ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਨੇ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀਆਂ ਰੇਲਵੇ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਕੀਤੀ ਮੀਟਿੰਗ
ਮੀਟਿੰਗ ਵਿੱਚ ਰੇਲਵੇ ਦੇ ਅਧਿਕਾਰੀਆਂ ਵੱਲੋਂ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਕੀਤਾ ਹੱਲ
– ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਤੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੀਟਿੰਗ ਵਿੱਚ ਦੱਸੀਆਂ ਮੁਸ਼ਕਲਾਂ
– ਮੀਟਿੰਗ ਵਿੱਚ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਰੇਲਵੇ ਅਧਿਕਾਰੀਆਂ ਦਾ ਕੀਤਾ ਧੰਨਵਾਦ
— ਐਮ.ਪੀ. ਡਾ. ਅਮਰ ਸਿੰਘ ਨੇ ਰੇਲਵੇ ਦੇ ਅਧਿਕਾਰੀਆਂ ਨੂੰ ਰਹਿੰਦੀਆਂ ਸਮੱਸਿਆਵਾਂ ਦੇ ਛੇਤੀ ਹੱਲ ਲਈ ਦਿੱਤੇ ਆਦੇਸ਼
ਫਤਿਹਗੜ੍ਹ ਸਾਹਿਬ, 02 ਜੁਲਾਈ :
ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਨੇ ਫ਼ਤਿਹਗੜ੍ਹ ਸਾਹਿਬ ਜਿ਼ਲ੍ਹੇ ਦੀਆਂ ਰੇਲਵੇ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਰੇਲਵੇ ਦੇ ਅਧਿਕਾਰੀਆਂ ਨਾਲ ਬੱਚਤ ਭਵਨ ਵਿਖੇ ਵਿਸ਼ੇਸ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਅਮਲੋਹ ਦੇ ਵਿਧਾਇਕ ਸ. ਰਣਦੀਪ ਸਿੰਘ ਨਾਭਾ ਤੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਆਪਣੇ-ਆਪਣੇ ਹਲਕੇ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਡਾ. ਅਮਰ ਸਿੰਘ ਨੂੰ ਅਤੇ ਰੇਲਵੇ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਮੀਟਿੰਗ ਵਿੱਚ ਡਾ. ਅਮਰ ਸਿੰਘ ਮੈਂਬਰ ਲੋਕ ਸਭਾ ਨੇ ਰੇਲਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਵਿੱਚ ਉਚਾ ਪਿੰਡ ਸੰਘੋਲ ਹੈ ਜਿਥੇ ਹੱੜਪਾ ਸੱਭਿਅਤਾ ਨਾਲ ਜੁੜੀਆਂ ਕਈ ਵਸਤਾਂ ਮਿਲੀਆਂ ਸਨ । ਉਨ੍ਹਾਂ ਕਿਹਾ ਕਿ ਇਸ ਵਿਰਾਸਤੀ ਸ਼ਹਿਰ ਵਿੱਚ ਰੇਲਵੇ ਸਟੇਸ਼ਨ ਚਾਲੂ ਹਾਲ ਵਿੱਚ ਕੀਤਾ ਜਾਵੇ ਅਤੇ ਬਸੀ ਪਠਾਣਾ-ਸ਼ਹੀਦਗੜ੍ਹ ਅਤੇ ਖਮਾਣੋਂ ਵਿਖੇ ਭੜੀ-ਖਮਾਣੋਂ ਵਿੱਚ ਅੰਡਰ ਪਾਥ ਬਣਾਏ ਜਾਣ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
