Breaking NewsD5 specialNewsPress ReleasePunjabTop News

ਮੇਰੇ ਮੰਤਰੀ ਭਾਵੇਂ ਨਵੇਂ ਹਨ ਪਰ ਸੂਬੇ ਅਤੇ ਲੋਕਾਂ ਦੇ ਭਲੇ ਉਨ੍ਹਾਂ ਦੀ ਦੂਰਅੰਦੇਸ਼ ਸੋਚ ਤੇ ਸਮਰਪਿਤ ਭਾਵਨਾ ਦਾ ਕੋਈ ਸਾਨੀ ਨਹੀਂ: ਭਗਵੰਤ ਮਾਨ

ਕੈਪਟਨ ਤੇ ਬਾਦਲ ਨੇ ਆਪਣਾ ਇਲਾਜ ਲੰਡਨ ਅਤੇ ਨਿਊਯਾਰਕ ਵਿਚ ਕਰਵਾਇਆ ਪਰ ਸੂਬੇ ਦੇ ਲੋਕ ਚੰਗੀਆਂ ਸਿਹਤ ਸਹੂਲਤਾਂ ਨੂੰ ਤਰਸਦੇ ਰਹੇ

ਓਦੋਂ ਤੱਕ ਟਿਕ ਕੇ ਨਹੀਂ ਬੈਠਾਂਗਾ, ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਨਹੀਂ ਪਹੁੰਚਾ ਦਿੰਦਾ-ਮੁੱਖ ਮੰਤਰੀ ਨੇ ਅਹਿਦ ਲਿਆ

ਗੈਂਗਸਟਰਵਾਦ ਦੇ ਖਾਤਮੇ ਲਈ ਸਾਰੇ ਸੂਬਿਆਂ ਨੂੰ ਸਾਂਝੇ ਯਤਨ ਕਰਨ ਦੀ ਵਕਾਲਤ ਕੀਤੀ

ਪੰਜਾਬ ਕਰਜ਼ੇ ਨਾਲ ਜੂਝ ਰਿਹਾ ਪਰ ਵਿਰੋਧੀ ਨੇਤਾ ਆਪਣੀਆਂ ਤਨਖਾਹਾਂ ਵਧਾਉਣ ਨੂੰ ਲੈ ਕੇ ਫਿਕਰਮੰਦ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਦ ਲੈਂਦਿਆਂ ਕਿਹਾ ਕਿ ਉਹ ਉਦੋਂ ਤੱਕ ਸ਼ਾਂਤ ਨਹੀਂ ਬੈਠਣਗੇ, ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਨਹੀਂ ਪਹੁੰਚਾ ਦਿੱਤਾ ਜਾਂਦਾ।ਮੁੱਖ ਮੰਤਰੀ ਨੇ ਅੱਜ ਇੱਥੇ ਇੱਕ ਨਿਊਜ਼ ਚੈਨਲ ਵੱਲੋਂ ਮਿਸ਼ਨ ‘ਸੁਨਹਿਰਾ ਪੰਜਾਬ’ ਸੰਮੇਲਨ ਦੌਰਾਨ ਕਿਹਾ, “ਪੰਜਾਬ ਦੀ ਪਾਵਨ ਧਰਤੀ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਾਡੇ ਸਾਰਿਆਂ ਦੇ ਮੱਥੇ ਉਤੇ ਕਲੰਕ ਹੈ। ਇਸ ਘਿਨਾਉਣੀ ਘਟਨਾ ਦਾ ਵਾਪਰ ਜਾਣਾ ਸੋਚ ਤੋਂ ਵੀ ਪਰ੍ਹੇ ਅਤੇ ਨਾ-ਮੁਆਫ਼ੀਯੋਗ ਪਾਪ ਹੈ ਜਿਸ ਦੇ ਦੋਸ਼ੀਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾ ਸਕਦਾ।”
ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ? ਮੁੱਖ ਮੰਤਰੀ ਦਾ ਵੱਡਾ ਐਕਸ਼ਨ!
