NewsBreaking NewsD5 specialPunjab

ਮੋਗਾ ‘ਚ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲਿਆਂ ਦਾ ਪਰਿਵਾਰ ਆਇਆ ਮੀਡੀਆ ਸਾਹਮਣੇ

ਮੋਗਾ : 14 ਅਗਸਤ ਨੂੰ ਮੋਗਾ ਦੇ ਡੀ. ਸੀ. ਦਫਤਰ ਦੀ ਛੱਤ ‘ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਦੋ ਵਿਅਕਤੀਆਂ ਨੂੰ ਦਿੱਲੀ ਦੀ ਸਪੈਸ਼ਲ ਸੈਲ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਜਸਪਾਲ ਸਿੰਘ ਦੇ ਤੌਰ ‘ਤੇ ਹੋਈ ਹੈ। ਇਸ ਤੋਂ ਪਹਿਲਾਂ ਮੋਗਾ ਪੁਲਿਸ ਨੇ ਇਸ ਘਟਨਾ ਦੀ ਵੀਡੀਓ ਬਣਾਉਣ ਵਾਲੇ ਨੌਜਵਾਨ ਅਕਸ਼ਦੀਪ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।ਦੱਸ ਦਈਏ ਕਿ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਮੋਗਾ ਦੇ ਡੀ. ਸੀ. ਦਫਤਰ ਅਤੇ ਉਸ ਤੋਂ ਬਾਅਦ ਕੋਟਕਪੂਰਾ ਬਾਈਪਾਸ ਦੇ ਫਲਾਈਓਵਰ ‘’ਤੇ ਵੀ ਖ਼ਾਲਿਸਤਾਨੀ ਝੰਡਾ ਲਹਿਰਾਇਆ ਗਿਆ ਸੀ।

🔴 LIVE 🔴ਖਾਲਿਸਤਾਨੀ ਫੇਰ ਕਰਨ ਲੱਗੇ ਸੀ ਪੰਜਾਬ ‘ਚ ਵੱਡਾ ਕੰਮ,ਨਵਜੋਤ ਸਿੱਧੂ ਨੂੰ ਫਸਿਆ ਕਸੂਤਾ

ਜਿਸ ਤੋਂ ਬਾਅਦ ਮੋਗਾ ਚਰਚਾ ਵਿਚ ਬਣਿਆ ਹੋਇਆ ਸੀ। ਜ਼ਿਲ੍ਹਾ ਪੁਲਿਸ ਖਾਲਿਸਤਾਨੀ ਝੰਡਾ ਲਹਿਰਾਉਣ ਵਾਲਿਆਂ ਦੀ ਭਾਲ ਵਿਚ ਸੀ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੂੰ ਇਹ ਸਫ਼ਲਤਾ ਮਿਲੀ ਹੈ। ਮੋਗਾ ਪੁਲਿਸ ਵੀ ਦੋਵਾਂ ਨੌਜਵਾਨਾਂ ਦੀ ਤਲਾਸ਼ ਵਿਚ ਸੀ ਜਿਸ ਨੂੰ ਲੈ ਕੇ ਮੋਗਾ ਵਿਚ ਕਾਫੀ ਸਖ਼ਤੀ ਕੀਤੀ ਹੋਈ ਸੀ। ਹੁਣ ਜਦੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤਾਂ ਦੋਵਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਪੁਲਿਸ ਮੁਤਾਬਕ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button