Press ReleasePunjabTop News

ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਿੰਡ ਪੱਤੀ ਸੇਖਵਾਂ, ਝਲੂਰ, ਸੇਖਾ ਵਿਖੇ ਲੱਖਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ 

ਮੈਂਬਰ ਪਾਰਲੀਮੈਂਟ  ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਿੰਡ ਪੱਤੀ ਸੇਖਵਾਂ, ਪਿੰਡ ਝਲੂਰ ਅਤੇ ਸੇਖਾ ਵਿਖੇ ਲੱਖਾਂ ਦੀ ਕੀਮਤ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਨਾਲ ਹੀ ਨਵੇਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਪਿੰਡ ਝਲੂਰ ਵਿਖੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਬਰਨਾਲਾ ਤੋਂ ਵਿਧਾਇਕ ਵਜੋਂ ਅਤੇ ਹੁਣ ਮੈਂਬਰ ਪਾਰਲੀਮੈਂਟ ਵਜੋਂ ਉਹ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀਆਂ ਦੀ ਰਾਹ ਉੱਤੇ ਹੈ।
ਪਿੰਡ ਪੱਤੀ ਸੇਖਵਾਂ ਵਿਖੇ ਉਨ੍ਹਾਂ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਬਦਬੂਦਾਰ ਪਾਣੀ ਤੋਂ ਨਿਜਾਤ ਦਿਵਾਉਣ ‘ਚ ਸਹਾਈ ਹੋਵੇਗਾ। ਇਸੇ ਤਰ੍ਹਾਂ ਪਿੰਡ ਦੀਆਂ ਗਲੀਆਂ ਨਾਲੀਆਂ ਲਈ 10 ਲੱਖ ਰੁਪਏ, ਗੰਦੇ ਪਾਣੀ ਦੀ ਨਿਕਾਸੀ ਲਈ 10 ਲੱਖ ਰੁਪਏ ਅਤੇ ਜਿਮ ਹਾਲ ਦੀ ਉਸਾਰੀ ਲਈ 5 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।
ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਅੱਜ ਪਿੰਡ ਪੱਤੀ ਸੇਖਵਾਂ ਵਿਖੇ ਕੈਂਪ ਲਗਾਇਆ ਗਿਆ ਜਿਸ ਚ  ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਿਰਕਤ ਕੀਤੀ। ਉਨ੍ਹਾਂ ਕੈਂਪ ਦਾ ਜਾਇਜ਼ਾ ਲਿਆ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਲਈ।
ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਵੱਲੋਂ ਚੁੱਕੇ ਗਏ ਮੁੱਦਿਆਂ ਬਾਰੇ ਵੀ ਗੱਲ ਬਾਤ ਕੀਤੀ ਅਤੇ ਯਕੀਨ ਦਿਵਾਇਆ ਕਿ ਇਸ ਸਬੰਧੀ ਕੰਮ ਕੀਤਾ ਜਾਵੇਗਾ।
ਇਸ ਮੌਕੇ ਉੱਪ ਮੰਡਲ ਮਜਿਸਟ੍ਰੇਟ ਬਰਨਾਲਾ ਸ਼੍ਰੀ ਗੁਣਬੀਰ ਸਿੰਘ ਕੋਹਲੀ, ਓ ਐੱਸ ਡੀ  ਹਸਨ ਪ੍ਰੀਤ ਭਾਰਦਵਾਜ, ਹਰਿੰਦਰ ਪਾਲ ਸਿੰਘ ਧਾਲੀਵਾਲ, ਤਹਿਸੀਲਦਾਰ  ਰਾਕੇਸ਼ ਗਰਗ, ਬੀ ਡੀ ਪੀ ਓ  ਸੁਖਵਿੰਦਰ ਸਿੱਧੂ, ਰੋਹਿਤ ਓਸ਼ੋ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਲੋਕ ਮੌਜੂਦ ਸਨ।
ਪਿੰਡ ਝਲੂਰ ਵਿਖੇ ਉਨ੍ਹਾਂ ਨਵੇ ਬਣਾਏ ਗਏ ਪੰਚਾਇਤ ਘਰ ਦਾ ਉਦਘਟਾਨ ਕੀਤਾ ਜਿਹੜਾ ਕਿ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਦੇ ਰੂਬਰੂ ਹੁੰਦੇ ਉਨ੍ਹਾਂ ਕਿਹਾ ਕਿ ਪੰਚਾਇਤ ਘਰ ਵਿਖੇ ਪਿੰਡ ਵਾਸੀ ਆਪਣੇ ਘਰਾਂ ਦੇ ਖੁਸ਼ੀ ਅਤੇ ਹੋਰ ਮੌਕੇ ਦੇ ਸਮਾਗਮ ਕਰਵਾ ਸਕਦੇ ਹਨ ਜਿਸ ਲਈ ਉਨ੍ਹਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ।
ਛੱਪੜ ਨਵੀਨੀਕਰਨ ‘ਤੇ 50 ਲੱਖ ਰੁਪਏ, ਗਲੀਆਂ-ਨਾਲੀਆਂ ‘ਤੇ 40 ਲੱਖ ਰੁਪਏ, ਸਟੇਡੀਅਮ ਸ਼ੇਡ ਦੀ ਉਸਾਰੀ ਲਈ 15 ਲੱਖ ਰੁਪਏ, ਗੰਦੇ ਪਾਣੀ ਦੀ ਨਿਕਾਸੀ ਲਈ 10 ਲੱਖ ਰੁਪਏ, ਪਸ਼ੂਆਂ ਦੇ ਹਸਪਤਾਲ ਦੀ ਉਸਾਰੀ ਲਈ 10 ਲੱਖ ਰੁਪਏ, ਕੁਟੀਆ ਰੋਡ ‘ਤੇ ਇੰਟਰ ਲਾਕਿੰਗ ਟਾਈਲ ਲਗਾਉਣ ਲਈ 8 ਲੱਖ ਰੁਪਏ, ਸ਼ਮਸ਼ਾਨ ਘਾਟ ਵੱਲ ਜਾਂਦੇ ਰਸਤੇ ਲਈ 8 ਲੱਖ ਰੁਪਏ ਅਤੇ ਓਪਨ ਜਿਮ ਹਾਲ ਲਈ 5 ਲੱਖ ਰੁਪਏ ਦੇ ਕੰਮ ਕਰਵਾਏ ਜਾਣਗੇ ਜਿਨ੍ਹਾਂ ਦੀ ਨੀਂਹ ਪੱਥਰ ਹੇਅਰ ਵੱਲੋਂ ਰੱਖਿਆ ਗਿਆ।
—
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button