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇੰਨੇ ਸਾਲ ਬੀਤ ਜਾਣ ਤੋਂ ਬਾਅਦ ਵੀ ਇਸ ਘਿਨਾਉਣੇ ਜੁਰਮ ਦੇ ਦੋਸ਼ੀ ਸ਼ਰੇਆਮ ਦਨਦਨਾਉਂਦੇ ਫਿਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਸਿਰਫ ਇਸ ਲਈ ਹੋਇਆ ਕਿਉਂ ਜੋ ਦੋਸ਼ੀਆਂ ਨੂੰ ਬਚਾਉਣ ਲਈ ਅਕਾਲੀਆਂ ਅਤੇ ਕਾਂਗਰਸੀਆਂ ਦੀ ਆਪਸੀ ਮਿਲੀਭੁਗਤ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਦੋਸ਼ੀ ਸਲਾਖਾਂ ਪਿੱਛੇ ਹੋਣਗੇ ਜਿਸ ਲਈ ਉਨ੍ਹਾਂ ਦੀ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।
Punjab Bulletin : (05-07-2022) ਅੱਜ ਦੀਆਂ ਮੁੱਖ ਖ਼ਬਰਾਂ | D5 Channel Punjabi D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਸ਼ਹਿ ਨਾਲ ਦੋਸ਼ੀ ਸਜ਼ਾ ਤੋਂ ਬਚਦੇ ਆਏ ਹਨ ਪਰ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਇਹ ਵਰਤਾਰਾ ਬੰਦ ਹੋ ਗਿਆ ਕਿਉਂਕਿ ਉਹ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਦ੍ਰਿੜ ਵਚਨਬੱਧ ਹਨ। ਭਗਵੰਤ ਮਾਨ ਨੇ ਕਿਹਾ ਕਿ ਕਾਬਲ ਤੋਂ ਕਾਬਲ ਅਧਿਕਾਰੀ ਜਾਂਚ ਦੀ ਅਗਲੇਰੀ ਪੈਰਵੀ ਕਰਨਗੇ ਅਤੇ ਚੰਗੇ ਤੋਂ ਚੰਗੇ ਵਕੀਲ ਅਦਾਲਤ ਵਿੱਚ ਕੇਸ ਲੜਨਗੇ ਤਾਂ ਜੋ ਦੋਸ਼ੀ ਸਜ਼ਾ ਤੋਂ ਬਚ ਨਾ ਸਕਣ।
BIG News : ਮੂਸੇਵਾਲਾ ਵਾਂਗ ਇੱਕ ਹੋਰ ਨੌਜਵਾਨ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕ+ਤਲ! | D5 Channel Punjabi
ਗੈਂਗਸਟਰਵਾਦ ਨੂੰ ਕੌਮੀ ਸਮੱਸਿਆ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਖਤਰੇ ਨੂੰ ਰੋਕਣ ਲਈ ਸਾਰੇ ਸੂਬਿਆਂ ਨੂੰ ਆਪਸ ਵਿਚ ਹੱਥ ਮਿਲਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਸਦਕਾ ਹੀ ਇਸ ਸਮੱਸਿਆ ਨੂੰ ਕਾਰਗਰ ਢੰਗ ਨਾਲ ਖ਼ਤਮ ਕਰਨ ਵਿੱਚ ਮਦਦ ਮਿਲ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਖ਼ਤਰੇ ਨਾਲ ਨਿਪਟਣ ਲਈ ਪਹਿਲਾਂ ਹੀ ਠੋਸ ਰਣਨੀਤੀ ਤਿਆਰ ਕੀਤੀ ਹੈ।
