Breaking NewsD5 specialNewsPress ReleasePunjabTop News

ਮੈਡੀਕਲ ਕਾਲਜ ਪਟਿਆਲਾ ਅਤੇ ਫਰੀਦਕੋਟ ‘ਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ

ਮੈਡੀਕਲ ਕਾਲਜ ਹੁਸ਼ਿਆਰਪੁਰ, ਕਪੂਰਥਲਾ ਅਤੇ ਸੰਗਰੂਰ ਅਗਾਮੀ ਵਿਦਿਅਕ ਵਰ੍ਹੇ ਸ਼ੁਰੂ ਹੋਣਗੀਆਂ ਕਲਾਸਾਂ: ਚੇਤਨ ਸਿੰਘ ਜੋੜੇਮਾਜਰਾ

ਮੈਡੀਕਲ ਕਾਲਜ ਦੇ ਹਸਪਤਾਲਾਂ ਦੇ ਕੰਮਕਾਜ ਵਿਚ ਹੋਰ ਸੁਧਾਰ ਲਿਆਉਣ ਦੇ ਹੁਕਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਡਾਕਟਰੀ ਸਿੱਖਿਆ ਅਤੇ  ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਦੀ ਦਿਸ਼ਾ ਵਿਚ ਤੇਜੀ ਨਾਲ ਕੰਮ ਕਰ ਰਹੀ ਹੈ।ਅੱਜ ਇਥੇ ਡਾਕਟਰੀ ਸਿੱਖਿਆ ਖੋਜ਼ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ ਦਿੱਤੇ ਹਨ।

Jail ਜਾਣ ਤੋਂ ਪਹਿਲਾਂ Simarjit Bains ਦਾ ਵੱਡਾ ਬਿਆਨ | D5 Channel Punjabi

ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਅਧਿਕਾਰੀ ਨੂੰ ਹਦਾਇਤ ਕੀਤੀ ਕਿ  ਮੈਡੀਕਲ ਕਾਲਜ ਹੁਸ਼ਿਆਰਪੁਰ, ਕਪੂਰਥਲਾ ਅਤੇ ਸੰਗਰੂਰ ਅਗਾਮੀ ਵਿਦਿਅਕ ਵਰ੍ਹੇ  ਕਲਾਸਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਮੈਡੀਕਲ ਕਾਲਜ ਦੇ ਹਸਪਤਾਲਾਂ ਦੇ ਕੰਮਕਾਜ ਵਿਚ ਹੋਰ ਸੁਧਾਰ ਲਿਆਉਣ ਦੇ ਹੁਕਮ ਦਿੰਦਿਆਂ ਉਨ੍ਹਾਂ ਕਿਹਾ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਖੱਜਲ ਖ਼ੁਆਰੀਆਂ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਿਚ ਇਲਾਜ ਅਧੀਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਜਲਦ ਮੁਹੱਈਆ ਕਰਵਾ ਦਿੱਤਾ ਜਾਣਗੀਆਂ।   

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button