Breaking NewsD5 specialNewsPress ReleasePunjabPunjab OfficialsTop News

ਮੈਡੀਕਲ ਕਾਲਜ ਫੈਕਲਟੀ ਨੂੰ ਕੋਵਿਡ ਕਾਲ ਲਈ ਪੂਰੀ ਕਮਾਈ ਛੁੱਟੀ ਦਾ ਮਿਲੇਗਾ ਲਾਭ

ਚੰਡੀਗੜ੍ਹ :  ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਕੋਵਿਡ ਮਹਾਂਮਾਰੀ ਵਿਰੁੱਧ ਲੜ ਰਹੇ ਮੈਡੀਕਲ ਕਾਲਜ ਫੈਕਲਟੀ ਦੀ ਬੇਮਿਸਾਲ ਵਚਨਬੱਧਤਾ ਅਤੇ ਸਖਤ ਮਿਹਨਤ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨ੍ਹਾਂ ਦੀਆਂ ਰੱਦ ਕੀਤੀਆਂ ਛੁੱਟੀਆਂ ਦੇ ਬਦਲੇ ਕਮਾਈ ਛੁੱਟੀ ਦਾ ਪੂਰਾ ਲਾਭ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਮੈਡੀਕਲ ਕਾਲਜ ਫੈਕਲਟੀ ਮਹਾਂਮਾਰੀ ਦੌਰਾਨ ਗਰਮੀ ਅਤੇ ਸਰਦੀਆਂ ਦੀਆਂ ਛੁੱਟੀਆਂ ਦਾ ਲਾਭ ਨਹੀਂ ਲੈ ਸਕੈ ਅਤੇ ਉਹ ਇਸ ਸਹੂਲਤ ਤੋਂ ਵਾਂਝੇ ਰਹੇ।

🔴LIVE| 2022 ਦੀਆਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨੇ ਦਿੱਤੀ ਵੱਡੀ ਖੁਸ਼ਖਬਰੀ || D5 Channel Punjabi

ਉਨ੍ਹਾਂ ਕਿਹਾ ਕਿ ਇਨ੍ਹਾਂ ਫੈਕਲਟੀ ਮੈਂਬਰਾਂ ਨੂੰ ਉਨ੍ਹਾਂ ਦੀ ਸੇਵਾਵਾਂ ਅਤੇ ਕੁਰਬਾਨੀ ਲਈ ਮੁਆਵਜ਼ਾ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਰੱਦ ਕੀਤੀ ਛੁੱਟੀਆਂ ਦੀ ਮਿਆਦ ਦੇ ਮੁਕਾਬਲੇ ਉਨ੍ਹਾਂ ਦੀ ਸਾਲਾਨਾ ਕਮਾਈ ਛੁੱਟੀ ਦੀ ਮਿਆਦ ਦੇ 30 ਦਿਨਾਂ ਦਾ ਪੂਰਾ ਲਾਭ ਦੇਣ ਦਾ ਫੈਸਲਾ ਕੀਤਾ ਹੈ। ਕੋਵਿਡ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਸਿਹਤ ਸੰਭਾਲ ਕਰਮਚਾਰੀਆਂ ਲਈ ਸੂਬਾ ਸਰਕਾਰਾ ਵੱਲੋਂ ਸ਼ਲਾਘਾ ਦੇ ਤੌਰ ‘ਤੇ ਹੋਰ ਪ੍ਰੋਤਸਾਹਨਾਂ ਦਾ ਪਤਾ ਲਗਾਉਣ ਲਈ ਕਿਹਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button