ਮੋਗਾ ਪੁਲਿਸ ਵੱਲੋਂ ਹਿਰਾਸਤ ’ਚੋਂ ਕੈਦੀ ਨੂੰ ਭਜਾਉਣ ਲਈ ਗੈਂਗਸਟਰਾਂ ਦੀ ਕੋਸ਼ਿਸ਼ ਨਾਕਾਮ
ਚੰਡੀਗੜ੍ਹ/ਮੋਗਾ: ਪੰਜਾਬ ਪੁਲਿਸ ਨੂੰ ਅੱਜ ਵੱਡੀ ਸਫ਼ਲਤਾ ਮਿਲੀ ਹੈ।ਪੁਲਿਸ ਨੇ ਮੋਗਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਦੇ ਬਾਹਰੋਂ ਇੱਕ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਦੀ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੋਗਾ ਪੁਲਸ ਨੇ ਹਰਜਿੰਦਰ ਸਿੰਘ ਉਰਫ ਰਾਜੂ ਜੋ ਕਿ ਮੋਗਾ ਦਾ ਰਹਿਣ ਵਾਲਾ ਹੈ ਉਸਨੂੰ ਪੇਸ਼ੀ ਲਈ ਅਦਾਲਤ ‘ਚ ਪੇਸ਼ ਕਰਨਾ ਸੀ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ 24 ਸਾਲਾ ਅਮਨਦੀਪ ਸਿੰਘ ਉਰਫ਼ ਜੱਜੀ, ਵਾਸੀ ਮੋਗਾ ਅਤੇ 31 ਸਾਲਾ ਜਸਪ੍ਰੀਤ ਸਿੰਘ ਉਰਫ਼ ਪ੍ਰੀਤ, ਵਾਸੀ ਫ਼ਰੀਦਕੋਟ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਇੱਕ 32 ਬੋਰ ਰਿਵਾਲਵਰ ਅਤੇ 6 ਜਿੰਦਾ ਕਾਰਤੂਸ ਸਣੇ ਇੱਕ ਮੋਟਰਸਾਈਕਲ ਜ਼ਬਤ ਕੀਤਾ ਹੈ।
http://Raja Warring ਦੇ ਹੁਕਮਾਂ ‘ਤੇ ਕਾਰਵਾਈ, Badal ਸਣੇ 12 ਹੋਰ Buses ਫੜੀਆਂ || D5 Channel Punjabi
ਐਸਐਸਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਫਰੀਦਕੋਟ ਦੇ ਜਸਪ੍ਰੀਤ ਸਿੰਘ ਉਰਫ ਜੱਸੀ, ਜੋ ਕਿ ਇਸ ਸਮੇਂ ਫਰੀਦਕੋਟ ਜੇਲ ਵਿੱਚ ਹੈ, ਨੇ ਉਨ੍ਹਾਂ ਨੂੰ ਹਰਜਿੰਦਰ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਵਿੱਚ ਮਦਦ ਕਰਨ ਦਾ ਕੰਮ ਸੌਂਪਿਆ ਸੀ। ਐਸਐਸਪੀ ਨੇ ਅੱਗੇ ਦੱਸਿਆ ਕਿ ਉਹ ਸਾਰੇ ਗੈਂਗਸਟਰ ਸਤਿੰਦਰ ਬਰਾੜ ਉਰਫ ਗੋਲਡੀ ਬਰਾੜ ਦੇ ਕਰੀਬੀ ਹਨ ਜੋ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਮੁਲਜ਼ਮਾਂ ਵਿਰੁੱਧ ਪਹਿਲਾਂ ਹੀ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ।ਐਸਐਸਪੀ ਮੰਡ ਨੇ ਦੱਸਿਆ ਕਿ ਜਸਪ੍ਰੀਤ ਉਰਫ ਪ੍ਰੀਤ ਦੇ ਪਿਛੋਕੜ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਜਦਕਿ ਅਗਲੇਰੀ ਜਾਂਚ ਲਈ ਹਰਜਿੰਦਰ ਅਤੇ ਜਸਪ੍ਰੀਤ ਉਰਫ ਜੱਸੀ ਦਾ ਪ੍ਰੋਡਕਸ਼ਨ ਵਾਰੰਟ ਲਿਆ ਜਾਵੇਗਾ।ਦੱਸਣਯੋਗ ਹੈ ਕਿ ਥਾਣਾ ਸਿਟੀ ਮੋਗਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 120-ਬੀ, ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 27 ਅਧੀਨ ਐਫਆਈਆਰ ਨੰਬਰ 200 ਮਿਤੀ 15.11.2021 ਨੂੰ ਦਰਜ ਕੀਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.