ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ’ਚ ਬੇਅਦਬੀ ਦੇ ਦੋਸ਼ੀ ਨੂੰ ਇੱਕ ਵਕੀਲ ਵੱਲੋਂ ਜਾਨੋਂ ਮਾਰਨ ਦੀ ਕੋਸ਼ਿਸ਼ ਵੱਲੋਂ , ਪੁਲਿਸ ਨੇ ਮੌਕੇ ‘ਤੇ ਹੀ ਕੀਤਾ ਕਾਬੂ
ਮੋਰਿੰਡਾ : ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ’ਚ ਬੇਅਦਬੀ ਦੇ ਦੋਸ਼ੀ ਜਸਵੀਰ ਸਿੰਘ ਨੂੰ ਅੱਜ 2 ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਪਰ ਜਦੋਂ ਦੋਸ਼ੀ ਜਸਵੀਰ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਉਸ ‘ਤੇ ਹਮਲਾ ਕਰਕੇ ਉਸ ਨੂੰ ਜਾਨੋ ਮਾਰਨ ਦੀ ਕੋਸ਼ਿਸ਼ ਕੀਤੀ ਗਈ।
Parkash Singh Badal ਨੂੰ ਜੱਫ਼ੀ ਪਾ ਭੁੱਬਾਂ ਮਾਰ ਰੋਇਆ Sukhbir Badal! | Sukhbir Badal Gets Emotional
ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਜਸਵੀਰ ਸਿੰਘ ‘ਤੇ ਜਿਸਨੇ ਹੱਮਲਾ ਕੀਤਾ ਉਹ ਪੇਸ਼ੇ ਵੱਜੋਂ ਇਕ ਵਕੀਲ ਹੈ। ਜਿਸ ਸਮੇਂ ਅਦਾਲਤ ‘ਚ ਦੋਸ਼ੀ ਨੂੰ ਪੇਸ਼ ਕੀਤਾ ਜਾ ਰਿਹਾ ਸੀ ਤਾਂ ਇੱਕ ਵਕੀਲ ਨੇ ਬੇਅਦਬੀ ਦੇ ਦੋਸ਼ੀ ‘ਤੇ ਪਿਸਤੌਲ਼ ਤਾਣ ਲਈ, ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਵੱਲੋਂ ਫੁਰਤੀ ਦਿਖਾਉਂਦੇ ਹੋਏ ਵਕੀਲ ਨੂੰ ਕਾਬੂ ਕਰ ਲਿਆ ਗਿਆ। ਜਿਸ ਵਕੀਲ ਵੱਲੋਂ ਬੇਅਦਬੀ ਦੇ ਦੋਸ਼ੀ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਉਹ ਸਿਵਲ ਕੱਪੜਿਆਂ ‘ਚ ਸੀ ਅਤੇ ਉਹ ਮੋਰਿੰਡਾ ਦਾ ਰਹਿਣ ਵਾਲਾ ਹੈ। ਉੱਥੇ ਹੀ ਅਦਾਲਤ ਵੱਲੋਂ ਦੋਸ਼ੀ ਜਸਵੀਰ ਸਿੰਘ ਨੂੰ ਮੁੜ 2 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.