Breaking NewsD5 specialNewsPress ReleasePunjabTop News

ਮੋਹਾਲੀ ਅੱਤਵਾਦੀ ਹਮਲੇ ਤੋਂ ਬਾਅਦ ਮਾਨ ਨੂੰ ਕਾਂਗਰਸ ਦੀ ਸਲਾਹ, ਆਪਣੀਆਂ ਤਰਜੀਹਾਂ ਨੂੰ ਸਹੀ ਦਿਸ਼ਾ ਵਿੱਚ ਬਦਲੋ

ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਸੂਬਾ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀਆਂ ਤਰਜੀਹਾਂ ਨੂੰ ਸਹੀ ਦਿਸ਼ਾ ਵਿੱਚ ਬਦਲਣ ਅਤੇ ਸੂਬੇ ਨੂੰ ਦਰਪੇਸ਼ ਚੁਣੌਤੀਆਂ ਵੱਲ ਗੰਭੀਰਤਾ ਨਾਲ ਧਿਆਨ ਦੇਣ ਲਈ ਕਿਹਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗ਼ੈਰ ਤਜਰਬੇਕਾਰ ਹੋਣ ਅਤੇ ਇਸ ਦੀਆਂ ਤਰਜੀਹਾਂ ਗਲਤ ਦਿਸ਼ਾ ਵੱਲ ਵਧਣ ਕਾਰਨ ਅੱਤਵਾਦੀਆਂ ਵੱਲੋਂ ਪੰਜਾਬ ਵਿੱਚ ਹਾਲਾਤਾਂ ਦੀ ਦੁਰਵਰਤੋਂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋ ਪੰਜਾਬ ਅੰਦਰ ਆਪਣਾ ਸਿਰ ਚੁੱਕਦੇ ਦਿਖ ਰਹੇ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਵਿਖੇ ਹੋਇਆ ਵੱਡਾ ਅੱਤਵਾਦੀ ਹਮਲਾ ਮੌਜੂਦਾ ਸਰਕਾਰ ਦੀ ਗੈਰ ਤਜਰਬੇਕਾਰ ਸਥਿਤੀ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਹੈ।

Mohali Update : DGP ਤੇ CM Mann ਦੇ ਬਦਲੇ ਬਿਆਨ! ਮਜੀਠੀਆ ਨੂੰ ਸੁਪਰੀਮ ਕੋਰਟ ਦਾ ਝਟਕਾ | D5 Channel Punjabi

ਸੋਮਵਾਰ ਸ਼ਾਮ ਮੋਹਾਲੀ ਵਿਖੇ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡ ਕੁਆਟਰ ‘ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਦੁਸ਼ਮਣਾਂ ਵੱਲੋਂ ਪੰਜਾਬ ਦੀ ਸ਼ਾਂਤੀ ਅਤੇ ਏਕਤਾ ‘ਤੇ ਸਿੱਧਾ ਹਮਲਾ ਹੈ, ਜਿਨ੍ਹਾਂ ਨੂੰ ਇਕਜੁੱਟ ਹੋ ਕੇ ਹਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਮਲਿਆਂ ਨੂੰ ਰੋਕੇ ਅਤੇ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕਰੇ। ਜਦਕਿ ਉਨ੍ਹਾਂ ਆਪਣੀ ਪਾਰਟੀ ਦੀ ਤਰਫੋਂ ਸਥਿਤੀ ਨਾਲ ਨਜਿੱਠਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

Tajinder Pal Singh Bagga Latest : ਬੱਗਾ ਦੀ ਹੋਈ ਬੱਲੇ-ਬੱਲੇ, ਜਿਤੱਕੇ ਲੈ ਗਿਆ ਗੇਮ? | D5 Channel Punjabi

ਉਨ੍ਹਾਂ ਖੁਲਾਸਾ ਕੀਤਾ ਕਿ ਸਰਹੱਦ ਪਾਰ ਬੈਠੇ ਦੁਸ਼ਮਣ ਲਗਾਤਾਰ ਹਥਿਆਰਾਂ ਅਤੇ ਨਸ਼ਿਆਂ ਨੂੰ ਪੰਜਾਬ ਵਿੱਚ ਧੱਕਣ ਦੀ ਕੋਸ਼ਿਸ਼ ਕਰਦੇ ਹਨ। ਜਦਕਿ ਇਨ੍ਹਾਂ ਵਿਚੋਂ ਕੁਝ ਚੀਜ਼ਾਂ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਜ਼ਬਤ ਕਰ ਲਈਆਂ ਹਨ। ਪਰ ਇਨ੍ਹਾਂ ਹਾਲਾਤਾਂ ਵਿਚ ਵੀ ਇਸ ਦੀ ਕੁਝ ਮਾਤਰਾ ਅੱਖਾਂ ਤੋਂ ਬਚ ਕੇ ਸੂਬਰ ਵਿਚ ਪਹੁੰਚਣ ਦੀ ਸੰਭਾਵਨਾ ਹੈ, ਜੋ ਪੰਜਾਬ ਦੀ ਸ਼ਾਂਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਪੁਲਿਸ ਦੀ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਦੀ ਸਮਰੱਥਾ ‘ਤੇ ਪੂਰਾ ਭਰੋਸਾ ਹੈ, ਜਿਸ ਨੇ ਪਿਛਲੇ ਸਾਲਾਂ ਦੌਰਾਨ ਆਪਣੇ ਆਪ ਨੂੰ ਸਾਬਤ ਕੀਤਾ ਹੈ।  ਅਸੀਂ ਉਮੀਦ ਕਰਦੇ ਹਾਂ ਕਿ ਸੱਤਾ ਵਿੱਚ ਆਉਣ ਵਾਲੇ ਲੋਕ ਆਪਣੀਆਂ ਤਰਜੀਹਾਂ ਨੂੰ ਸਹੀ ਦਿਸ਼ਾ ਵਿੱਚ ਬਦਲਣਗੇ ਅਤੇ ਪੁਲਿਸ ਦੀਆਂ ਸਮਰੱਥਾਵਾਂ ਦੀ ਸਹੀ ਉਦੇਸ਼ ਲਈ ਵਰਤੋਂ ਕਰਨਗੇ।

High Alert Punjab : Punjab ‘ਚ High Alert ਜਾਰੀ, ਚੱਪੇ-ਚੱਪੇ ’ਤੇ ਲੱਗੀ ਪੁਲਿਸ | D5 Channel Punjabi

ਸੂਬਾ ਕਾਂਗਰਸ ਪ੍ਰਧਾਨ ਨੇ ਸੁਰੱਖਿਆ ਸਬੰਧੀ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਸਰਕਾਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਜਦੋਂ ਦੇਸ਼, ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਸੁਰੱਖਿਆ ਦਾ ਮੁੱਦਾ ਆਉਂਦਾ ਹੈ ਤਾਂ ਕਾਂਗਰਸ ਪਾਰਟੀ ਇਸ ਦੀ ਸੁਰੱਖਿਆ ਲਈ ਇਕ ਕਦਮ ਅੱਗੇ ਵਧਦੀ ਹੈ।  ਉਨ੍ਹਾਂ ਕਿਹਾ ਕਿ ਸਾਡੇ ਲਈ ਰਾਸ਼ਟਰੀ ਹਿੱਤ ਸਭ ਤੋਂ ਉੱਪਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button