NewsBreaking NewsD5 specialIndiaPunjab

ਮੋਦੀ ਨੇ ਪੰਜਾਬ ਦੇ ਇਸ ਪਿੰਡ ਦੀ ਮਹਿਲਾ ਸਰਪੰਚ ਨੂੰ ਕੀਤੀ ਵੀਡੀਓ ਕਾਲ, ਦੇਖੋ ਕੀ ਹੋਈ ਗੱਲਬਾਤ

ਚੰਡੀਗੜ੍ਹ : ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਔਰਤ ਸਰਪੰਚ ਪਲਵੀ ਠਾਕੁਰ ਨਾਲ ਅੱਜ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰ ਕੇ ਪੰਚਾਇਤੀ ਰਾਜ ਸੰਸਥਾਵਾਂ ਦੇ ਕੰਮ ਕਾਜ ਸਬੰਧੀ ਜਾਣਕਾਰੀ ਹਾਸਲ ਕੀਤੀ ਪਲਵੀ ਠਾਕਰ ਪਠਾਨਕੋਟ ਜ਼ਿਲ੍ਹੇ ਦੇ ਬਲਾਕ ਧਾਰਕਲਾਂ ਦੇ ਪਿੰਡ ਹਾੜਾ ਦੀ ਸਰਪੰਚ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨਾਲ ਗੱਲਬਾਤ ਦੌਰਾਨ ਸਰਪੰਚ ਪਲਵੀ ਠਾਕੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਕਾਰਨ ਕੀਤੇ ਗਏ ਲਾਕਡਾਉਨ ਦੌਰਾਨ ਕਣਕ ਦੀ ਵਾਢੀ, ਖਰੀਦ ਅਤੇ ਢੋਅ ਢੋਆਈ ਲਈ ਕੀਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

Ram Rahim Breaking || ਜੇਲ੍ਹ ‘ਚੋਂ ਰਿਹਾਅ ਹੋ ਰਿਹੈ ਰਾਮ ਰਹੀਮ | ਗੁੱਸੇ ‘ਚ ਜਥੇਦਾਰ

ਪਲਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਲਾਕਡਾਉਨ ਦੌਰਾਨ ਕਣਕ ਦੀ ਸੁਚਾਰੂ ਖਰੀਦ ਲਈ ਚਾਰ-ਪੰਜ ਪਿੰਡਾਂ ਦੇ ਕਲੱਸਟਰ ਬਣਾ ਕੇ ਮੰਡੀਆਂ ਬਣਾਈਆਂ ਹਨ। ਮੰਡੀਆਂ ਵਿਚ ਲੋਕਾਂ ਦਾ ਇਕੱਠ ਹੋਣ ਤੋਂ ਰੋਕਣ ਲਈ ਹੋਲੋਗ੍ਰਾਮ ਵਾਲੀ ਪਰਚੀ ਮਿਤੀ ਪਾ ਕੇ ਕਿਸਾਨਾਂ ਨੂੰ ਦਿੱਤੀ ਜਾਂਦੀ ਹੈ ਅਤੇ ਸਿਰਫ ਹੋਲਗ੍ਰਾਮ ਪਰਚੀ ਵਾਲਾ ਕਿਸਾਨ ਨਿਸਚਿਤ ਮਿਤੀ ਨੂੰ ਕਣਕ ਮੰਡੀ ਵਿਚ ਲਿਜਾ ਸਕਦਾ।ਇਸ ਤੋਂ ਇਲਾਵਾ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਲਈ ਕਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਯਕਨੀ ਬਣਉਣ ਲਈ ਪੰਚਾਇਤਾਂ ਅਹਿਮ ਭੂਮੀਕਾ ਨਿਭਾਅ ਰਹੀਆਂ ਹਨ।

PETROL DIESEL ‘ਤੇ ਬਹੁਤ ਵੱਡੀ ਖ਼ਬਰ ਹੋ ਸਕਦੈ ਏਨਾ ਜਿਆਦਾ ਸਸਤਾ

ਉਨਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਕਣਕ ਦੀ ਕਟਾਈ ਸਮੇਂ ਦੋ ਮੀਟਰ ਦੀ ਦੂਰੀ, ਹੱਥ, ਨੱਕ ਅਤੇ ਮੂੰਹ ਠੱਕ ਕੇ ਰੱਖਣ, ਬਾਰ ਬਾਰ ਹੱਥ ਧੋਣ ਅਤੇ ਇਕ ਦੂਜੇ ਦੇ ਜੂਠੇ ਬਰਤਣ ਨਾ ਵਰਤਣ ਬਾਰੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਬਾਰੇ ਵੀ ਪੰਚਾਇਤਾਂ ਵਲੋਂ ਕਾਮਿਆਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਇੰਨਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।

ਇਸ ਤੋਂ ਇਲਾਵਾ ਪਲਵੀ ਨੇ ਪ੍ਰਧਾਨ ਮੰਤਰੀ ਨੂੰ ਇਹ ਜਾਣੂ ਕਰਵਾਇਆ ਕਿ ਲਾਕਡਉਨ ਦੇ ਐਲਾਨ ਦੇ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਪਿੰਡਾਂ ਵਿਚ ਪੰਚਾਇਤਾਂ ਨੇ ਪਿੰਡਾਂ ਨੂੰ ਕਰੋਨਾ ਤੋਂ ਸੁਰੱਖਿਅਤ ਰੱਖਣ ਲਈ ਪਿੰਡਾਂ ਦੀ ਨਾਕੇਬੰਦੀ ਕਰਕੇ ਬੇਲੋੜੀ ਆਵਜਾਈ ਨਹੀਂ ਹੋਣ ਦਿੱਤੀ।

🔴 LIVE || PM Narendra Modi || ਪ੍ਰਧਾਨ ਮੰਤਰੀ ਮੋਦੀ LIVE

ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਖਾਸ ਕਰ ਪੰਜਾਬ ਦੇ ਕਿਸਾਨਾਂ ਨੇ ਕਰੜੀ ਮੁਸ਼ੱਕਤ ਕਰ ਕੇ ਦੇਸ ਦਾ ਅੰਨ ਭੰਡਾਰ ਭਰਿਆ ਹੈ।ਉਨ੍ਹਾਂ ਨੇ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿੱਤੀ ਦੌਰਾਨ ਕਿਸਾਨਾਂ ਵਲੋਂ ਦੇਸ਼ ਦੇ ਲੋਕਾਂ ਨੂੰ ਖਾਣਾ ਪਹੁੰਚਾਉਣ ਤੋਂ ਇਲਾਵਾ ਦੁੱਧ ਅਤੇ ਫਲ ਪਹੁੰਚਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਧਰਤੀ ਮਾਂ ਨੂੰ ਬਚਾਉਣ ਲਈ ਕਿਸਾਨਾਂ ਨੂੰ ਯੂਰੀਏ ਦੀ ਖਪਤ ਅੱਧੀ ਕਰਨ ਦੀ ਅਪੀਲ ਵੀ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button