ਏਜੰਟ ਨੇ ਨਾਲ ਲਾਈ ਆਪਣੀ ਘਰਵਾਲੀ, ਮੁੰਡਿਆਂ ਨੂੰ ਲਾਲਚ ਦੇ ਕਰਵਾਉਂਦਾ ਗਲਤ ਕੰਮ? | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਸੰਗਠਿਤ ਗਰੋਹ ਦੇ ਖਾਤਮੇ ਲਈ ਸਿਹਰਾ ਆਪਣੇ ਸਿਰ ਲੈਣ ਵਾਲੀ ਕੋਈ ਗੱਲ ਨਹੀਂ ਹੋਣੀ ਚਾਹੀਦੀ ਕਿਉਂਕਿ ਹਰੇਕ ਸੂਬਾ ਹੀ ਇਸ ਪ੍ਰਤੀ ਸੰਵੇਦਨਸ਼ੀਲ ਹੈ। ਉਨ੍ਹਾਂ ਨੇ ਸੂਬੇ ਵਿੱਚ ਗੈਂਗਸਟਰ ਕਲਚਰ ਨੂੰ ਉਤਸ਼ਾਹਤ ਕਰਨ ਲਈ ਕਾਂਗਰਸ ਅਤੇ ਅਕਾਲੀਆਂ ਦੀ ਵੀ ਕਰੜੀ ਆਲੋਚਨਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਆਪੋ ਆਪਣੇ ਸਵਾਰਥਾਂ ਦੀ ਖਾਤਰ ਗੈਂਗਸਟਰਵਾਦ ਦੀ ਪੁਸ਼ਤਪਨਾਹੀ ਕੀਤੀ।
ਜੇਲ੍ਹ ‘ਚ ਕੈਦੀਆਂ ਨੂੰ ਖੁਸ਼ ਕਰਦੀ ਸੀ ਮਹਿਲਾ! ਦੂਰ ਕਰਦੀ ਸੀ ਦੁੱਖ! ਪੁਲਸੀਏ ਰੱਖਦੇ ਸੀ ਰਾਖੀ | D5 Channel Punjabi
ਆਪਣੇ ਸਿਆਸੀ ਜੀਵਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਮੇਰੀ ਤਕਦੀਰ ਸਿਆਸਤ ਵਿਚ ਲੈ ਕੇ ਆਈ ਪਰ ਮੈਂ ਗ਼ਰੀਬ ਤੋਂ ਗ਼ਰੀਬ ਲੋਕਾਂ ਦੀ ਸੇਵਾ ਨੂੰ ਪੂਰਨ ਤੌਰ ਉਤੇ ਸਮਰਪਿਤ ਹਾਂ।” ਭਗਵੰਤ ਮਾਨ ਨੇ ਕਿਹਾ ਕਿ ਉਹ ਪੂਰੇ ਸੂਬੇ ਦੇ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਦਾ ਇੱਕੋ-ਇੱਕ ਨਿਸ਼ਾਨਾ ਪੰਜਾਬ ਨੂੰ ਮੁਲਕ ਵਿਚ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖੁਸ਼ਹਾਲੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
Punjab Cabinet : CM Mann ਦਾ ਵੱਡਾ ਫੇਰਬਦਲ, ਕਈ ਮੰਤਰੀਆਂ ਤੋਂ ਖੋਹੇ ਮਹਿਕਮੇ? | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮੰਤਰੀ ਭਾਵੇਂ ਨਵੇਂ ਹੋਣ ਪਰ ਸੂਬੇ ਅਤੇ ਇਸ ਦੇ ਲੋਕਾਂ ਲਈ ਉਨ੍ਹਾਂ ਦੀ ਦੂਰਅੰਦੇਸ਼ੀ ਅਤੇ ਸਮਰਪਣ ਭਾਵਨਾ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਇਹ ਵਚਨਬੱਧਤਾ ਉਨ੍ਹਾਂ ਨੂੰ ਦੂਜੇ ਸਿਆਸਤਦਾਨਾਂ ਨਾਲੋਂ ਵੱਖਰਾ ਬਣਾਉਂਦੀ ਹੈ ਜਿਨ੍ਹਾਂ ਨੇ ਸੱਤਾ ਦੀ ਵਰਤੋਂ ਸਿਰਫ਼ ਸੂਬੇ ਦੇ ਖਜ਼ਾਨੇ ਦੀ ਲੁੱਟ ਲਈ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਲੋਕ ਹੁਣ ਤਜਰਬੇਕਾਰ ਸਿਆਸਤਦਾਨ ਹੋਣ ਦਾ ਦਾਅਵਾ ਕਰਦੇ ਹਨ, ਉਹ ਇਸ ਖੇਤਰ ਵਿੱਚ ਆਉਣ ਸਮੇਂ ਨਵੇਂ ਹੀ ਸਨ।
