ਨਵੀਂ ਦਿੱਲੀ : ਵੀਰਵਾਰ ਨੂੰ ਮੋਦੀ ਕੈਬਨਿਟ ‘ਚ ਵੱਡੇ ਫੇਰਬਦਲ ਕਰਦੇ ਹੋਏ ਕਾਨੂੰਨ ਮੰਤਰੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਕਿਰਨ ਰਿਜਿਜੂ ਦਾ ਮੰਤਰਾਲਾ ਬਦਲ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਅਰਜੁਨ ਰਾਮ ਮੇਘਵਾਲ ਨੂੰ ਕਾਨੂੰਨ ਅਤੇ ਨਿਆਂ ਮੰਤਰਾਲੇ ਦਾ ਰਾਜ ਮੰਤਰੀ ਬਣਾਇਆ ਗਿਆ ਹੈ। ਰਿਜਿਜੂ ਨੂੰ ਧਰਤੀ ਵਿਗਿਆਨ ਮੰਤਰਾਲਾ ਦਿੱਤਾ ਗਿਆ ਹੈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ ’ਤੇ ਇਹ ਫੈਸਲਾ ਲਿਆ ਹੈ।
Extended best wishes to my colleague Shri @arjunrammeghwal ji on getting new responsibility as Minister of State (Independent charge) of Law & Justice https://t.co/2ZYrhGclya pic.twitter.com/txIsa0BfAs
— Kiren Rijiju (@KirenRijiju) May 18, 2023
ਕਾਬਿਲੇਗੌਰ ਹੈ ਕਿ ਕਿਰਨ ਰਿਜਿਜੂ ਤੋਂ ਪਹਿਲਾਂ, ਜੁਲਾਈ 2021 ਵਿੱਚ, ਰਵੀ ਸ਼ੰਕਰ ਪ੍ਰਸਾਦ ਨੂੰ ਕਾਨੂੰਨ ਮੰਤਰਾਲਾ ਵਾਪਸ ਲੈ ਲਿਆ ਸੀ। ਰਿਜਿਜੂ ਦੇ ਕਾਨੂੰਨ ਮੰਤਰੀ ਦੇ ਕਾਰਜਕਾਲ ਦੌਰਾਨ ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਨਿਆਂਪਾਲਿਕਾ ਨਾਲ ਉਨ੍ਹਾਂ ਦੇ ਝਗੜੇ ਦੀਆਂ ਖ਼ਬਰਾਂ ਅਕਸਰ ਸੁਰਖੀਆਂ ’ਚ ਬਣੀਆਂ ਰਹਿੰਦੀਆਂ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.