ਇਸ ਮੌਕੇ ਡਾ. ਅਮਰ ਸਿੰਘ ਨੇ ਦੱਸਿਆ ਕਿ ਜਿ਼ਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਸੀ ਜਿਸ ਕਾਰਨ ਉਨ੍ਹਾਂ ਰੇਲਵੇ ਦੇ ਉਚ ਅਧਿਕਾਰੀਆਂ ਨੂੰ ਅੱਜ ਦੀ ਮੀਟਿੰਗ ਲਈ ਬੁਲਾਇਆ ਸੀ। ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਜਿ਼ਲ੍ਹਾ ਇੱਕ ਇਤਿਹਾਸਕ ਜਿ਼ਲ੍ਹਾ ਹੈ ਇਸ ਲਈ ਇਥੋਂ ਦੇ ਰੇਲਵੇ ਸਟੇਸ਼ਨਾਂ ਨੂੰ ਸੁੰਦਰ ਬਣਾਉਣਾ ਮੇਰੀ ਪਹਿਲੀ ਤਰਜ਼ੀਹ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਵੱਲੋਂ ਜੋ ਨਵੀਂਆਂ ਲਾਈਨਾਂ ਪਾਈਆਂ ਜਾ ਰਹੀਆਂ ਹਨ ਉਸ ਸਬੰਧੀ ਇਸ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਹ ਕੁਆਰਡੀਨੇਟਰ ਮੀਟਿੰਗ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਤਾਂ ਜੋ ਰਹਿੰਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦਾ ਐਮ.ਪੀ. ਹੋਣ ਦੇ ਨਾਤੇ ਮੇਰੀ ਇਹ ਡਿਊਟੀ ਬਣਦੀ ਹੈ ਕਿ ਇਸ ਇਤਿਹਾਸਕ ਜਿ਼ਲ੍ਹੇ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਮੀਟਿੰਗ ਵਿੱਚ ਆਏ ਰੇਲਵੇ ਦੇ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਰੇਲਵੇ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਵਿੱਚ ਦਿਖਾਏ ਗਏ ਰਵਈਏ ਤੋਂ ਕਾਫੀ ਪ੍ਰਭਾਵਿਤ ਹੋਏ ਹਨ ਅਤੇ ਇਸ ਜਿ਼ਲ੍ਹੇ ਦੀਆਂ ਰੇਲਵੇ ਨਾਲ ਸਬੰਧਤ ਸਮੱਸਿਆਵਾਂ ਦਾ ਛੇਤੀ ਹੱਲ ਹੋਵੇਗਾ।
ਇਸ ਮੌਕੇ ਅਮਲੋਹ ਦੇ ਵਿਧਾਇਕ ਸ. ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਉਹ ਮੈਂਬਰ ਲੋਕ ਸਭਾ ਡਾ. ਅਮਰ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਤੇ ਰੇਲਵੇ ਦੇ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ +ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਲੋਹ ਹਲਕੇ ਦੇ ਪਿੰਡ ਤਲਵਾੜਾ ਵਿਖੇ ਬਣਾਏ ਗਏ ਅੰਡਰ ਪਾਥ ਵਿੱਚ ਬਰਸਾਤਾਂ ਦੌਰਾਨ ਪਾਣੀ ਭਰ ਜਾਂਦਾ ਸੀ ਜਿਸ ਨਾਲ ਆਮ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਇਸ ਸਮੱਸਿਆ ਦੇ ਹੱਲ ਲਈ ਰੇਲਵੇ ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਆਉਣ ਵਾਲੀਆਂ ਬਰਸਾਤਾਂ ਤੋਂ ਪਹਿਲਾਂ ਇਸ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ ਅਤੇ ਬਰਸਾਤਾਂ ਦੌਰਾਨ ਹੁਣ ਪਾਣੀ ਨਹੀਂ ਖੜੇਗਾ। ਉਨ੍ਹਾਂ ਦੱਸਿਆ ਕਿ ਅਮਲੋਹ ਹਲਕੇ ਵਿੱਚ ਪੈਂਦੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਕੋਇਲਾ ਆਉਂਦਾ ਹੈ ਅਤੇ ਉਸ ਨਾਲ ਉਡਦੀ ਕਾਲਖ਼ ਕਾਰਨ ਆਮ ਲੋਕਾਂ ਨੂੰ ਭਾਰੀ ਸਮੱਸਿਆ ਆ ਰਹੀ ਹੈ ਪਰ ਹੁਣ ਰੇਲਵੇ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਤਲਵਾੜਾ ਵਿਖੇ ਛੇਤੀ ਹੀ ਯਾਰਡ ਬਣਾਇਆ ਜਾਵੇਗਾ ਅਤੇ ਇਸ ਸਮੱਸਿਆ ਦਾ ਛੇਤੀ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ ਬਣਾਏ ਜਾ ਰਹੇ ਓਵਰ ਬ੍ਰਿਜ ਦੇ ਟੈਂਡਰ ਲੱਗ ਚੁੱਕੇ ਹਨ ਅਤੇ ਛੇਤੀ ਹੀ ਇਸ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ ਕੋਈ ਰੇਲ ਨਹੀਂ ਨਿਕਲਦੀ ਅਤੇ ਕਿਊਂਕਿ ਮੰਡੀ ਗੋਬਿੰਦਗੜ੍ਹ ਦੇ ਲੋਕ ਜੋ ਧਾਰਮਿਕ ਸਥਾਨਾਂ ’ਤੇ ਜਾਣ ਦੇ ਚਾਹਵਾਨ ਹੁੰਦੇ ਹਨ ਪ੍ਰੰਤੂ ਰੇਲ ਨਾ ਖੜਨ ਕਾਰਨ ਲੋਕਾਂ ਨੂੰ ਬੱਸਾਂ ਜਾਂ ਟੈਕਸੀਆਂ ਵਿੱਚ ਜਾਣਾ ਪੈਂਦਾ ਹੈ, ਜਿਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਦੇ ਵੀ ਧੰਨਵਾਦੀ ਹਨ ਜਿਨ੍ਹਾਂ ਨੇ ਅੱਜ ਰੇਲਵੇ ਦੇ ਅਧਿਕਾਰੀਆਂ ਨਾਲ ਵਿਸ਼ੇ਼ਸ਼ ਮੀਟਿੰਗ ਕਰਕੇ ਅਮਲੋਹ ਹਲਕੇ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਇਸ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ। ਜਿਸ ਵਿੱਚ ਰੇਲਵੇ ਵਿਸ਼ੇਸ਼ ਤੌਰ ’ਤੇ ਅੰਬਾਲਾ ਡਵੀਜ਼ਨ ਦੇ ਡੀ.ਆਰ. ਐਮ. ਐਸ. ਜੀ.ਐਮ ਸਿੰਘ ਨੇ ਕਿਹਾ ਇਤਿਹਾਸਕ ਜਿ਼ਲ੍ਹੇ ਫ਼ਤਹਿਗੜ੍ਹ ਸਾਹਿਬ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕੀਤਾ ਜਾਵੇਗਾ ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਰੇਲਵੇ ਵੱਲੋਂ ਇਸ ਜਿ਼ਲ੍ਹੇ ਲਈ ਜੋ ਕਾਰਜ ਕੀਤੇ ਹਨ ਉਹ ਸ਼ਲਾਘਾਯੋਗ ਹਨ। ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਵਿੱਚ ਰੇਲਵੇ ਵਿਭਾਗ ਫ਼ਤਹਿਗੜ੍ਹ ਸਾਹਿਬ ਵਿਖੇ ਛੇਤੀ ਹੀ ਅੰਡਰ ਪਾਥ ਬਣਾਾਏ ਜਾਣਗੇ ਅਤੇ ਰੇਲਵੇ ਦੇ ਫਾਟਕ ਚੁੱਕ ਦਿੱਤੇ ਜਾਣਗੇ ਅਤੇ ਅੰਡਰ ਪਾਥ ਰਾਹੀਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਇਹ ਮੀਟਿੰਗ ਜਿ਼ਲ੍ਹੇ ਦੀਆਂ ਰੇਲਵੇ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਇਹ ਮੀਟਿੰਗ ਕੀਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਫਾਟਕ ਬੰਦ ਹੋਣ ਕਾਰਨ ਜੋ ਸਮੱਸਿਆ ਆਉਂਦੀ ਹੈ ਉਹ ਹੁਣ ਅੰਡਰ ਪਾਥ ਬਣਾਉਣ ਨਾਲ ਆਮ ਲੋਕਾਂ ਨੂੰ ਰਾਹਤ ਮਿਲੇਗੀ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਕੋਆਰਡੀਨੇਟ ਡੀ.ਐਫ.ਸੀ. ਪੀ.ਕੇ. ਗੁਪਤਾ,ਐਸ.ਡੀ.ਐਮ. ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਅਮਲੋਹ ਦੇ ਐਸ.ਡੀ.ਐਮ. ਸ਼੍ਰੀ ਆਨੰਦ ਸਾਗਰ, ਖਮਾਣੋਂ ਦੀ ਐਸ.ਡੀ.ਐਮ. ਦੀਪਜੋਤ ਕੌਰ, ਮਾਰਕੀਟ ਕਮੇਟੀ ਖਮਾਣੋਂ ਦੇ ਚੇਅਰਮੈਨ ਸ਼੍ਰੀ ਸੁਰਿੰਦਰ ਸਿੰਘ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.