ਮੋਰਿੰਡਾ : ਮੋਰਿੰਡਾ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੇ ਦੋਸ਼ੀ ਜਸਵੀਰ ਸਿੰਘ ਨੂੰ 14 ਦਿਨਾਂ ਦੇ ਨਿਆਂਇਕ ਰਿਮਾਂਡ ’ਤੇ ਭੇਜ ਦਿੱਤਾ ਹੈ। ਸ਼ਨੀਵਾਰ ਨੂੰ ਜਸਵੀਰ ਦਾ 4 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਵਕੀਲ ਰਾਹੀਂ ਮੁਲਜ਼ਮ ਜਸਵੀਰ ਸਿੰਘ ਜੱਸੀ ਦਾ ਲਾਈ ਡਿਟੈਕਟਰ ਟੈਸਟ ਕਰਵਾਉਣ ਲਈ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ, ਜਿਸ ਲਈ ਜਸਵੀਰ ਸਿੰਘ ਜੱਸੀ ਨੇ ਆਪਣੀ ਸਹਿਮਤੀ ਪ੍ਰਗਟ ਕਰਦਿਆਂ ਟੈਸਟ ਕਰਵਾਉਣ ਲਈ ਹਾਂ ਕਰ ਦਿੱਤੀ ਹੈ ਪਰ ਉਕਤ ਪਟੀਸ਼ਨ ’ਤੇ ਫ਼ੈਸਲਾ ਹੋਣਾ ਬਾਕੀ ਹੈ।
ਪੁੱਤ ਨੂੰ ਵਿਦੇਸ਼ ਭੇਜਣ ਲਈ ਖਰਚੇ 30 ਲੱਖ, ਕੁੜੀ ਵਾਲਿਆਂ ਨੇ ਪਾਤੀ ਗੇਮ, ਪੁਲਿਸ ਨੇ ਤਾਂ ਕਰਤਾ ਹੋਰ ਹੀ ਕੰਮ |
ਦੱਸਣਯੋਗ ਹੈ ਕਿ 24 ਅਪ੍ਰੈਲ ਨੂੰ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਚ ਜਸਵੀਰ ਸਿੰਘ ਉਰਫ਼ ਜੱਸੀ ਵੱਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਰੂਪਨਗਰ ਦੀ ਅਦਾਲਤ ਵੱਲੋਂ ਪਹਿਲੇ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ ਪਰ ਜਦੋਂ ਦੋ ਦਿਨ ਬਾਅਦ ਪੁਲਿਸ ਵੱਲੋਂ ਉਸ ਨੂੰ ਦੋਬਾਰਾ ਅਦਾਲਤ ’ਚ ਪੇਸ਼ ਕੀਤਾ ਗਿਆ ਤਾਂ ਉਸ ’ਤੇ ਇਕ ਵਕੀਲ ਸਾਹਿਬ ਸਿੰਘ ਖੁਰਾਲ ਵੱਲੋਂ ਜੱਜ ਦੇ ਸਾਹਮਣੇ ਹੀ ਉਸ ’ਤੇ ਹਮਲਾ ਕਰ ਦਿੱਤਾ ਗਿਆ ਸੀ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.