ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਉਹ ਡਰਨ ਵਾਲਿਆਂ ਵਿੱਚੋਂ ਨਹੀਂ ਹਨ ਤੇ ਪੰਜਾਬ ਛੱਡ ਕੇ ਕਿਧਰੇ ਨਹੀਂ ਜਾ ਰਹੇ ਹਨ। ਚੰਨੀ ਨੇ ਸਾਫ਼ ਕਰ ਦਿੱਤਾ ਕਿ ਉਹ ਹਰ ਕਿਸਮ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। ਇਥੇ ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਉਹ ਕੈਲੀਫੋਰਨੀਆ ਜਾ ਰਹੇ ਸੀ, ਉੱਥੇ ਉਨ੍ਹਾਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਣਾ ਸੀ ਪ੍ਰੰਤੂ ਪਿਛਲੇ ਦਿਨੀਂ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿੰਦੇ ਸੁਣੇ ਗਏ ਕਿ ਹੁਣ ਚੰਨੀ ਨੂੰ ਫੜ ਕੇ ਅੰਦਰ ਦੇਣਾ ਹੈ।
ਇਹ ਗੱਲ ਸੁਣਨ ਤੋਂ ਬਾਅਦ ਉਨ੍ਹਾਂ ਨੇ ਵਿਦੇਸ਼ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ। ਹਾਲਾਂਕਿ ਉਸ ਨੇ ਵਿਦੇਸ਼ ਜਾਣ ਲਈ ਟਿਕਟ ਵੀ ਬੁੱਕ ਕਰਵਾ ਲਈ ਸੀ ਪ੍ਰੰਤੂ ਹੁਣ ਟਿਕਟ ਰੱਦ ਕਰਵਾਈ ਗਈ ਹੈ ਤਾਂ ਜੋ ਪੰਜਾਬ ਸਰਕਾਰ ਇਹ ਨਾ ਕਹੇ ਚੰਨੀ ਕਾਰਵਾਈ ਤੋਂ ਬਚਣ ਲਈ ਦੁਬਾਰਾ ਵਿਦੇਸ਼ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਜਦੋਂ ਵੀ ਜਾਂਚ ਲਈ ਸੱਦੇਗੀ, ਉਹ ਹਾਜ਼ਰ ਹੋ ਜਾਣਗੇ, ਬਸ਼ਰਤੇ ਨਿਰਪੱਖ ਜਾਂਚ ਹੋਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.