Breaking NewsIndiaNewsPoliticsPunjab

ਮੇਰੇ ਕੈਪਟਨ ਤਾਂ ਰਾਹੁਲ ਗਾਂਧੀ ਹਨ : ਨਵਜੋਤ ਸਿੱਧੂ

ਹੈਦਰਾਬਾਦ : ਆਪਣੀ ਬੇਬਾਕ ਬਿਆਨਬਾਜ਼ੀ ਕਰਕੇ ਅਕਸਰ ਵਿਵਾਦਾਂ ਵਿੱਚ ਘਿਰੇ ਰਹਿਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਹੁਣ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਬਿਆਨ ਦੇ ਕੇ ਨਵੀਆਂ ਸੁਰਖੀਆਂ ਬਟੋਰੀਆਂ ਹਨ। ਸਿੱਧੂ ਨੇ ਇੱਕ ਬਿਆਨ ਵਿੱਚ ਆਪਣੀ ਪਾਰਟੀ ਦੇ ਪੰਜਾਬ ਵਿੱਚ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਕੈਪਟਨ ਮੰਨਣ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਅਮਰਿੰਦਰ ਸਿੰਘ ਤਾਂ ਫੌਜ ਦੇ ਕੈਪਟਨ ਹਨ, ਮੇਰੇ ਕੈਪਟਨ ਤਾਂ ਰਾਹੁਲ ਗਾਂਧੀ ਹਨ।

Read Also ਸਰਹੱਦ ਪਾਰੋਂ ਨਵਜੋਤ ਸਿੱਧੂ ਦਾ ਤਾਬੜਤੋੜ ਭਾਸ਼ਣ (ਵੀਡੀਓ)

ਇਹ ਸਭ ਉਸ ਵੇਲੇ ਵਾਪਰਿਆ ਜਦੋਂ ਪਾਕਿਸਤਾਨ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਨੇ ਹੈਦਰਾਬਾਦ ਵਿੱਚ ਕੀਤੇ ਗਏ ਇੱਕ ਪੱਤਰਕਾਰ ਸੰਮੇਲਨ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਲਟਾ ਪੱਤਰਕਾਰਾਂ ਨੂੰ ਹੀ ਪੁੱਛ ਲਿਆ ਕਿ ਤੁਸੀਂ ਕਿਹੜੇ ਕੈਪਟਨ ਦੀ ਗੱਲ ਕਰਦੇ ਹੋ, ਤੇ ਫਿਰ ਬੜੇ ਅੰਦਾਜ਼ ਨਾਲ ਹੱਥ ਨੂੰ ਘੁਮਾ ਕੇ ਪਿੱਛੇ ਖਿੱਚਦਿਆਂ ਸਿਰ ਘੁਮਾਉਂਦੇ ਹੋਏ ਸਿੱਧੂ ਨੇ ਕਿਹਾ ਕਿ ਓ, ਤੁਸੀਂ ਕੈਪਟਨ ਅਮਰਿੰਦਰ ਸਿੰਘ ਦੀ ਗੱਲ ਕਰ ਰਹੇ ਹੋ, ਪਰ ਉਹ ਤਾਂ ਫੌਜ ਦੇ ਕੈਪਟਨ ਹਨ, ਮੇਰੇ ਕੈਪਟਨ ਤਾਂ ਰਾਹੁਲ ਗਾਂਧੀ ਹਨ ਤੇ ਇੱਥੋਂ ਤੱਕ ਕਿ ਕੈਪਟਨ ਅਮਰਿੰਦਰ ਸਿੰਘ ਦੇ ਕੈਪਟਨ ਵੀ ਰਾਹੁਲ ਗਾਂਧੀ ਹਨ।

ਇੱਥੇ ਦੱਸ ਦੇਈਏ ਕਿ ਨਵਜੋਤ ਸਿੱਧੂ ਪਾਕਿਸਤਾਨੋਂ ਵਾਪਸ ਪਰਤਣ ਤੋਂ ਬਾਅਦ ਕਾਂਗਰਸ ਦੇ ਸਟਾਰ ਪ੍ਰਚਾਰਕ ਵਜੋਂ ਤੇਲੰਗਾਨਾ ਵਿੱਚ ਚੋਣ ਪ੍ਰਚਾਰ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਜਦੋਂ ਉਨ੍ਹਾਂ ਨੂੰ ਪੱਤਰਕਾਰਾਂ ਨੇ ਪਾਕਿਸਤਾਨ ਜਾਣ ਮੌਕੇ ਕੈਪਟਨ ਅਮਰਿੰਦਰ ਸਿੰਘ ਵਲੋਂ ਮਨਜੂਰੀ ਨਾ ਦੇਣ ਸਬੰਧੀ ਸਵਾਲ ਕੀਤੇ ਗਏ ਤੇ ਇਨ੍ਹਾਂ ਸਵਾਲਾਂ ਦੇ ਜਵਾਬ ਹੀ ਨਵਜੋਤ ਸਿੱਧੂ ਨੇ ਇਸ ਅੰਦਾਜ ਵਿੱਚ ਦਿੱਤੇ ਹਨ। ਹੁਣ ਪੰਜਾਬ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਇਹ ਬਿਆਨ ਬਲੂ ਟੁਥ ਵਾਂਗ ਦੂਰੋਂ ਬੈਠੇ ਹੀ ਪੰਜਾਬ ਦੀ ਸਿਆਸਤ ਵਿਚ ਕਿੰਝ ਉਬਾਲ ਲਿਆਉਂਦੇ ਹਨ ਇਹ ਵੇਖਣਾ ਬੇਹੱਦ ਦਿਲਚਸਪ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button