Breaking NewsD5 specialNewsPunjabTop News

ਮੋਗਾ ‘ਚ ਕਿਸਾਨਾਂ ਨੇ ਘੇਰਿਆ ਸੁਖਬੀਰ ਬਾਦਲ

ਮੋਗਾ : ਪਿਛਲੇ ਕਈ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 100 ਦਿਨਾਂ ਦਾ ਪੰਜਾਬ ਦੌਰਾ ਕਰ ਰਹੇ ਹਨ। ਜਿਸ ਦੌਰਾਨ ਕਈ ਥਾਂਵਾ ਤੇ ਜਾਣ ਤੋਂ ਪਹਿਲਾਂ ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਅੱਜ ਮੋਗਾ ਦੇ ਨਜ਼ਦੀਕ ਵੀ ਸੁਖਬੀਰ ਬਾਦਲ ਦਾ ਜਬਰਦਸਤ ਵਿਰੋਧ ਹੋਇਆ। ਉਨ੍ਹਾਂ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਅੱਜ ਮੋਗਾ ਦੀ ਅਨਾਜ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਆਮਦ ਤੋਂ ਪਹਿਲਾਂ ਕਿਰਤੀ ਅਤੇ ਕ੍ਰਾਂਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਜ਼ਿਲ੍ਹਾ ਸਕੱਤਰੇਤ ਸਾਹਮਣੇ ਪੁਲਿਸ ਦੀਆਂ ਰੋਕਾਂ ਤੋੜ ਕੇ ਪੰਡਾਲ ਵੱਲ ਜਾਣ ਲੱਗੇ ਤਾਂ ਉਨ੍ਹਾਂ ਦਾ ਪੁਲਿਸ ਨਾਲ ਟਕਰਾਅ ਹੋ ਗਿਆ।

ਕਿਸਾਨਾਂ ਤੋਂ ਬਾਅਦ ਨੌਜਵਾਨਾਂ ਨੇ ਕੀਤਾ ਏਕਾ, ਕੀਤਾ ਵੱਡਾ ਇਕੱਠ, ਸਰਕਾਰ ਨੂੰ ਦੇਣਗੇ ਟੱਕਰ ! D5 Channel Punjabi

ਇਸ ਮੌਕੇ ਧੱਕਾ ਮੁੱਕੀ ’ਚ ਕਿਸਾਨਾਂ ਦੀਆਂ ਪੱਗਾਂ ਲਹਿ ਗਈਆਂ ਤੇ ਰੋਹ ਵਿੱਚ ਆਏ ਕਿਸਾਨਾਂ ਨੇ ਚੱਕਾ ਜਾਮ ਕਰਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਥਿਤੀ ਬੇਹੱਦ ਤਣਾਅਪੂਰਨ ਵਾਲੀ ਬਣ ਗਈ ਅਤੇ ਐੱਸਪੀ ਜਗਤਪ੍ਰੀਤ ਸਿੰਘ ਨੇ ਖੁਦ ਵੀ ਹੱਥ ਵਿੱਚ ਡਾਂਗ ਚੁੱਕ ਲਈ। ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਥਾਂ-ਥਾਂ ’ਤੇ ਬੈਰੀਕੇਡਿੰਗ ਕੀਤੀ ਹੋਈ ਹੈ ਅਤੇ ਸਿਰਫ ਅਕਾਲੀ ਵਰਕਰਾਂ ਨੂੰ ਹੀ ਅੱਗੇ ਜਾਣ ਦਿੱਤਾ ਜਾ ਰਿਹਾ ਹੈ। ਪੁਲਿਸ ਨੇ ਸਵੇਰੇ ਹੀ ਕਿਰਤੀ ਕਿਸਾਨ ਯੂਨੀਅਨ ਦੀ ਦਫ਼ਤਰ ਵਿੱਚ ਛਾਪਾ ਮਾਰਿਆ ਅਤੇ ਕੁਝ ਕਿਸਾਨ ਆਗੂ ਪੁਲਿਸ ਨੇ ਹਿਰਾਸਤ ਵਿੱਚ ਵੀ ਲੈ ਲਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button