ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਵਿੱਚ ਸਥਿਤ ਸਾਈ ਆਯੁਰਵੈਦਿਕ ਮੈਡੀਕਲ ਕਾਲਜ ਵਿੱਚ ਉਸ ਸਮੇਂ ਹਲਚਲ ਮਚ ਗਈ ਜਦੋਂ ਕਾਲਜ ਪ੍ਰਸ਼ਾਸਨ ਨੇ 99 ਫ਼ੀਸਦੀ ਏਐਨਐਮ ਅਤੇ ਜੀਐਨਐਮ ਵਿਦਿਆਰਥਣਾਂ ਨੂੰ ਫੇਲ੍ਹ ਕਰ ਦਿੱਤਾ। ਇਸ ਤੋਂ ਨਾਰਾਜ਼ ਵਿਦਿਆਰਥਣਾਂ ਨੇ ਅਲੀਗੜ੍ਹ-ਦਿੱਲੀ ਰੋਡ ਜਾਮ ਕਰ ਦਿੱਤਾ ਅਤੇ ਹੰਗਾਮਾ ਕੀਤਾ। ਵਿਦਿਆਰਥਣਾਂ ਦਾ ਦੋਸ਼ ਹੈ ਕਿ ਜਿਨ੍ਹਾਂ ਵਿਦਿਆਰਥਣਾਂ ਨੇ ਰਿਸ਼ਵਤ ਦੇ ਪੈਸੇ ਦਿੱਤੇ ਸਨ, ਉਨ੍ਹਾਂ ਨੂੰ ਪਾਸ ਕਰ ਦਿੱਤਾ ਗਿਆ ਹੈ। ਬਾਕੀ ਸਾਰੀਆਂ ਵਿਦਿਆਰਥਣਾਂ ਫੇਲ੍ਹ ਹੋ ਗਈਆਂ ਹਨ। ਸੂਚਨਾ ਮਿਲਦਿਆਂ ਹੀ ਏਸੀਐਮ ਅਤੇ ਏਐਸਪੀ ਮੌਕੇ ’ਤੇ ਪੁੱਜੇ ਅਤੇ ਵਿਦਿਆਰਥਣਾਂ ਨੂੰ ਸ਼ਾਂਤ ਕੀਤਾ। ਵਿਦਿਆਰਥਣਾਂ ਨੇ ਦੱਸਿਆ ਕਿ ਕਾਲਜ ਦੀਆਂ 99 ਫੀਸਦੀ ਵਿਦਿਆਰਥਣਾਂ ਫੇਲ ਹੋਈਆਂ ਹਨ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.