AAP Punjab Cabinet : Bhagwant Mann ਦਾ ਵੱਡਾ ਫੇਰਬਦਲ! ਅੱਧੇ ਮੰਤਰੀਆਂ ਦੇ ਬਦਲੇ ਮਹਿਕਮੇ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਪੰਜਾਬੀ ਵੱਡੇ ਕਰਜ਼ੇ ਹੇਠ ਦੱਬੇ ਹੋਏ ਹਨ ਪਰ ਸਿਆਸੀ ਆਗੂ ਉਨ੍ਹਾਂ ਦੀ ਚਿੰਤਾ ਕਰਨ ਦੀ ਬਜਾਏ ਆਪਣੀਆਂ ਤਨਖਾਹਾਂ ਲਈ ਚਿੰਤਤ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸਤਦਾਨ ਆਪਣੀਆਂ ਤਨਖ਼ਾਹਾਂ ਦੀ ਚਿੰਤਾ ਨਹੀਂ ਕਰਦੇ, ਸਗੋਂ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੀ ਜ਼ਿਆਦਾ ਚਿੰਤਾ ਹੈ ਜੋ ਹੁਣ ਬੰਦ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ, ਇਸ ਲਈ ਹੁਣ ਜ਼ਿਆਦਾਤਰ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਨੂੰ ਉਨ੍ਹਾਂ ਦੀਆਂ ਅਸਲ ਤਨਖਾਹਾਂ ਬਾਰੇ ਪਤਾ ਲੱਗ ਗਿਆ ਹੈ ਜੋ ਉਨ੍ਹਾਂ ਨੂੰ ਬਹੁਤ ਘੱਟ ਲੱਗਦੀਆਂ ਹਨ।
ਆਹੁਦਾ ਸੰਭਾਲਦੇ ਹੀ ਨਵੇਂ DGP Gaurav Yadav ਦਾ ਐਕਸ਼ਨ? Gangsters ਦਾ ਹੋਊ ਸਫ਼ਾਇਆ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਵੀ ਵਿਅਕਤੀ ਨੇ ਇੱਕ ਪੈਸਾ ਵੀ ਲੁੱਟਿਆ ਹੈ, ਉਸ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਸਾਰੇ ਲੁਟੇਰਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਦ੍ਰਿੜ ਵਚਨਬੱਧਤਾ ਹੈ ਕਿ ਦੋਸ਼ੀ ਭਾਵੇਂ ਕਿੰਨਾ ਵੀ ਅਮੀਰ ਕਿਉਂ ਨਾ ਹੋਵੇ, ਉਸ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਂਦਾ ਜਾਵੇਗਾ।
