PunjabTop News

ਮੋਹਨਜੀਤ ਮਾਮਲੇ ’ਚ SSP ਰਵਜੋਤ ਕੌਰ ਗਰੇਵਾਲ ਦਾ ਵੱਡਾ ਬਿਆਨ, ਮੈਡੀਕਲ ਰਿਪੋਰਟ ’ਤੇ ਚੁੱਕੇ ਸਵਾਲ

ਸੰਗਰੂਰ ਵਿਚ ਮੋਹਨਜੀਤ ਸਿੰਘ ਨਾਲ ਕਥਿਤ ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਸੰਗਰੂਰ ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਮਾਮਲੇ ਵਿੱਚ ਪੁਲਿਸ ਹਿਰਾਸਤ ਦੌਰਾਨ ਹੋਈ ਕਥਿਤ ਕੁੱਟਮਾਰ ਦੇ ਇਲਜ਼ਾਮਾਂ ਬਾਰੇ ਪੁਲਿਸ ਵੱਲੋਂ ਕਰਵਾਏ ਮੈਡੀਕਲ ਅਤੇ ਬਾਅਦ ਦੀ ਮੈਡੀਕਲ ਰਿਪੋਰਟ ਦਾ ਹਵਾਲਾ ਦਿੰਦਿਆਂ ਆਪਣਾ ਪੱਖ ਰੱਖਿਆ।
SSP ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਮੋਹਨਜੀਤ ਸਿੰਘ ਨੂੰ ਕੋਰਟ ਵਿੱਚ ਪੇਸ਼ ਕਰਨ ਤੋਂ ਪਹਿਲਾਂ ਪੁਲਿਸ ਵੱਲੋਂ ਉਸ ਦਾ ਮੈਡੀਕਲ ਕਰਵਾਇਆ ਗਿਆ ਸੀ। ਉਨ੍ਹਾਂ ਮੁਤਾਬਕ ਡਾਕਟਰਾਂ ਦੀ ਰਿਪੋਰਟ ਵਿੱਚ ਉਸ ਦੇ ਸਰੀਰ ’ਤੇ ਕਿਸੇ ਤਰ੍ਹਾਂ ਦੀ ਸੱਟ ਜਾਂ ਫੇਟ ਦਾ ਨਿਸ਼ਾਨ ਨਹੀਂ ਸੀ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮੋਹਨਜੀਤ ਸਿੰਘ ਦਾ CT ਸਕੈਨ ਅਤੇ ਐਕਸਰੇ ਵੀ ਕਰਵਾਇਆ ਗਿਆ ਸੀ, ਜੋ ਪੁਲਿਸ ਅਨੁਸਾਰ ਬਿਲਕੁਲ ਨਾਰਮਲ ਸਨSSP ਨੇ ਕਿਹਾ ਕਿ ਜ਼ਮਾਨਤ ਮਿਲਣ ਤੋਂ ਬਾਅਦ ਜਦੋਂ ਮੋਹਨਜੀਤ ਸਿੰਘ ਹਸਪਤਾਲ ਵਿੱਚ ਦਾਖਲ ਹੋਇਆ ਤਾਂ ਮੈਡੀਕਲ ਰਿਪੋਰਟ ਵਿੱਚ ਸੱਟਾਂ ਦਾ ਜ਼ਿਕਰ ਸਾਹਮਣੇ ਆਇਆ।
ਉਨ੍ਹਾਂ ਮੁਤਾਬਕ ਸਿਵਲ ਹਸਪਤਾਲ ਦੀ ਮੈਡੀਕਲ ਰਿਪੋਰਟ ਵਿੱਚ ਦਰਜ ਸੱਟਾਂ ਲਗਭਗ 2 ਤੋਂ 6 ਘੰਟੇ ਪਹਿਲਾਂ ਦੀਆਂ ਦੱਸੀਆਂ ਗਈਆਂ ਹਨ। SSP ਨੇ ਕਿਹਾ ਕਿ ਪੁਲਿਸ ਦੇ ਮੁਤਾਬਕ ਇਹ ਸੱਟਾਂ ਉਸ ਦੀ ਪਿਛਲੀ ਰਾਤ ਦੀ ਹਿਰਾਸਤ ਦੌਰਾਨ ਲੱਗੀਆਂ ਹੋਣ ਨਾਲ ਮੇਲ ਨਹੀਂ ਖਾਂਦੀਆਂ।
ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਮੋਹਨਜੀਤ ਸਿੰਘ ਦੇ ਬਿਆਨਾਂ ਅਤੇ ਡਾਕਟਰਾਂ ਦੀ ਰਿਪੋਰਟ ਵਿੱਚ ਕਥਿਤ ਤੌਰ ’ਤੇ ਮੇਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਰਟ ਵਿੱਚ ਪੇਸ਼ ਕਰਨ ਤੋਂ ਪਹਿਲਾਂ ਦੀ ਮੈਡੀਕਲ ਰਿਪੋਰਟ ਵਿੱਚ ਕੋਈ ਸੱਟ ਨਹੀਂ ਦੱਸੀ ਗਈ, ਜਦਕਿ ਬਾਅਦ ਵਿੱਚ ਹਸਪਤਾਲ ਦੀ ਰਿਪੋਰਟ ਵਿੱਚ ਇੰਜਰੀਆਂ ਸਾਹਮਣੇ ਆਈਆਂ ਹਨ।
SSP ਨੇ ਇਹ ਵੀ ਦੱਸਿਆ ਕਿ ਮੋਹਨਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ 8 ਕੇਸ ਦਰਜ ਹਨ। ਉਨ੍ਹਾਂ ਮੁਤਾਬਕ ਆਖਰੀ ਕੇਸ ਸਾਲ 2020 ਵਿੱਚ ਦਰਜ ਕੀਤਾ ਗਿਆ ਸੀ।
ਐਸਐਸਪੀ ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਪੀੜਤ ਦੇ ਬਿਆਨਾਂ ਅਤੇ ਲਗਾਏ ਗਏ ਇਲਜ਼ਾਮਾਂ ਦੇ ਆਧਾਰ ’ਤੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਵੇਗੀ।ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button