Breaking NewsD5 specialEntertainmentPunjabTop News

‘ਮੈਂ ਕਿਸੇ ਰੁਤਬੇ ਖ਼ਾਤਰ ਸਿਆਸਤ ਵਿਚ ਨਹੀਂ ਆਇਆ’

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ‘ਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਇੰਚਾਰਜ ਹਰੀਸ਼ ਚੌਧਰੀ ਦੀ ਮੌਜ਼ੂਦਗੀ ਵਿਚ ਪਾਰਟੀ ‘ਚ ਸਿੱਧੂ ਮੂਸੇਵਾਲਾ ਸ਼ਾਮਿਲ ਹੋਏ ਹਨ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਹ 4 ਸਾਲਾਂ ਬਾਅਦ ਅੱਜ ਜ਼ਿੰਦਗੀ ‘ਚ ਨਵਾਂ ਕਦਮ ਚੁੱਕਣ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਾਰਾ ਪੰਜਾਬ ਬਹੁਤ ਤਰੱਕੀ ਕਰ ਗਿਆ ਪਰ ਮਾਨਸਾ ਜ਼ਿਲ੍ਹਾ ਕਦੇ ਅੱਗੇ ਨਹੀਂ ਆ ਸਕਿਆ। ਉਨ੍ਹਾਂ ਕਿਹਾ ਕਿ ਮੇਰਾ ਸਿਆਸਤ ‘ਚ ਆਉਣ ਦਾ ਮਤਲਬ ਇਹ ਨਹੀਂ ਹੈ ਕਿ ਮੈਂ ਕਿਸੇ ਰੁਤਬੇ ਖ਼ਾਤਰ ਆਇਆ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਕੁਝ ਲੋਕ ਜੁੜੇ ਹੋਏ ਹਨ, ਜੋ ਉਨ੍ਹਾਂ ਤੋਂ ਆਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਿਸਟਮ ‘ਚ ਕੁੱਝ ਸੁਧਾਰ ਕਰਨ ਲਈ ਇਸ ਦਾ ਹਿੱਸਾ ਬਣਨਾ ਬੇਹੱਦ ਜ਼ਰੂਰੀ ਹੈ।

CM Channi Live : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ! ਕਾਂਗਰਸ ‘ਚ ਸਿੱਧੂ ਮੂਸੇਵਾਲਾ ਦੀ ਐਂਟਰੀ !

ਇਸੇ ਲਈ ਉਹ ਕਾਂਗਰਸ ਪਾਰਟੀ ਰਾਹੀਂ ਲੋਕਾਂ ਦੀ ਆਵਾਜ਼ ਚੁੱਕਣ ਦੀ ਕੋਸ਼ਿਸ਼ ਕਰ ਰਹੇ ਹਨ। ਸਿੱਧੂ ਮੂਸੇਵਾਲਾ ਨੇ ਦੱਸਿਆ ਕਿ ਸਿਰਫ ਕਾਂਗਰਸ ‘ਚ ਹੀ ਉਹ ਸ਼ਾਮਲ ਹੋਏ, ਇਸ ਦਾ ਇਕ ਵੱਡਾ ਕਾਰਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ‘ਚ ਅਜਿਹੇ ਲੋਕ ਹਨ, ਜੋ ਆਮ ਘਰਾਂ ਤੋਂ ਉੱਠ ਕੇ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਤੋਂ ਉਮੀਦ ਹੈ ਕਿ ਜਿਵੇਂ ਲੋਕਾਂ ਨੇ ਮਿਊਜ਼ਿਕ ਇੰਡਸਟਰੀ ‘ਚ ਉਨ੍ਹਾਂ ਨੂੰ ਪਿਆਰ ਤੇ ਆਸ਼ੀਰਵਾਦ ਦਿੱਤਾ ਹੈ, ਸਿਆਸਤ ‘ਚ ਵੀ ਇੰਝ ਹੀ ਦੇਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button