Moosewala ਦੇ ਕਾਤਲ ਖੋਲ੍ਹਣਗੇ ਮੂੰਹ! ਹੁਣੇ Court ਦਾ ਆਇਆ ਫੈਸਲਾ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਈ ਵਿਰੋਧੀ ਧਿਰ ਨਹੀਂ ਹੈ ਕਿਉਂਕਿ ਲੋਕਾਂ ਨੇ ਉਨ੍ਹਾਂ ਨੂੰ ਲਾਂਭੇ ਕਰ ਦਿੱਤਾ ਹੈ। ਇੱਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ 92 ਸੀਟਾਂ ਨਾਲ ਭਾਰੀ ਫਤਵਾ ਦਿੱਤਾ ਹੈ, ਜਿਨ੍ਹਾਂ ਵਿੱਚੋਂ 66 ਸੀਟਾਂ ਸਿਰਫ਼ ਮਾਲਵਾ ਖੇਤਰ ਦੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਅਕਾਲੀਆਂ ਅਤੇ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਕੇ ਸੂਬੇ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਵੋਟਾਂ ਪਾਈਆਂ ਹਨ।
AAP MLA Raid : AAP MLA ਨੇ LIVE ਹੋ ਮਾਰਿਆ ਛਾਪਾ, ਅਫ਼ਸਰਾਂ ਦੀ ਬਣਾਈ ਰੇਲ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ, ਇਕ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਵਰਗੇ ਹੋਰ ਨੇਤਾਵਾਂ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਨਾਲ ਨਾਕਾਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਆਪਣੇ ਨਿੱਜੀ ਹਿੱਤਾਂ ਖਾਤਰ ਸੱਤਾ ਦੀ ਰੱਜ ਕੇ ਦੁਰਵਰਤੋਂ ਕੀਤੀ ਜਿਸ ਦੇ ਨਤੀਜੇ ਵਜੋਂ ਲੋਕਾਂ ਨੇ ਇਨ੍ਹਾਂ ਨੂੰ ਬਾਹਰ ਦਾ ਰਾਹ ਵਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਸਾਡੇ ਵਿਚ ਭਰੋਸਾ ਜ਼ਾਹਰ ਕੀਤਾ ਹੈ ਅਤੇ ਅਸੀਂ ਹਰ ਕੀਮਤ ਉਤੇ ਇਸ ਦੀ ਰਾਖੀ ਕਰਾਂਗੇ।
Moose Wala ਦੇ ਕਾਤਲ ਮਨ੍ਹਾ ਰਹੇ ਜਸ਼ਨ! Video Viral. ਰੁੱਸੇ ਵਿਧਾਇਕਾਂ ਲਈ CM ਮਾਨ ਦਾ ਐਲਾਨ?| D5 Channel Punjabi
ਗ਼ੈਰ-ਜ਼ਿੰਮੇਵਾਰਾਨਾ ਕਾਰਗੁਜ਼ਾਰੀ ਲਈ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ’ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਦੋਵਾਂ ਆਗੂਆਂ ਨੇ ਸੂਬੇ ‘ਤੇ ਕਾਫੀ ਸਮਾਂ ਰਾਜ ਕੀਤਾ ਪਰ ਇਨ੍ਹਾਂ ਨੇ ਸੂਬੇ ਵਿੱਚ ਕੋਈ ਵੀ ਚੰਗਾ ਹਸਪਤਾਲ ਨਹੀਂ ਬਣਾਇਆ, ਇਸੇ ਕਰਕੇ ਉਨਾਂ ਨੂੰ ਇਲਾਜ ਕਰਵਾਉਣ ਲਈ ਵਿਦੇਸ਼ ਜਾਣਾ ਪਿਆ। ਉਨ੍ਹਾਂ ਕਿਹਾ ਕਿ ਜਿੱਥੇ ਕੈਪਟਨ ਅਤੇ ਬਾਦਲ ਦੋਵਾਂ ਨੇ ਕ੍ਰਮਵਾਰ ਲੰਡਨ ਅਤੇ ਨਿਊਯਾਰਕ ਵਿਖੇ ਮਿਆਰੀ ਇਲਾਜ ਕਰਵਾਇਆ ਹੈ, ਉਥੇ ਹੀ ਸੂਬੇ ਦੇ ਲੋਕਾਂ ਨੂੰ ਚੰਗੇ ਇਲਾਜ ਲਈ ਭਾਰੀ ਜੱਦੋ-ਜਹਿਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਦੋਵੇਂ ਆਗੂਆਂ ਲਈ ਬੜੀ ਸ਼ਰਮ ਦੀ ਗੱਲ ਹੈ, ਜੋ ਸੂਬੇ ਲਈ ਸਿਦਕਦਿਲੀ ਅਤੇ ਸੁਹਿਰਦਤਾ ਨਾਲ ਪ੍ਰਦਰਸ਼ਨ ਕਰਨ ਵਿਚ ਅਸਫਲ ਰਹੇ ਹਨ।
CM Mann ਦੇ ਬਿਆਨ ਨੇ ਠਾਲਤੀ ਹਨੇਰੀ, ਅਦਾਲਤਾਂ ਦੇ ਗੇੜੇ ਮਾਰਨਗੇ ਹੁਣ ਲੀਡਰ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਲੋਕ ਮੁੱਦਿਆਂ ਨੂੰ ਉਠਾਉਣ ਅਤੇ ਸਿਸਟਮ ਵਿੱਚ ਤਬਦੀਲੀ ਲਿਆਉਣ ਲਈ ਸੰਸਦ ਵਿੱਚ ਵਿਅੰਗਮਈ ਅੰਦਾਜ਼ ਵਿੱਚ ਆਵਾਜ਼ ਉਠਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਰਹਿਣ ਵਾਲਿਆਂ ਨੇ ਆਮ ਲੋਕਾਂ ਦੇ ਚਿਹਰਿਆਂ ਤੋਂ ਰੌਣਕ ਖੋਹ ਲਈ ਜਿਸ ਕਾਰਨ ਉਹ ਪਹਿਲੀ ਵਾਰ ਚੋਣ ਹਾਰਨ ਦੇ ਬਾਵਜੂਦ ਸਿਆਸਤ ਵਿੱਚ ਡਟੇ ਰਹੇ। ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਆਖਰੀ ਸਾਹ ਤੱਕ ਪੰਜਾਬੀਆਂ ਦੀ ਸੇਵਾ ਕਰਦੇ ਰਹਿਣਗੇ।
Moosewala ‘ਤੇ ਪਹਿਲੀ ਗੋਲੀ ਚਲਾਉਣ ਵਾਲਾ ਲਿਆਂਦਾ Mansa? | D5 Channel Punjabi
2012 ਦੀਆਂ ਚੋਣਾਂ ਵਿੱਚ ਪੀਪਲਜ਼ ਪਾਰਟੀ ਆਫ ਪੰਜਾਬ (ਪੀ.ਪੀ.ਪੀ.) ਦੀ ਮਾੜੀ ਕਾਰਗੁਜ਼ਾਰੀ ਬਾਰੇ ਇੱਕ ਕਿੱਸਾ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਆਪਣੇ ਚਾਚਾ ਪ੍ਰਕਾਸ਼ ਸਿੰਘ ਬਾਦਲ ਜੋ ਉਸ ਵੇਲੇ ਮੁੱਖ ਮੰਤਰੀ ਸਨ, ਨਾਲ ਆਪਸੀ ਮਨ-ਮੁਟਾਵ ਤੋਂ ਬਾਅਦ ਪਾਰਟੀ ਬਣਾਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਆਪਣੇ ਚਾਚੇ ਜਾਂ ਉਨ੍ਹਾਂ ਦੀ ਸਰਕਾਰ ਦੇ ਮਾੜੇ ਕੰਮਾਂ ਖਿਲਾਫ ਇੱਕ ਸ਼ਬਦ ਵੀ ਨਹੀਂ ਬੋਲਿਆ ਜਿਸ ਕਾਰਨ ਉਨ੍ਹਾਂ ਦੀ ਪਾਰਟੀ ਦਾ ਵਿਧਾਨ ਸਭਾ ਚੋਣਾਂ ਵਿੱਚ ਮਾੜਾ ਹਸ਼ਰ ਹੋਇਆ ਅਤੇ ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button