਆਂ ਚੇਅਰਾਂ ਨਹੀਂ ਹਨ, ਸਗੋਂ ਇਹ ਆਪਣੇ-ਆਪ ਵਿੱਚ ਸੰਸਥਾਵਾਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਪਾਰਟੀ ਆਲ੍ਹਾ ਕਮਾਨ ਦੀ ਵੀ ਸ਼ਲਾਘਾ ਕੀਤੀ ਕਿਉਂਕਿ ਇਸ ਪਾਰਟੀ ਨੇ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਅਨੁਸੂਚਿਤ ਜਾਤੀ ਨਾਲ ਸਬੰਧਤ ਪਹਿਲਾ ਮੁੱਖ ਮੰਤਰੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਇਨਕਲਾਬੀ ਕਦਮ ਹੈ ਜੋ ਕਿ ਬਾਬਾ ਸਾਹਿਬ Dr. BR Ambedkar ਵੱਲੋਂ ਸਮਾਜਵਾਦ ਦੇ ਟੀਚੇ ਨੂੰ ਸਹੀ ਅਰਥਾਂ ਵਿੱਚ ਪ੍ਰਾਪਤ ਕਰਨ ਲਈ ਤਿਆਰ ਕੀਤੇ ਗਏ ਸੰਵਿਧਾਨ ਦੇ ਅਨੁਕੂਲ ਹੈ। Navjot Sidhu ਨੇ ਕਿਹਾ ਕਿ ਜੇਕਰ ਸਾਰਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਪੰਜਾਬ ਸਫਲਤਾ ਦੀ ਨਵੀਂ ਇਬਾਰਤ ਲਿਖੇਗਾ।

ਅੱਜ ਫੇਰ ਕੇਜਰੀਵਾਲ ਦਾ ਵੱਡਾ ਧਮਾਕਾ, CM ਚੰਨੀ ਲਈ ਵੱਡੀ ਮੁਸੀਬਤ! ਕਰਤਾ ਅਜਿਹਾ ਐਲਾਨ!

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ Dr. Raj Kumar Verka ਨੇ ਕਿਹਾ ਕਿ ਮੁੱਖ ਮੰਤਰੀ Channi ਦੀ ਅਗਵਾਈ ਹੇਠ ਪੰਜਾਬ ਸਰਕਾਰ ਗਰੀਬਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ Channi ਵੱਲੋਂ ਗਰੀਬਾਂ ਦੇ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ ਕੀਤੇ ਗਏ ਹਨ, ਜਿਸ ਨਾਲ ਗਰੀਬ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ Dr. HK Puri ਨੇ Dr. BR Ambedkar ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਅਹਿਮ ਤਕਰੀਰੀ ਕੀਤੀ। Dr Amarjit Singh ਨੇ Bhai Jaita ਜੀ ਅਤੇ Sant Kabir ਜੀ ਦੇ ਜੀਵਨ ਅਤੇ ਯੋਗਦਾਨ ‘ਤੇ ਚਾਨਣਾ ਪਾਇਆ | Dr. Sarbjinder Singh ਨੇ Baba Makhan Shah Lubana ਜੀ ਦੇ ਜੀਵਨ ਅਤੇ ਫਲਸਫੇ ਬਾਰੇ ਇਤਿਹਾਸਕ ਤੱਥ ਪੇਸ਼ ਕੀਤੇ ਅਤੇ Dr. Sudha Jatinder ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਚਾਨਣਾ ਪਾਇਆ। ਇਸ ਮੌਕੇ ਪ੍ਰਦੇਸ਼ ਕਾਂਗਰਸ ਪ੍ਰਧਾਨ Navjot Singh Sidhu, ਲੋਕ ਸਭਾ ਮੈਂਬਰ Gurjeet Aujla ਤੇ Mohammad Sadiq, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ Ajaib Singh Bhatti, ਵਿਧਾਇਕ Harminder Singh Gill, Inderbir Bolaria, Fatehjang Singh Bajwa, Gurpartap Singh Ajnala, Balwinder Singh Laddi, Tarsem Singh DC ਤੋਂ ਇਲਾਵਾ ਯੂਨੀਵਰਸਿਟੀ ਦੇ ਉਪ ਕੁਲਪਤੀ Dr. Jaspal Singh ਤੇ ਹੋਰ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button